Balwinder Kaur: ਖੁਦਕੁਸ਼ੀ ਮਾਮਲੇ 'ਚ ਹਰਜੋਤ ਬੈਂਸ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਅਕਾਲੀ ਦਲ ਨੇ ਪੜ੍ਹਾਇਆ ਕਾਨੂੰਨੀ ਪਾਠ
Balwinder Kaur suicide case: - ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਾਰ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਦੇ ਮੈਂਬਰਾਂ ਦੀ ਮੰਗ ਨੂੰ ਵਾਰ-ਵਾਰ ਅਣਡਿੱਠ ਕੀਤਾ ਹੈ ਜਦੋਂ ਕਿ ਉਹ ਲਗਾਤਾਰ ਮੰਤਰੀ
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਬਲਵਿੰਦਰ ਕੌਰ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਟੇਸ਼ਨ ਅਲਾਟ ਨਾ ਕਰਨ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਆਪਣੇ ਖੁਦਕੁਸ਼ੀ ਨੋਟ ਵਿਚ ਜ਼ਿੰਮੇਵਾਰ ਠਹਿਰਾਇਆ ਹੈ।
ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਾਨੂੰਨ ਮੁਤਾਬਕ ਜਿਸ ਕਿਸੇ ਦਾ ਵੀ ਨਾਂ ਖੁਦਕੁਸ਼ੀ ਦੇ ਨੋਟ ਵਿਚ ਹੁੰਦਾ ਹੈ, ਉਸਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਬਲਵਿੰਦਰ ਕੌਰ ਨੇ ਆਪਣੇ ਖੁਦਕੁਸ਼ੀ ਨੋਟ ਵਿਚ ਤਿੰਨ ਵਾਰ ਮੰਤਰੀ ਹਰਜੋਤ ਬੈਂਸ ਦਾ ਨਾਂ ਲਿਖਿਆ ਹੈ ਤੇ ਆਡੀਓ ਰਿਕਾਰਡਿੰਗ ਵੱਖਰੇ ਤੌਰ ’ਤੇ ਸਾਹਮਣੇ ਆਈ ਹੈ ਪਰ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਾਰ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਦੇ ਮੈਂਬਰਾਂ ਦੀ ਮੰਗ ਨੂੰ ਵਾਰ-ਵਾਰ ਅਣਡਿੱਠ ਕੀਤਾ ਹੈ ਜਦੋਂ ਕਿ ਉਹ ਲਗਾਤਾਰ ਮੰਤਰੀ ਹਰਜੋਤ ਬੈਂਸ ਦੇ ਪਿੰਡ ਵਿਚ ਉਹਨਾਂ ਦੇ ਘਰ ਮੂਹਰੇ ਧਰਨਾ ਦੇ ਰਹੇ ਹਨ।
ਬਾਦਲ ਨੇ ਕਿਹਾ ਕਿ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰ ਕੇ ਖੁਦਕੁਸ਼ੀ ਮਾਮਲੇ ਵਿਚ ਉਹਨਾਂ ਦੀ ਭੂਮਿਕਾ ਲਈ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਮੰਗ ਕੀਤੀ ਕਿ ਹਰਜੋਤ ਬੈਂਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਮੰਤਰੀ ਮੰਡਲ ਵਿਚੋਂ ਬਰਖ਼ਾਸਤ ਕੀਤਾ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial