ਮਿਲੀ ਜਾਣਕਾਰੀ ਅਨੁਸਾਰ 41 ਸਾਲਾ ਨਾਇਬ ਸੂਬੇਦਾਰ ਬਲਵੀਰ ਸਿੰਘ ਵੀਰਵਾਰ ਨੂੰ ਅਪਣੀ 13-ਮਹਾਰ ਬਟਾਲੀਅਨ ਦੇ 3 ਜਵਾਨਾਂ ਨਾਲ ਸਿੱਕਮ ’ਚ ਡਿਊਟੀ ਦੌਰਾਨ ਇਕ ਪੋਸਟ ਤੋਂ ਦੂਜੀ ਪੋਸਟ ਵਲ ਗਸ਼ਤ ਕਰਦੇ ਜਾ ਰਹੇ ਸਨ। ਇਸ ਦੌਰਾਨ ਜ਼ਮੀਨ ਖਿਸਕਣ ਕਾਰਨ ਸਾਰੇ ਜਵਾਨ ਜ਼ਮੀਨਦੋਜ਼ ਹੋ ਗਏ। ਇਸ ਦੌਰਾਨ ਬਾਕੀਆਂ ਨੂੰ ਤਾਂ ਬਚਾਅ ਲਿਆ ਗਿਆ ਪਰ ਬਲਵੀਰ ਸਿੰਘ ਸ਼ਹੀਦ ਹੋ ਗਿਆ ਹੈ।
ਇਹ ਵੀ ਪੜ੍ਹੋ : ਕੌਣ ਬਣੇਗਾ ਜਲੰਧਰ ਦਾ ਸਿਕੰਦਰ? ਅੱਜ ਆਵੇਗਾ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਨਤੀਜਾ
ਸ਼ਹੀਦ ਬਲਵੀਰ ਸਿੰਘ ਦੀ ਮ੍ਰਿਤਕ ਦੇਹ ਸ਼ਨਿਚਰਵਾਰ ਸ਼ਾਮ ਤੱਕ ਪਿੰਡ ਘਗਵਾਲ ਪਹੁੰਚਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ। ਸ਼ਹੀਦ ਬਲਵੀਰ ਸਿੰਘ ਅਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਲੜਕੇ ਤੇ ਇਕ ਲੜਕੀ ਛੱਡ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਮੁਲਾਜ਼ਮ ਦੇ ਘਰ ਹੀ ਵੱਜਿਆ ਦਿਨ-ਦਿਹਾੜੇ ਡਾਕਾ, ਔਰਤਾਂ ਤੇ ਬੱਚਿਆਂ ਨੂੰ ਬਣਾਇਆ ਬੰਧਕ, ਲੁਟੇਰੇ ਨਕਦੀ ਅਤੇ ਸੋਨੇ ਦੇ ਗਹਿਣੇ ਲੈ ਕੇ ਫਰਾਰ
ਦੱਸ ਦੇਈਏ ਕਿ ਇਸ ਤੋਂ 1 ਦਿਨ ਪਹਿਲਾਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਵਜੀਦਕੇ ਦਾ ਫੌਜੀ ਜਵਾਨ ਵੀਰਵਾਰ ਨੂੰ ਦੇਸ਼ ਲਈ ਸ਼ਹੀਦ ਹੋ ਗਿਆ ਸੀ। ਬਰਨਾਲਾ ਦੇ ਪਿੰਡ ਵਜੀਦਕੇ ਦਾ ਸਿਪਾਹੀ ਜਸਵੀਰ ਸਿੰਘ ਸਮਰਾ ਜੰਮੂ-ਕਸ਼ਮੀਰ-ਪਾਕਿਸਤਾਨ ਸਰਹੱਦ ਰਾਜੋਰੀ ਚੌਕੀ 'ਤੇ ਡਿਊਟੀ 'ਤੇ ਤਾਇਨਾਤ ਸੀ। ਉਹ ਡਿਊਟੀ ਦੌਰਾਨ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋ ਗਿਆ ਹੈ। ਫੌਜੀ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ ਤੋਂ ਬਾਅਦ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਸ਼ਹੀਦ ਜਵਾਨ ਜਸਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਸਿਪਾਹੀ ਜਸਵੀਰ ਸਿੰਘ ਸਮਰਾ 10 ਜੇਕੇ ਰਾਈਫਲਜ਼ ਵਿੱਚ ਲਾਂਸ ਨਾਇਕ ਸੀ। ਉਹ ਇੱਕ ਗ਼ਰੀਬ ਕਿਸਾਨ ਪਰਿਵਾਰ ਨਾਲ ਸਬੰਧਤ ਸੀ। ਉਸ ਦੇ ਪਿਤਾ ਸਕੂਲ ਬੱਸ ਵਿਚ ਡਰਾਈਵਰ ਹਨ, ਮਾਂ ਘਰੇਲੂ ਔਰਤ ਹੈ। ਉਨ੍ਹਾਂ ਕੋਲ ਜ਼ਮੀਨ ਹੀ ਨਹੀਂ ਹੈ। ਉਹ ਦੇਸ਼ ਦੀ ਸੇਵਾ ਕਰਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰੀਬ 6 ਸਾਲ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ। ਉਸ ਦੀ ਉਮਰ 25 ਸਾਲ ਦੇ ਕਰੀਬ ਸੀ ਅਤੇ ਅਜੇ ਉਸ ਦਾ ਵਿਆਹ ਵੀ ਨਹੀਂ ਹੋਇਆ ਸੀ। ਉਹ ਇਸ ਮਹੀਨੇ ਦੀ 2 ਮਈ ਨੂੰ ਡਿਊਟੀ 'ਤੇ ਵਾਪਸ ਚਲਾ ਗਿਆ ਸੀ।