ਲੁਧਿਆਣਾ: ਸ਼ਹਿਰ ਵਿੱਚ ਅੱਜ ਲਗਾਤਾਰ ਤੀਜੇ ਦਿਨ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਤਾਜ਼ਾ ਘਟਨਾ ਦੁੱਗਰੀ ਇਲਾਕੇ ਦੀ ਹੈ ਜਿੱਥੇ ਮੋਟਰਸਾਈਕਲ ਸਵਾਰ ਬਦਮਾਸ਼ ਆਰਕੀਟੈਕਟ ਪ੍ਰਦੀਪ ਕੁਮਾਰ ਨੂੰ ਗੋਲੀਆਂ ਮਾਰ ਕੇ ਫਰਾਰ ਹੋ ਗਏ। ਪੀੜਤ ਨੂੰ ਤੁਰੰਤ ਡੀਐਮਸੀ ਹਸਪਤਾਲ ਪਹੁੰਚਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮੌਕੇ ’ਤੇ ਪਹੁੰਚੇ ਲੁਧਿਆਣਾ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਆਪਣੀ ਪੂਰੀ ਟੀਮ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਸੀਸੀਟੀਵੀ ਫੁਟੇਜ ਰਾਹੀਂ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਮਿਸ਼ਨਰ ਨੇ ਦਾਅਵਾ ਕੀਤਾ ਹੈ ਕਿ ਉਹ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਜਲਦੀ ਮੁਲਜ਼ਮਾਂ ਤਕ ਪਹੁੰਚ ਜਾਣਗੇ। ਯਾਦ ਰਹੇ ਕਿ ਕੁਝ ਦਿਨ ਪਹਿਲਾਂ ਡੀਐਮਸੀ ਹਸਪਤਾਲ ਦੇ ਬਾਹਰ ਬਣੀ ਪਾਰਕਿੰਗ ਵਿੱਚ ਸ਼ੱਕੀ ਨੌਜਵਾਨ ਨੇ ਪੁਲਿਸ ਮੁਲਾਜ਼ਮ ਨੂੰ ਗੋਲ਼ੀ ਮਾਰ ਕੇ ਫੱਟੜ ਕਰ ਦਿੱਤਾ ਸੀ। ਮੁਲਜ਼ਮ ਅਜੇ ਵੀ ਫਰਾਰ ਹੈ। ਪੁਲਿਸ ਇਸ ਮਾਮਲੇ ਦੀ ਵੀ ਜਾਂਚ ਕਰ ਰਹੀ ਹੈ ਤੇ ਸ਼ੱਕੀ ਨੂੰ ਜਲਦੀ ਫੜਨ ਦਾ ਦਾਅਵਾ ਕੀਤਾ ਹੈ। ਵੇਖੋ ਵੀਡੀਓ