Punjab News: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਭਾਜਪਾ ਆਗੂ ਤੇ ਸਾਬਕਾ ਰਾਜ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿੱਚ ਉਨ੍ਹਾਂ ਦੀ ਰਿਹਾਇਸ਼ ’ਤੇ ਛਾਪਾ ਮਾਰਿਆ ਸੀ।


ਬਾਦਲ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ 


ਇਸ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੁੱਕਆਊਟ ਸਰਕੂਲਰ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਸਾਰੇ ਹਵਾਈ ਅੱਡਿਆਂ 'ਤੇ ਅਲਰਟ ਜਾਰੀ ਕਰ ਦਿੱਤਾ ਗਿਆ। ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਵਿਦੇਸ਼ ਭੱਜ ਸਕਦਾ ਹੈ। ਦੱਸ ਦੇਈਏ ਕਿ ਵਿਜੀਲੈਂਸ ਬਿਊਰੋ ਨੇ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਮਨਪ੍ਰੀਤ ਬਾਦਲ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਮਨਪ੍ਰੀਤ ਤੋਂ ਇਲਾਵਾ 5 ਹੋਰ ਮੁਲਜ਼ਮ ਨਾਮਜ਼ਦ ਕੀਤੇ ਗਏ ਸਨ।






ਕੱਲ੍ਹ ਬਾਦਲ ਦੇ ਟਿਕਾਣਿਆਂ 'ਤੇ ਹੋਈ ਸੀ ਛਾਪੇਮਾਰੀ 


ਇਸ ਤੋਂ ਇਲਾਵਾ ਕੱਲ੍ਹ ਬਾਦਲ ਦੇ ਵੱਖ-ਵੱਖ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਵੱਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ 25 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 28 ਸਤੰਬਰ ਤੱਕ ਪੁਲੀਸ ਰਿਮਾਂਡ ਦਿੱਤਾ ਗਿਆ ਹੈ।


ਬਾਦਲ ਤੋਂ ਇਲਾਵਾ 5 ਹੋਰ ਲੋਕਾਂ ਖਿਲਾਫ ਮਾਮਲਾ ਦਰਜ 


ਵਿਜੀਲੈਂਸ ਵੱਲੋਂ ਕੀਤੀ ਪੜਤਾਲ ਵਿੱਚ ਸਾਹਮਣੇ ਆਇਆ ਕਿ ਮਨਪ੍ਰੀਤ ਸਿੰਘ ਬਾਦਲ ਨੇ ਮਾਡਲ ਟਾਊਨ ਬਠਿੰਡਾ ਵਿੱਚ ਦੋ ਪਲਾਟ ਘੱਟ ਕੀਮਤ ’ਤੇ ਖਰੀਦਣ ਦੀ ਸਾਜ਼ਿਸ਼ ਰਚੀ ਸੀ। ਇਸ ਵਿੱਚ ਸਰਕਾਰ ਨੂੰ ਕਰੀਬ 65 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਬਠਿੰਡਾ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਚਾਰ ਹੋਰਾਂ ਖ਼ਿਲਾਫ਼ ਅਪਰਾਧਿਕ ਅਤੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।