ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ ਵਰਕਰਾਂ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੋਦੀ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਗਈ। ਭਾਜਪਾ ਆਗੂਆਂ ਨੇ ਅੱਜ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਬਾਹਰ ਇਕੱਤਰ ਹੋ ਕੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਉਨ੍ਹਾਂ ਦੱਸਿਆ ਕਿ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਹੈ ਕਿ ਮੋਦੀ ਹਮੇਸ਼ਾ ਤੰਦਰੁਸਤ ਰਹਿਣ ਤੇ ਇਸੇ ਤਰ੍ਹਾਂ ਦੇਸ਼ ਦੀ ਸੇਵਾ ਕਰਦੇ ਰਹਿਣ। ਭਾਜਪਾ ਆਗੂਆਂ ਵਿੱਚ ਸ਼ਾਮਲ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਦਾ ਜਨਮ ਦਿਨ ਹੈ। ਇਸ ਲਈ ਪੂਰੇ ਦੇਸ਼ ਵਿੱਚ ਉਹਨਾਂ ਦੇ ਪ੍ਰਸ਼ੰਸਕ ਉਹਨਾਂ ਦਾ ਜਨਮ ਦਿਨ ਮਨਾ ਰਹੇ ਹਨ।
ਉਨ੍ਹਾਂ ਕਿਹਾ ਕਿ ਮੋਦੀ ਦਾ ਜਨਮ ਦਿਨ ਹਰ ਕਿਸੇ ਵੱਲੋਂ ਆਪਣੇ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ ਪਰ ਅਸੀਂ ਸੋਚਿਆ ਕਿ ਇਸ ਦਿਨ ਕੇਕ ਕੱਟਣ ਜਾ ਫਿਰ ਪਟਾਕੇ ਚਲਾਉਣ ਦੀ ਥਾਂ ਗੁਰੂ ਦੇ ਚਰਨਾਂ ਵਿੱਚ ਹਾਜ਼ਰੀ ਲਾ ਕੇ ਹੀ ਮਨਾਇਆ ਜਾਵੇ।