ਗੁਰਦਾਸਪੁਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੀ ਗਈ ਪੁਰਜ਼ੋਰ ਮੰਗ 'ਤੇ ਆਖਰ ਕੌਮੀ ਹਾਈਵੇਅ ਅਥਾਰਟੀ ਵੱਲੋਂ ਰਈਆ-ਬਟਾਲਾ-ਡੇਰਾ ਬਾਬਾ ਨਾਨਕ ਸੜਕ ਨੂੰ ਚਾਰ ਮਾਰਗੀ ਬਣਾਉਣ ਦੀ ਪ੍ਰਵਾਨਗੀ ਮਿਲ ਗਈ ਹੈ। ਇਸ ਤੋਂ ਬਾਅਦ ਹੁਣ ਬਟਾਲਾ ਦੇ ਸਨਅਤਕਾਰਾਂ ਤੇ ਲੋਕਾਂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਇਹ ਮੰਗ ਇਲਾਕੇ ਦੇ ਲੋਕਾਂ ਦੀ ਵੀ ਸੀ ਤੇ ਹੁਣ ਕਰਤਾਰਪੁਰ ਸਾਹਿਬ ਤੇ ਹੋਰ ਧਾਰਮਿਕ ਥਾਂਵਾਂ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ, ਖਾਸ ਤੌਰ 'ਤੇ ਬਟਾਲਾ ਦੇ ਸਨਅਤਕਾਰਾਂ ਨੂੰ ਇਸ ਮਾਰਗ ਦਾ ਲਾਭ ਹੋਵੇਗਾ। ਬਟਾਲਾ ਦੇ ਸਨਅਤਕਾਰਾਂ ਤੇ ਨੌਜਵਾਨ ਸਮਾਜ ਸੇਵੀ ਤੇ ਸਥਾਨਕ ਨੇਤਾਵਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗੀ ਮੰਤਰੀ ਨਿਤਿਨ ਗਡਕਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੀ ਸੰਗਤ ਲਈ ਇਸ ਦਾ ਸਿੱਧੇ ਤੌਰ 'ਤੇ ਫਾਇਦਾ ਹੋਵੇਗਾ।



ਇਸ ਦੇ ਨਾਲ ਹੀ ਸਥਾਨਕ ਲੋਕਾਂ ਨੇ ਕਿਹਾ ਕਿ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਵਾਇਆ ਬਾਬਾ ਬਕਾਲਾ, ਚੌਕ ਮਹਿਤਾ ਤੇ ਬਟਾਲਾ ਜੋੜਦੀ 70 ਕਿਲੋਮੀਟਰ ਦੇ ਕਰੀਬ ਸੜਕ ਨੂੰ ਚਾਰ ਮਾਰਗੀ ਬਣਾਉਣ ਦਾ ਫੈਸਲਾ ਸਿੱਖ ਸੰਗਤ ਦੇ ਨਾਲ ਸਮੁੱਚੇ ਸਰਹੱਦੀ ਇਲਾਕੇ ਲਈ ਖਾਸ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਰਗ 'ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਸ਼ਹਿਰ ਬਟਾਲਾ ਤੇ ਡੇਰਾ ਬਾਬਾ ਨਾਨਕ ਹਨ। ਇੱਥੇ 9ਵੀਂ ਪਾਤਸ਼ਾਹੀ ਨਾਲ ਸਬੰਧਤ ਬਾਬਾ ਬਕਾਲਾ ਵੀ ਇਸੇ ਮਾਰਗ 'ਤੇ ਪੈਂਦਾ ਹੈ।

ਇਸ ਦੇ ਨਾਲ ਹੀ ਸਨਅਤੀ ਸ਼ਹਿਰ ਬਟਾਲਾ ਨੂੰ ਵੀ ਵੱਡਾ ਫਾਇਦਾ ਹੋਵੇਗਾ ਤੇ ਬਟਾਲਾ ਦੇ ਸਨਅਤਕਾਰਾਂ ਦੀ ਵੀ ਇਹ ਮੰਗ ਬਹੁਤ ਪੁਰਾਣੀ ਸੀ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਰਾਇਆ ਤੋਂ ਬਟਾਲਾ ਮਾਰਗ ਨੂੰ ਚਾਰ ਮਰਗੀ ਕਰਨ ਦੀ ਪੁਰਾਣੀ ਮੰਗ ਸੀ। ਹੁਣ ਇਸ ਪ੍ਰੋਜੈਕਟ ਨਾਲ ਸੰਗਤ ਤੇ ਹਰ ਰਾਹਗੀਰ ਨੂੰ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਸ਼ੁਰੂ ਕਰਨ ਲਈ ਨੈਸ਼ਨਲ ਹਾਈਵੇ ਵੱਲੋਂ ਅੱਗੇ ਦੀ ਤਿਆਰੀ ਜਲਦੀ ਸ਼ੁਰੂ ਕੀਤੀ ਜਾਵੇਗੀ।

ਭਾਰਤ-ਚੀਨ ਸਰਹੱਦੀ ਵਿਵਾਦ 'ਤੇ ਰਾਜ ਸਭਾ 'ਚ ਰਾਜਨਾਥ ਸਿੰਘ ਦਾ ਬਿਆਨ: ਚੀਨ ਦੀ ਹਰਕਤ ਕਾਰਨ ਵਧਿਆ ਵਿਵਾਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904