ਪੜਚੋਲ ਕਰੋ

ਦੇਰ ਰਾਤ ਕੌਮਾਂਤਰੀ ਸਰਹੱਦ ਪਹੁੰਚੇ ਉਪ ਮੁੱਖ ਮੰਤਰੀ ਰੰਧਾਵਾ, ਕਿਹਾ ਪੰਜਾਬ ਪੁਲਿਸ ਹੱਥਾਂ 'ਚ ਸੁਰਖਿਅੱਤ

ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ।

ਅਜਨਾਲਾ/ਡੇਰਾ ਬਾਬਾ ਨਾਨਕ: ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਦੇਰ ਰਾਤ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨਾਲ ਲੱਗਦੇ ਪੰਜਾਬ ਪੁਲਿਸ ਦੇ ਅੰਮ੍ਰਿਤਸਰ (ਦਿਹਾਤੀ), ਬਟਾਲਾ ਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਕਿਆਂ ਦੀ ਅਚਨਚੇਤੀ ਚੈਕਿੰਗ ਕੀਤੀ।

ਰੰਧਾਵਾ ਜਿਨ੍ਹਾਂ ਅੱਜ ਦੇਰ ਰਾਤ ਖ਼ੁਦ ਕੌਮਾਂਤਰੀ ਸਰਹੱਦ ਨਾਲ ਲੱਗਦੇ ਅਜਨਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਆਦਿ ਖੇਤਰਾਂ ਦੇ ਪੰਜਾਬ ਪੁਲਿਸ ਦੇ ਨਾਕਿਆਂ ਦੀ ਸਥਿਤੀ ਦਾ ਜ਼ਮੀਨੀ ਪੱਧਰ ਉਤੇ ਜਾਇਜ਼ਾ ਲਿਆ, ਪੰਜਾਬ ਪੁਲਿਸ ਨੂੰ ਚੌਕਸ ਰਹਿਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੁਰੱਖਿਆ, ਅਮਨ- ਕਾਨੂੰਨ ਦੇ ਮਾਮਲੇ ਵਿੱਚ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਚੈਕਿੰਗ ਦੌਰਾਨ ਪੂਰੀ ਮੁਸਤੈਦੀ ਨਾਲ ਡਿਊਟੀ ਕਰ ਰਹੇ ਪੁਲਿਸ ਕਰਮੀਆਂ ਦੀ ਗ੍ਰਹਿ ਮੰਤਰੀ ਨੇ ਪਿੱਠ ਥਾਪੜਦਿਆਂ ਕਿਹਾ ਕਿ ਉਹ ਅਚਨਚੇਤ ਉਲੀਕੇ ਇਸ ਪ੍ਰੋਗਰਾਮ ਦੌਰਾਨ ਜਗਦੇਵ ਖ਼ੁਰਦ, ਗਾਗੋ ਮਹਿਲ, ਦਰਿਆ ਮੂਸਾ, ਸਿੰਘਪੁਰਾ, ਘੋਨੇਵਾਲਾ ਪੁੱਲ ਵਿਖੇ ਤਾਇਨਾਤ ਨਾਕਿਆਂ ਉਤੇ ਪੁਲਿਸ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਏ ਜਾਣ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।

ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਆਖਿਆ ਕਿ ਸੂਬੇ ਦੀ ਸੁਰੱਖਿਆ, ਅਮਨ ਤੇ ਸ਼ਾਂਤੀ ਅਤੇ ਦੇਸ਼ ਦੀ ਅਖੰਡਤਾ ਨੂੰ ਕਾਇਮ ਰੱਖਣ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬੀਐਸਐਫ ਦਾ ਦਾਇਰਾ 50 ਕਿਲੋ ਮੀਟਰ ਤੱਕ ਵਧਾਉਣ ਦੇ ਫ਼ੈਸਲੇ ਨਾਲ ਸੂਬਿਆਂ ਦੀਆਂ ਪੁਲਿਸ ਬਲਾਂ ਨੂੰ ਕਮਜ਼ੋਰ ਸਿੱਧ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਉਪ ਮੁੱਖ ਮੰਤਰੀ ਨੇ ਨਾਲ ਹੀ ਸਰਹੱਦੀ ਖੇਤਰ ਦੇ ਪੁਲਿਸ ਅਧਿਕਾਰੀਆਂ ਤੇ ਕਰਮੀਆਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰ ਤੋਂ ਤਸਕਰੀ ਬਾਰੇ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੀ ਅਤੇ ਇਸ ਮਾਮਲੇ ਵਿੱਚ ਕੋਈ ਵੀ ਲਾਪਰਵਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗਾ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਸੁਆਰਥੀ ਤੱਤਾਂ ਵੱਲੋਂ ਆਪਣੇ ਸੌੜੇ ਹਿੱਤਾਂ ਲਈ ਪੰਜਾਬ ਖ਼ਾਸ ਕਰਕੇ ਕੌਮਾਂਤਰੀ ਸਰਹੱਦ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਖਿਲਾਫ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਅਤੇ ਇੱਥੋਂ ਦੇ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਸੂਬੇ ਵਿੱਚ ਪਾਕਿਸਤਾਨ ਤੋਂ ਦਰਪੇਸ਼ ਖਤਰੇ ਸਬੰਧੀ ਗੁੰਮਰਾਹਕੁਨ ਪ੍ਰਚਾਰ ਕਰਨ ਵਾਲਿਆਂ ਨੂੰ ਵਰਜਦਿਆਂ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਨੇ ਔਖੇ ਵੇਲਿਆਂ ਵਿੱਚ ਵਿਰੋਧੀਆਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਅਤੇ ਹੁਣ ਤਾਂ ਪੰਜਾਬ ਵਿੱਚ ਅਮਨ- ਸ਼ਾਂਤੀ ਦਾ ਮਾਹੌਲ ਹੈ ਜਿੱਥੇ ਸਭ ਧਰਮਾਂ, ਜਾਤਾਂ, ਫ਼ਿਰਕਿਆਂ ਦੇ ਲੋਕ ਮਿਲ ਜੁਲ ਕੇ ਰਹਿੰਦੇ ਹਨ ਅਤੇ ਪੰਜਾਬੀਆਂ ਨੇ ਵੰਡ ਪਾਓ ਤਾਕਤਾਂ ਨੂੰ ਸਦਾ ਭਾਜੀ ਮੋੜੀ ਹੈ।

ਉਪ ਮੁੱਖ ਮੰਤਰੀ ਨੇ ਇਕ ਗੱਲ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਜਦੋਂ ਵੀ ਲੋੜ ਪਈ ਤਾਂ ਹਰ ਕੁਰਬਾਨੀ ਦਿੱਤੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਕਿਹਾ ਜਿਸ ਨੇ ਹਰ ਫਰੰਟ 'ਤੇ ਦੇਸ਼ ਦੀ ਰੱਖਿਆ ਕੀਤੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬੀਐਸਐਫ ਸੰਬੰਧੀ ਤਾਜ਼ਾ ਫ਼ੈਸਲੇ ਨਾਲ ਕੇਂਦਰ ਵੱਲੋਂ ਬੇਲੋੜੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰਨ ਦੇ ਮਨਸੂਬੇ ਸਫਲ ਨਹੀਂ ਹੋਣ ਦਿੱਤੇ ਜਾਣਗੇ।

ਰੰਧਾਵਾ ਨੇ ਕਿਹਾ, “ਪੰਜਾਬ ਸਰਕਾਰ ਸਾਡੀਆਂ ਸੁਰੱਖਿਆ ਬਲਾਂ ਨਾਲ ਖੜ੍ਹੀ ਹੈ ਜਿਨ੍ਹਾਂ ਵੱਲੋਂ ਦਿਨ-ਰਾਤ ਦਿੱਤੇ ਜਾਂਦੇ ਪਹਿਰੇ ਸਦਕਾ ਦੇਸ਼ ਵਾਸੀ ਚੈਨ ਦੀ ਨੀਂਦ ਸੌਂਦੇ ਹਨ।”

ਇਹ ਵੀ ਪੜ੍ਹੋ:

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
Embed widget