Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ, ਬੀਬੀ ਪਰਮਜੀਤ ਕੌਰ ਖਾਲੜਾ ਨੇ ਜਥੇਦਾਰ ਅੱਗੇ ਰੱਖੀਆਂ 3 ਮੰਗਾਂ
Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਤੋਂ ਪਹਿਲਾਂ ਪਰਮਜੀਤ ਕੌਰ ਖਾਲੜਾ ਨੇ ਇੱਕ ਲਿਖਤੀ ਸੰਦੇਸ਼ ਰਾਹੀਂ ਕੀਤੀ ਹੈ। ਬੀਬੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ, ਸਿੱਖ ਭਾਈਚਾਰੇ ਅਤੇ ਦੁਨੀਆ ਭਰ

Jaswant Singh Khalra : 14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਤੋਂ ਪਹਿਲਾਂ ਪਰਮਜੀਤ ਕੌਰ ਖਾਲੜਾ ਨੇ ਇੱਕ ਲਿਖਤੀ ਸੰਦੇਸ਼ ਰਾਹੀਂ ਕੀਤੀ ਹੈ। ਬੀਬੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ, ਸਿੱਖ ਭਾਈਚਾਰੇ ਅਤੇ ਦੁਨੀਆ ਭਰ ਦੇ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਜੋ ਇਨਸਾਫ ਅਤੇ ਮਨੁੱਖੀ ਅਧਿਕਾਰਾਂ ਵਿੱਚ ਵਿਸ਼ਵਾਸ ਰੱਖਦੇ ਹਨ ਕਿ ਉਹ ਇਸ ਮੌਕੇ 'ਤੇ ਇਕੱਠੇ ਹੋ ਕੇ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਨ।
ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ 'ਤੇ ਹੋਈ ਫੌਜੀ ਕਾਰਵਾਈ, ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਉਸ ਤੋਂ ਬਾਅਦ ਦੇ ਸਾਲਾਂ ਦੌਰਾਨ ਪੰਜਾਬ ਵਿੱਚ ਕਥਿਤ ਤੌਰ 'ਤੇ ਹੋਈਆਂ ਗੁੰਮਸ਼ੁਦਗੀਆਂ, ਲਾਵਾਰਿਸ ਲਾਸ਼ਾਂ, ਤਸ਼ੱਦਦ ਅਤੇ ਜਾਅਲੀ ਪੁਲਿਸ ਮੁਕਾਬਲਿਆਂ ਵਰਗੇ ਮਾਮਲਿਆਂ ਬਾਰੇ ਅੱਜ ਵੀ ਕਈ ਸਵਾਲਾਂ ਦੇ ਜਵਾਬ ਨਹੀਂ ਮਿਲੇ। ਉਨ੍ਹਾਂ ਦੇ ਅਨੁਸਾਰ ਇਨ੍ਹਾਂ ਘਟਨਾਵਾਂ ਨਾਲ ਜੁੜੇ ਪੀੜਤ ਪਰਿਵਾਰ ਲੰਬੇ ਸਮੇਂ ਤੋਂ ਇਨਸਾਫ ਅਤੇ ਜਵਾਬਦੇਹੀ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ 1980 ਤੇ 1990 ਦੇ ਦਹਾਕੇ ਦੌਰਾਨ ਕਥਿਤ ਲਾਪਤਾ ਲੋਕਾਂ, ਲਾਵਾਰਿਸ ਐਲਾਨੀਆਂ ਗਈਆਂ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ‘ਚ ਮਾਰੇ ਗਏ ਵਿਅਕਤੀਆਂ ਦੀ ਅਸਲ ਗਿਣਤੀ ਦਾ ਪਤਾ ਲਗਾਉਣ ਲਈ ਇੱਕ ਲੋਕ ਕਮਿਸ਼ਨ ਗਠਿਤ ਕੀਤਾ ਜਾਣਾ ਚਾਹੀਦਾ ਹੈ।
ਜਸਵੰਤ ਸਿੰਘ ਖਾਲੜਾ ਨੇ ਆਪਣੀ ਮੁਹਿੰਮ ਦੌਰਾਨ ਜਿਨ੍ਹਾਂ ਅਣਪਛਾਤੀਆਂ ਲਾਸ਼ਾਂ ਦੀ ਪਛਾਣ ਕੀਤੀ ਸੀ, ਉਨ੍ਹਾਂ ਨੂੰ ਕੇਂਦਰੀ ਸਿੱਖ ਅਜਾਇਬ ਘਰ ਦੇ ਅੰਦਰ ਸਤਿਕਾਰਯੋਗ ਸਥਾਨ ਦਿੱਤਾ ਜਾਣਾ ਚਾਹੀਦਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਪੀੜਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।
ਸਰਕਾਰਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਨਾਕਾਮ ਰਹੀਆਂ
ਸੰਦੇਸ਼ ਵਿੱਚ ਇਹ ਵੀ ਆਰੋਪ ਲਗਾਇਆ ਗਿਆ ਹੈ ਕਿ ਵੱਖ-ਵੱਖ ਸਮਿਆਂ ਵਿੱਚ ਸੱਤਾ ਵਿੱਚ ਰਹੀਆਂ ਸਰਕਾਰਾਂ ਪੀੜਤਾਂ ਨੂੰ ਇਨਸਾਫ ਦਿਵਾਉਣ ਵਿੱਚ ਨਾਕਾਮ ਰਹੀਆਂ। ਨਾਲ ਹੀ ਇਹ ਵੀ ਕਿਹਾ ਗਿਆ ਕਿ ਕੁਝ ਮਾਮਲਿਆਂ ਵਿੱਚ ਆਰੋਪੀ ਅਧਿਕਾਰੀਆਂ ਨੂੰ ਸੁਰੱਖਿਆ ਅਤੇ ਅਹਿਮ ਅਹੁਦੇ ਦਿੱਤੇ ਗਏ, ਜਦਕਿ ਪ੍ਰਭਾਵਿਤ ਪਰਿਵਾਰਾਂ ਨੂੰ ਕਾਨੂੰਨੀ ਅਤੇ ਸਮਾਜਿਕ ਸੰਘਰਸ਼ ਦਾ ਸਾਹਮਣਾ ਕਰਨਾ ਪਿਆ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਇਨਸਾਫ ਕਿਸੇ ਇੱਕ ਰਾਜਨੀਤਿਕ ਪਾਰਟੀ ਦਾ ਨਹੀਂ, ਸਗੋਂ ਪੂਰੇ ਸਮਾਜ ਦਾ ਮੁੱਦਾ ਹੈ। ਇਸ ਲਈ ਇਸ ਮਸਲੇ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਖਿਆ ਜਾਵੇ ਅਤੇ ਸੱਚ, ਜਵਾਬਦੇਹੀ ਅਤੇ ਇਨਸਾਫ ਨੂੰ ਯਕੀਨੀ ਬਣਾਉਣ ਲਈ ਸਾਰੇ ਪੱਖ ਮਿਲ ਕੇ ਯਤਨ ਕਰਨ।
14 ਜੁਲਾਈ ਨੂੰ ਹਰੀਕੇ ਪੱਤਣ ਵਿਖੇ ਸ਼ਰਧਾਂਜਲੀ ਸਮਾਗਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਸੰਗਤ, ਪੀੜਤ ਪਰਿਵਾਰਾਂ, ਮਨੁੱਖੀ ਅਧਿਕਾਰ ਕਾਰਕੁਨਾਂ ਤੇ ਆਮ ਜਨਤਾ ਨੂੰ 14 ਜੁਲਾਈ ਨੂੰ ਸ਼ਾਮ 6 ਵਜੇ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















