ਪੜਚੋਲ ਕਰੋ
(Source: ECI/ABP News)
ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਮੋਗਾ ਪੁਲਿਸ ਵੱਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਅਰਸ਼ ਡਾਲਾ ਦਾ ਇੱਕ ਸਾਥੀ ਨਜਾਇਜ਼ ਅਸਲੇ ਸਮੇਤ ਕਾਬੂ
Punjab News : ਮਾਣਯੋਗ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ ਪੰਜਾਬ ਅਤੇ ਫਰੀਦਕੋਟ ਰੇਂਜ ਦੇ ਆਈ.ਜੀ ਪ੍ਰਦੀਪ ਕੁਮਾਰ ਯਾਦਵ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੋਗਾ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇ
![ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਮੋਗਾ ਪੁਲਿਸ ਵੱਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਅਰਸ਼ ਡਾਲਾ ਦਾ ਇੱਕ ਸਾਥੀ ਨਜਾਇਜ਼ ਅਸਲੇ ਸਮੇਤ ਕਾਬੂ Arsh Dala Gang Mamber arrested with illegal weapons by Counter intelligence Bathinda and Moga police ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਮੋਗਾ ਪੁਲਿਸ ਵੱਲੋਂ ਸਾਂਝੇ ਅਪ੍ਰੇਸ਼ਨ ਦੌਰਾਨ ਅਰਸ਼ ਡਾਲਾ ਦਾ ਇੱਕ ਸਾਥੀ ਨਜਾਇਜ਼ ਅਸਲੇ ਸਮੇਤ ਕਾਬੂ](https://feeds.abplive.com/onecms/images/uploaded-images/2023/01/29/4d29890246e4e2752bf3fba0116aa1871674991172447345_original.jpg?impolicy=abp_cdn&imwidth=1200&height=675)
Arsh Dala Gang
Punjab News : ਮਾਣਯੋਗ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ ਪੰਜਾਬ ਅਤੇ ਫਰੀਦਕੋਟ ਰੇਂਜ ਦੇ ਆਈ.ਜੀ ਪ੍ਰਦੀਪ ਕੁਮਾਰ ਯਾਦਵ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੋਗਾ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਕਾਊਂਟਰ ਇੰਟੈਲੀਜੈਂਸ ਨਾਲ ਮਿਲ ਕੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਕਾਰਵਾਈਆਂ ਕੀਤੀਆ ਜਾ ਰਹੀਆ ਹਨ।
ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਵਿਸ਼ਕਰਮਾ ਚੌਂਕ ਵਿਖੇ ਮੁਖਬਰ ਖਾਸ ਨੇ ਪੁਲਿਸ ਪਾਰਟੀ ਨੂੰ ਦੱਸਿਆ ਕਿ ਗੈਂਗਸਟਰ ਜੈਕਪਾਲ ਸਿੰਘ, ਅਮ੍ਰਿੰਤਪਾਲ ਸਿੰਘ, ਅਰਸ਼ਦੀਪ ਡਾਲਾ,ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਇੱਕ ਗੈਂਗ ਬਣਾਈ ਹੋਈ ਹੈ , ਜੋ ਰਲ ਕੇ ਵਾਰਦਾਤਾ ਕਰਦੇ ਹਨ। ਜਿਨਾਂ ਵਿੱਚੋਂ ਦੋਸ਼ੀ ਹਰਪ੍ਰੀਤ ਸਿੰਘ ਜੋ ਅੱਜ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਚੁੰਗੀ ਨੰਬਰ 3 'ਤੇ ਖੜਾ ਹੈ।
ਇਹ ਵੀ ਪੜ੍ਹੋ : ਸਖਤ ਵਿਰੋਧ ਮਗਰੋਂ ਵੀ ਨਹੀਂ ਟਲਿਆ ਰਾਮ ਰਹੀਮ, ਸਲਾਬਤਪੁਰਾ ਡੇਰੇ 'ਚ ਹੋ ਰਿਹਾ ਸਤਿਸੰਗ, 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਜੇਕਰ ਰੇਡ ਕੀਤੀ ਜਾਵੇ ਤਾਂ ਅਸਲੇ ਸਮੇਤ ਕਾਬੂ ਆ ਸਕਦਾ ਹੈ। ਜਿਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸਾਂਝੇ ਅਪ੍ਰੇਸ਼ਨ ਤਹਿਤ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਦੋਸ਼ੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਅਤੇ ਉਸਦੀ ਤਲਾਸ਼ੀ ਦੌਰਾਨ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 04 ਰੌਂਦ ਬ੍ਰਾਮਦ ਕੀਤੇ ਗਏ ਹਨ। ਪੰਜ ਲੱਖ ਦੀ ਫਿਰੌਤੀ ਕੁੱਝ ਪੈਸੇ ਵੀ ਇਸਦੇ ਵੱਲੋਂ ਟਰਾਂਸਫਰ ਕੀਤੇ ਗਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਫਿਰ ਵਿਗੜੇਗਾ ਮੌਸਮ, ਅਗਲੇ ਦੋ ਦਿਨ ਠੰਢੀਆਂ ਹਵਾਵਾਂ ਤੇ ਮੀਂਹ ਦਾ ਕਹਿਰ, ਵਧੇਗੀ ਠੰਢ
ਇਸ ਬ੍ਰਾਮਦਗੀ ਸਬੰਧੀ ਦੋਸ਼ੀ ਖਿਲਾਫ 25(6,7,8)-54-59 ਅਸਲਾ ਐਕਟ ਥਾਣਾ ਸਿਟੀ ਸਾਊਥ ਮੋਗਾ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ 2 ਦਿਨ ਦਾ ਰਿਮਾਂਡ ਮਿਲਿਆ ਹੈ। ਦੋਸ਼ੀ ਪਾਸੋਂ ਰਿਮਾਂਡ ਦੌਰਾਨ ਇਹ ਨਜਾਇਜ਼ ਅਸਲਾ ਕਿਸ ਵਿਅਕਤੀ ਪਾਸੋਂ ਲੈ ਕੇ ਆਏ ਸੀ ਅਤੇ ਕਈ ਹੋਰ ਵਡੇ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ। ਇਸ ਸਬੰਧੀ ਪੁਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਸਾਹਮਣੇ ਆਏ ਬੈਕਵਰਡ/ਫਾਰਵਰਡ ਲਿੰਕ ਦੇ ਵਿਅਕਤੀਆਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)