ਚੰਡੀਗੜ੍ਹ: ਜੰਮੂ ਕਸ਼ਮੀਰ ਦੇ ਰਾਜ਼ੌਰੀ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਕੀਤੀ ਸੀਜ਼ਫਾਇਰ ਦੀ ਉਲੰਘਣਾ ਦੌਰਾਨ ਕੀਤੇ ਗਏ ਮਿਜ਼ਾਇਲ ਹਮਲੇ 'ਚ ਸ਼ਹੀਦ ਹੋਏ ਗੁਰਚਰਨ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਗੁਰਚਰਨ ਸਿੰਘ ਆਰਮੀ ਦੀ ਪੰਜਾਬ ਸਿੱਖ ਰੈਜਮੈਂਟ 14 'ਚ ਤਾਇਨਾਤ ਸਨ। 28 ਸਾਲਾ ਸ਼ਹੀਦ ਗੁਰਚਰਨ ਸਿੰਘ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਹਰਚੋਵਾਲ ਦਾ ਰਹਿਣ ਵਾਲਾ ਸੀ।



ਸ਼ਹੀਦ ਗੁਰਚਰਨ ਸਿੰਘ ਆਪਣੇ ਪਿੱਛੇ ਪਤਨੀ, ਡੇਢ ਸਾਲ ਦੀ ਬੇਟੀ ਤੇ ਬਜ਼ੁਰਗ ਮਾਤਾ-ਪਿਤਾ ਨੂੰ ਛੱਡ ਗਿਆ ਹੈ। ਗੁਰਚਰਨ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਸੁਣ ਕੇ ਉਨ੍ਹਾਂ ਦੇ ਪੂਰਾ ਕਸਬਾ ਗਮਗੀਨ ਸੀ। ਵੀਰਵਾਰ ਸ਼ਾਮ ਉਨ੍ਹਾਂ ਦੀ ਮ੍ਰਿਤਕ ਦੇਹ ਕਸਬਾ ਹਰਚੋਵਾਲ ਪਹੁੰਚੀ। ਜਿੱਥੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।



ਗੁਰਚਰਨ ਸਿੰਘ ਦੇ ਪਿਤਾ ਤੇ ਪਤਨੀ ਨੇ ਕਿਹਾ ਕਿ ਉਨ੍ਹਾਂ ਦੇਸ਼ ਲਈ ਕੁਰਬਾਨੀ ਦਿੱਤੀ ਹੈ ਤੇ ਉਨ੍ਹਾਂ ਨੂੰ ਗੁਰਚਰਨ ਸਿੰਘ ਦੀ ਸ਼ਹਾਦਤ 'ਤੇ ਮਾਣ ਹੈ।



ਇਹ ਵੀ ਪੜ੍ਹੋ: ਕੋਰੋਨਾ ਵਾਇਰਸ: ਹਸਪਤਾਲਾਂ 'ਚ ਲਵਾਰਸ ਲਾਸ਼ਾਂ ਦੇ ਢੇਰ , ਆਪਣਿਆਂ ਨੇ ਹੀ ਫੇਰਿਆ ਮੂੰਹ


ਕੋਰੋਨਾ ਵਾਇਰਸ: ਭਿਆਨਕ ਹੋ ਰਹੀ ਮਹਾਮਾਰੀ, ਪ੍ਰਭਾਵਿਤ ਦੇਸ਼ਾਂ 'ਚੋਂ ਭਾਰਤ ਦਾ ਪੰਜਵਾਂ ਨੰਬਰ


ਕੋਰੋਨਾ ਵਾਇਰਸ ਕਾਰਨ ਹੋ ਸਕਦੀਆਂ 5 ਤੋਂ 10 ਕਰੋੜ ਮੌਤਾਂ, ਖੋਜ 'ਚ ਵੱਡਾ ਖੁਲਾਸਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ