ਪੜਚੋਲ ਕਰੋ

ਜੀਵੀਕੇ ਨਾਲ ਬਿਜਲੀ ਸਮਝੌਤਾ ਰੱਦ ਕਰਨ ਨੂੰ ਪ੍ਰਵਾਨਗੀ, 8 ਨਵੰਬਰ ਦੇ ਸੈਸ਼ਨ 'ਚ ਵ੍ਹਾਈਟ ਪੇਪਰ ਲਿਆਉਣ ਲਈ ਕੰਮ ਸ਼ੁਰੂ

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਕਰੀਬ ਪੌਣੇ ਦੋ ਵਰ੍ਹਿਆਂ ਮਗਰੋਂ ਬਿਜਲੀ ਦੀਆਂ ਦਰਾਂ ਤੇ ਬਿਜਲੀ ਸਮਝੌਤਿਆਂ ਬਾਰੇ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਵ੍ਹਾਈਟ ਪੇਪਰ ਲਿਆਏਗੀ ਜਿਸ ਦੀ ਤਿਆਰੀ ਦਾ ਕੰਮ ਜੰਗੀ ਪੱਧਰ ’ਤੇ ਵਿੱਢਿਆ ਹੈ।

ਚੰਡੀਗੜ੍ਹ: ਪੰਜਾਬ ਦੀ ਚੰਨੀ ਸਰਕਾਰ ਨੇ ਬਿਜਲੀ ਸਮਝੌਤਿਆਂ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਕਰੀਬ ਪੌਣੇ ਦੋ ਵਰ੍ਹਿਆਂ ਮਗਰੋਂ ਬਿਜਲੀ ਦੀਆਂ ਦਰਾਂ ਤੇ ਬਿਜਲੀ ਸਮਝੌਤਿਆਂ ਬਾਰੇ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਵ੍ਹਾਈਟ ਪੇਪਰ ਲਿਆਏਗੀ ਜਿਸ ਦੀ ਤਿਆਰੀ ਦਾ ਕੰਮ ਜੰਗੀ ਪੱਧਰ ’ਤੇ ਵਿੱਢਿਆ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 17 ਜਨਵਰੀ 2020 ਨੂੰ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਵ੍ਹਾਈਟ ਪੇਪਰ ਲਿਆਉਣ ਦਾ ਐਲਾਨ ਕੀਤਾ ਸੀ ਅਤੇ ਚਾਲੂ ਮਾਲੀ ਵਰ੍ਹੇ ਦੇ ਬਜਟ ਸੈਸ਼ਨ ਦੌਰਾਨ ਇਹ ਵ੍ਹਾਈਟ ਪੇਪਰ ਆਉਣਾ ਸੀ ਪਰ ਸਰਕਾਰ ਨੇ ਇਸ ਮਾਮਲੇ ਵਿਚ ਹੁਣ ਤੱਕ ਘੇਸਲ ਵੱਟੀ ਰੱਖੀ।ਹੁਣ ਜਦੋਂ ਅਗਲੀਆਂ ਚੋਣਾਂ ਸਿਰ ’ਤੇ ਹਨ ਤਾਂ ਪੰਜਾਬ ਵਿਧਾਨ ਸਭਾ ਦੇ 8 ਨਵੰਬਰ ਦੇ ਸੈਸ਼ਨ ਵਿਚ ਵ੍ਹਾਈਟ ਪੇਪਰ ਲਿਆਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ 8 ਨਵੰਬਰ ਦੇ ਵਿਸ਼ੇਸ਼ ਸੈਸ਼ਨ ਵਿਚ ਵ੍ਹਾਈਟ ਪੇਪਰ ਪੇਸ਼ ਕੀਤਾ ਜਾਵੇਗਾ।ਇਸੇ ਦੌਰਾਨ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੀਵੀਕੇ ਗੋਇੰਦਵਾਲ ਸਾਹਿਬ (2270 ਮੈਗਾਵਾਟ) ਬਿਜਲੀ ਖਰੀਦ ਸਮਝੌਤਾ ਰੱਦ ਕਰਨ ਲਈ ਪੰਜਾਬ ਸਟੇਟ ਪਵਾਰ ਕਾਰਪੋਰੇਸ਼ਨ ਲਿਮਟਡ ਦੀ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਪਾਵਰਕੌਮ ਨੇ ਕੰਪਨੀ ਨੂੰ ਰੱਦ ਕਰਨ ਦਾ ਨੋਟਿਸ ਵੀ ਜਾਰੀ ਕਰ ਦਿੱਤਾ ਹੈ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਜੀਵੀਕੇ ਵੱਲੋਂ ਪੀਐੱਸਪੀਸੀਐੱਲ ਨਾਲ ਬਿਜਲੀ ਖ਼ਰੀਦ ਸਮਝੌਤਾ (ਪੀਪੀਏ) ਕਰਨ ਦਾ ਮੂਲ ਅਧਾਰ ਪੀਐਸਪੀਸੀਐਲ ਨੂੰ  ਸਸਤੀ ਬਿਜਲੀ ਪ੍ਰਦਾਨ ਕਰਨਾ ਸੀ।ਪੀਪੀਏ ਅਨੁਸਾਰ ਜੀਵੀਕੇ ਨੇ ਇੱਕ ਕੋਲੇ ਦੀ ਖਾਣ ਦਾ ਪ੍ਰਬੰਧ ਕਰਨਾ ਸੀ ਪਰ ਇਹ ਗਰਿੱਡ ਨਾਲ ਜੁੜਨ ਦੇ 5 ਸਾਲਾਂ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਅਜਿਹਾ ਕਰਨ ਵਿੱਚ ਅਸਫਲ ਰਿਹਾ।

ਬੁਲਾਰੇ ਨੇ ਦੱਸਿਆ ਕਿ ਜੀਵੀਕੇ ਦੇ ਦਾਅਵਿਆਂ ਅਨੁਸਾਰ ਪਰਿਵਰਤਨਸ਼ੀਲ ਲਾਗਤ ਲਗਪਗ 4.50 ਰੁਪਏ ਪ੍ਰਤੀ ਯੂਨਿਟ ਹੈ ਅਤੇ ਸਥਿਰ ਲਾਗਤ ਲਗਭਗ 2.50 ਰੁਪਏ ਪ੍ਰਤੀ ਯੂਨਿਟ ਹੈ। ਇਸ ਤਰ੍ਹਾਂ ਦਰਾਂ ਅਧੀਨ ਜੀਵੀਕੇ ਦਾ ਕੁੱਲ ਦਾਅਵਾ ਲਗਪਗ 7.00 ਰੁਪਏ ਪ੍ਰਤੀ ਯੂਨਿਟ ਨਿਕਲਦਾ ਹੈ ਜੋ ਇਸ ਦੀ ਮਹਿੰਗੀ ਬਿਜਲੀ ਕਾਰਨ ਹੋਰ ਵਧਦਾ ਹੈ। ਜੀਵੀਕੇ ਉੱਚ ਦਰਾਂ ਵਸੂਲਣਾ ਚਾਹੁੰਦੀ ਹੈ ਜੋ ਕਿ ਪੀਪੀਏ ਦਾ ਮੂਲ ਆਧਾਰ ਨਹੀਂ ਹੈ। ਇਸ ਤੋਂ ਇਲਾਵਾ ਜੀਵੀਕੇ ਵੱਖ-ਵੱਖ ਕਰਜ਼ਦਾਤਿਆਂ ਤੋਂ ਲਏ ਗਏ ਕਰਜ਼ਿਆਂ ਦੇ ਬਕਾਏ ਦੀ ਸਮਾਂ ਸਿਰ ਅਦਾਇਗੀ ਨਾ ਕਰਨ ਕਾਰਨ ਡਿਫਾਲਟਰ ਸੰਪਤੀ ਬਣ ਗਈ ਸੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨLakha Sidhana VS Aap Punjab | ਲੱਖਾ ਸਿਧਾਣਾ ਤੇ ਅਮਿਤੋਜ਼ ਮਾਨ ਨੇ ਕਰ ਦਿੱਤਾ ਵੱਡਾ ਐਲਾਨ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget