ਪੜਚੋਲ ਕਰੋ

ਵੋਟਾਂ ਤੋਂ ਪੁਲਿਸ ਨੂੰ ਵੱਡੀ ਕਾਮਯਾਬੀ ! ਹਥਿਆਰਾਂ ਸਮੇਤ ਤਿੰਨ ਬਦਮਾਸ਼ ਗ੍ਰਿਫ਼ਤਾਰ, ਮਿੱਥ ਕੇ ਕਤਲ ਕਰਨ ਦੀ ਸਾਜ਼ਿਸ਼

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

Punjab Police: ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪਰੇਟਿੰਗ ਸੈੱਲ (ਐਸਐਸਓਸੀ) ਮੋਹਾਲੀ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਮਰੀਕਾ-ਅਧਾਰਿਤ ਚੌੜਾ ਮਧਰੇ ਗੈਂਗ ਦੇ ਪਵਿਤਰ ਚੌੜਾ ਅਤੇ ਹੁਸਨਦੀਪ ਸਿੰਘ ਵੱਲੋਂ ਚਲਾਏ ਜਾ ਰਹੇ ਅਪਰਾਧਿਕ ਨੈਟਵਰਕ ਦੇ ਤਿੰਨ ਮੁੱਖ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਵੱਲੋਂ ਉਨ੍ਹਾਂ ਕੋਲੋਂ .30 ਬੋਰ ਚੀਨੀ ਪਿਸਤੌਲ ਸਮੇਤ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਲਵਜੀਤ ਸਿੰਘ ਉਰਫ਼ ਲਵ ਖੱਖ ਵਾਸੀ ਪਿੰਡ ਖੱਖ ਤਰਨਤਾਰਨ, ਗੁਰਸੇਵਕ ਸਿੰਘ ਉਰਫ਼ ਬੰਬ ਵਾਸੀ ਗੋਇੰਦਵਾਲ ਸਾਹਿਬ ਅਤੇ ਬਹਾਦਰ ਖ਼ਾਨ ਉਰਫ਼ ਖ਼ਾਨ ਭਗੜਾਣਾ ਵਾਸੀ ਫ਼ਤਹਿਗੜ੍ਹ ਸਾਹਿਬ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਗੱਡੀ ਵੀ ਜ਼ਬਤ ਕਰ ਲਈ ਹੈ। ਇਹ ਸਫ਼ਲਤਾ ਐਸ.ਏ.ਐਸ.ਨਗਰ ਜਿਲ੍ਹਾ ਪੁਲਿਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗ੍ਰਿਫ਼ਤਾਰੀ ਉਪਰੰਤ ਪ੍ਰਾਪਤ ਹੋਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨਡੀਪੀਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗ੍ਰਿਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚੌੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਅਤੇ ਹੋਰ ਅਪਰਾਧਿਕ/ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ।ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚੌੜਾ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ।

ਇਸ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ, ਡੀਆਈਜੀ ਕਾਊਂਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸਐਸਓਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗੌੜਾ (ਪੀ.ਓ.) ਹੈ, ਜਦਕਿ ਗੁਰਸੇਵਕ ਬੰਬ ਤਰਨਤਾਰਨ ਪੁਲੀਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ। ਇਸ ਸਬੰਧੀ ਅਸਲਾ ਐਕਟ ਦੀ ਧਾਰਾ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 120-ਬੀ ਤਹਿਤ ਥਾਣਾ ਐਸਐਸਓਸੀ, ਮੁਹਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget