ਪੰਜਾਬ ਚੋਣਾਂ 'ਚ ਅਰੂਸਾ ਆਲਮ ਦੀ ਐਂਟਰੀ! ਸੀਐਮ ਚੰਨੀ ਕਮਜ਼ੋਰ ਕਰਾਰ, ਕੈਪਟਨ ਨੂੰ ਦੱਸਿਆ ਫਾਈਟਰ
ਪੰਜਾਬ ਵਿਧਾਨ ਸਭਾ ਚੋਣਾਂ 'ਚ ਦੁਬਾਰਾ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੀ ਐਂਟਰੀ ਹੋ ਗਈ ਹੈ। ਅਰੂਸਾ ਆਲਮ ਨੇ ਹੁਣ ਪੰਜਾਬ 'ਚ ਕਾਂਗਰਸ ਦੇ ਅੰਦਰ ਚੱਲ ਰਹੇ ਘਮਸਾਨ 'ਤੇ ਚੁਟਕੀ ਲਈ ਹੈ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਦੁਬਾਰਾ ਪਾਕਿਸਤਾਨੀ ਪੱਤਰਕਾਰ ਅਰੂਸਾ ਆਲਮ ਦੀ ਐਂਟਰੀ ਹੋ ਗਈ ਹੈ। ਅਰੂਸਾ ਆਲਮ ਨੇ ਹੁਣ ਪੰਜਾਬ 'ਚ ਕਾਂਗਰਸ ਦੇ ਅੰਦਰ ਚੱਲ ਰਹੇ ਘਮਸਾਨ 'ਤੇ ਚੁਟਕੀ ਲਈ ਹੈ। ਅਰੂਸਾ ਨੇ ਕਿਹਾ ਕਿ ਕਾਂਗਰਸੀਆਂ ਨੂੰ ਆਪਣੇ ਕਰਮਾਂ ਦੀ ਸਜ਼ਾ ਭੁਗਤਣੀ ਪੈ ਰਹੀ ਹੈ। ਉਨ੍ਹਾਂ ਨੇ ਇਸ ਨੂੰ ਪੋਏਟਿਕ ਜਸਟਿਸ ਕਿਹਾ। ਅਰੂਸਾ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੀਆਂ ਚੋਣਾਂ 'ਤੇ ਤਿੱਖੀ ਨਜ਼ਰ ਰੱਖ ਰਹੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਅਰੂਸਾ ਨੇ ਕਿਹਾ ਕਿ ਚਰਨਜੀਤ ਚੰਨੀ ਵਰਗੇ ਕਮਜ਼ੋਰ ਮੁੱਖ ਮੰਤਰੀ ਨੂੰ ਗ਼ੈਰ-ਜਮਹੂਰੀ ਤਰੀਕੇ ਨਾਲ ਬਣਾਇਆ ਗਿਆ ਹੈ। ਅਰੂਸਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਫਾਈਟਰ ਦੱਸਿਆ। ਅਰੂਸਾ ਨੇ ਕਿਹਾ ਕਿ ਕੈਪਟਨ ਸਾਫ਼-ਸੁਥਰੇ ਨੇਤਾ ਹਨ। ਸਿਆਸਤ ਨੂੰ ਉਨ੍ਹਾਂ ਦੀ ਲੋੜ ਹੈ।
ਅਰੂਸਾ ਆਲਮ ਨੇ ਕਿਹਾ ਕਿ ਕਾਂਗਰਸ ਨੇ ਪਹਿਲਾਂ ਸੋਚੀ-ਸਮਝੀ ਸਾਜ਼ਿਸ਼ ਰਚੀ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤਾ। ਇਹ ਗ਼ੈਰ-ਜਮਹੂਰੀ ਸੀ। ਪਿਛਲੀਆਂ ਚੋਣਾਂ 'ਚ ਪੰਜਾਬ ਨੇ ਕੈਪਟਨ ਨੂੰ ਚੁਣਿਆ ਸੀ। ਕਾਂਗਰਸ ਨੇ ਬੇਸ਼ਰਮੀ ਨਾਲ ਕੈਪਟਨ ਦੀ ਪਿੱਠ 'ਚ ਛੁਰਾ ਮਾਰਿਆ।
ਅਰੂਸਾ ਆਲਮ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਉਨ੍ਹਾਂ ਬਾਰੇ ਜੋ ਮਰਜ਼ੀ ਕਿਹਾ ਹੋਵੇ, ਪਰ ਉਨ੍ਹਾਂ ਖ਼ਿਲਾਫ਼ ਵੀ ਗੰਭੀਰ ਦੋਸ਼ ਹਨ। ਇਹ ਕਿਹਾ ਜਾਂਦਾ ਹੈ ਕਿ ਸਿੱਧੂ ਮੁੰਬਈ 'ਚ ਬੈਠੇ ਰਹਿੰਦੇ ਸਨ ਤੇ ਉਨ੍ਹਾਂ ਦਾ ਮੰਤਰਾਲਾ ਨਵਜੋਤ ਕੌਰ ਸਿੱਧੂ ਚਲਾਉਂਦੇ ਸਨ। ਉਹ ਪੈਸੇ ਵੀ ਲੈਂਦੇ ਸਨ।
ਅਰੂਸਾ ਆਲਮ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਹਨ। ਹਾਲਾਂਕਿ ਪੰਜਾਬ 'ਚ ਕੈਪਟਨ ਨੂੰ ਹਟਾ ਕੇ ਜਦੋਂ ਚੰਨੀ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦਾ ਨਾਂ ਫਿਰ ਤੋਂ ਸਾਹਮਣੇ ਆਇਆ ਸੀ। ਅਸਲ ਹੰਗਾਮਾ ਉਦੋਂ ਹੋਇਆ ਜਦੋਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਅਰੂਸਾ ਦੇ ਆਈਐਸਆਈ ਨਾਲ ਸਬੰਧਾਂ ਦੀ ਜਾਂਚ ਦੀ ਮੰਗ ਕੀਤੀ ਸੀ।
ਇਸ ਤੋਂ ਬਾਅਦ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ ਸੀ। ਇੱਥੋਂ ਤੱਕ ਕਿ ਨਵਜੋਤ ਕੌਰ ਸਿੱਧੂ ਨੇ ਅਰੂਸਾ 'ਤੇ ਕਰੋੜਾਂ ਰੁਪਏ ਲੈ ਕੇ ਭੱਜਣ ਦਾ ਦੋਸ਼ ਲਗਾਇਆ ਸੀ। ਇਸ ਨੂੰ ਦੇਖਦੇ ਹੋਏ ਕੈਪਟਨ ਨੇ ਸੋਨੀਆ ਗਾਂਧੀ ਸਮੇਤ ਕਈ ਦਿੱਗਜ਼ ਕਾਂਗਰਸੀਆਂ ਦੇ ਨਾਲ ਅਰੂਸਾ ਦੀ ਫ਼ੋਟੋ ਜਨਤਕ ਕਰਕੇ ਕਾਂਗਰਸ 'ਚ ਹੰਗਾਮਾ ਮਚਾ ਦਿੱਤਾ ਹੈ। ਹਾਲਾਂਕਿ ਇਸ ਤੋਂ ਬਾਅਦ ਰੰਧਾਵਾ ਨੂੰ ਦਿੱਲੀ ਤਲਬ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਰਾ ਮਾਮਲਾ ਠੰਢਾ ਪੈ ਗਿਆ ਸੀ।
ਇਹ ਵੀ ਪੜ੍ਹੋ : ਕੋਰੋਨਾ ਬਾਰੇ ਵੱਡਾ ਖੁਲਾਸਾ! SARS-CoV 2 ਮਨੁੱਖੀ ਸਰੀਰ 'ਚ ਲਗਪਗ 7 ਮਹੀਨਿਆਂ ਤੱਕ ਰਹਿ ਸਕਦਾ ਐਕਟਿਵ, ਜਾਣੋ ਕੀ ਹੈ ਇਹ?
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490