ਪੜਚੋਲ ਕਰੋ

ਕੀ ਖੇਤੀ ਕਾਨੂੰਨ ਲਈ ਕੈਪਟਨ ਅਤੇ ਮੋਦੀ ਦੋਵੇਂ ਜ਼ਿੰਮੇਵਾਰ! 'ਆਪ' ਨੇ ਲਾਏ ਇਹ ਇਲਜ਼ਾਮ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਵਤੀਰੇ ਦੀ ਨਿੰਦਾ ਕੀਤੀ ਹੈ।

  ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਵਤੀਰੇ ਦੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਦਿਨ ਰਾਤ ਮਿਹਨਤ ਕਰਕੇ ਲੋਕਾਂ ਲਈ ਅਨਾਜ ਪੈਦਾ ਕਰਨ ਵਾਲੇ ਕਿਸਾਨਾਂ ਪ੍ਰਤੀ ਮਾੜਾ ਸਰਕਾਰੀ ਰਵੱਈਆ ਦੇਖ ਕੇ ਬਹੁਤ ਪੀੜਾਂ ਪਹੁੰਚਦੀ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ "ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਮੰਨਣ ਦੀ ਬਜਾਏ ਅੰਨ੍ਹੀ ਹੋ ਚੁੱਕੀ ਹੈ।ਇਸ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜ੍ਹ ਦੇ ਹੋਏ ਸੂਬਾ ਸਰਕਾਰ ਵੱਲੋਂ ਐਮਐਸਪੀ ਦੇਣੀ ਚਾਹੀਦੀ ਹੈ।ਕੈਪਟਨ ਅਮਰਿੰਦਰ ਸਿੰਘ ਇਹ ਵੀ ਪੱਕੀ ਗਾਰੰਟੀ ਦੇਣ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ।" ਭਗਵੰਤ ਮਾਨ ਨੇ ਕਿਹਾ ਕਿ "ਲੋਕਾਂ ਵੱਲੋਂ ਚੁਣੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੀ ਬਜਾਏ ਮੁੱਠੀ ਭਰ ਕਾਰਪੋਰੇਟ ਘਰਾਣਿਆਂ ਦੀ ਸੇਵਾ ਵਿਚ ਲੱਗੇ ਹੋਏ ਹਨ। ਮੋਦੀ ਸਰਕਾਰ ਦਾ ਮੁੱਖ ਮਕਸਦ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ ਨਾ ਕਿ ਆਮ ਜਨਤਾ ਦੀ ਭਲਾਈ ਲਈ ਕੰਮ ਕਰਨਾ। ਜਦੋਂ ਤੋਂ ਭਾਜਪਾ ਦੀ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਇਸ ਸਰਕਾਰ ਨੇ ਲੋਕ ਵਿਰੋਧੀ ਫ਼ੈਸਲੇ ਕਰਦੇ ਹੋਏ ਲੋਕਾਂ ਨਾਲ ਤਜਰਬੇ ਕਰਦਿਆਂ ਕਚੂਮਰ ਕੱਢ ਕੇ ਰੱਖ ਦਿੱਤਾ ਹੈ।" ਮਾਨ ਨੇ ਪੰਜਾਬ ਦੀ ਕੈਪਟਨ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਸੀ, ਜੋ ਹੁਣ ਪੂਰੇ ਕਰਨ ਤੋਂ ਭੱਜ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾਵਨੀ ਦਿੰਦਿਆਂ ਮਾਨ ਨੇ ਕਿਹਾ ਕਿ "ਜਾਂ ਤਾਂ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਜਾਂ ਫਿਰ ਮੁੱਖ ਮੰਤਰੀ ਦੀ ਗੱਦੀ ਛੱਡਣ।" ਉਨ੍ਹਾਂ ਕਿਹਾ ਕਿ "ਕੈਪਟਨ ਸਰਕਾਰ ਕਿਸਾਨਾਂ ਦੀ ਆਮਦਨੀ ਵਧਾਉਣ ਲਈ ਕੰਮ ਕਰਨ ਨਾ ਕਿ ਉਨ੍ਹਾਂ ਤੋਂ ਬਦਲਾ ਲਊ ਦੀ ਭਾਵਨਾ ਨਾਲ।"

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget