Punjab News : ਮਾਣਯੋਗ ਮੁੱਖ ਮੰਤਰੀ ਪੰਜਾਬ, ਡੀ.ਜੀ.ਪੀ ਪੰਜਾਬ ਅਤੇ  ਫਰੀਦਕੋਟ ਰੇਂਜ ਦੇ ਆਈ.ਜੀ ਪ੍ਰਦੀਪ ਕੁਮਾਰ ਯਾਦਵ ਵੱਲੋਂ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮੋਗਾ ਦੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ  ਕਾਊਂਟਰ ਇੰਟੈਲੀਜੈਂਸ ਨਾਲ ਮਿਲ ਕੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਕਾਰਵਾਈਆਂ ਕੀਤੀਆ ਜਾ ਰਹੀਆ ਹਨ।

 

ਕਾਊਂਟਰ ਇੰਟੈਲੀਜੈਂਸ ਬਠਿੰਡਾ ਅਤੇ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਵਿਸ਼ਕਰਮਾ ਚੌਂਕ ਵਿਖੇ ਮੁਖਬਰ ਖਾਸ ਨੇ ਪੁਲਿਸ ਪਾਰਟੀ ਨੂੰ ਦੱਸਿਆ ਕਿ ਗੈਂਗਸਟਰ  ਜੈਕਪਾਲ ਸਿੰਘ, ਅਮ੍ਰਿੰਤਪਾਲ ਸਿੰਘ, ਅਰਸ਼ਦੀਪ ਡਾਲਾ,ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਨੇ ਇੱਕ ਗੈਂਗ ਬਣਾਈ ਹੋਈ ਹੈ , ਜੋ ਰਲ ਕੇ ਵਾਰਦਾਤਾ ਕਰਦੇ ਹਨ। ਜਿਨਾਂ ਵਿੱਚੋਂ ਦੋਸ਼ੀ ਹਰਪ੍ਰੀਤ ਸਿੰਘ ਜੋ ਅੱਜ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਚੁੰਗੀ ਨੰਬਰ 3 'ਤੇ ਖੜਾ ਹੈ। 

 


 

ਜੇਕਰ ਰੇਡ ਕੀਤੀ ਜਾਵੇ ਤਾਂ ਅਸਲੇ ਸਮੇਤ ਕਾਬੂ ਆ ਸਕਦਾ ਹੈ। ਜਿਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸਾਂਝੇ ਅਪ੍ਰੇਸ਼ਨ ਤਹਿਤ ਪੁਲਿਸ ਪਾਰਟੀ ਵੱਲੋਂ ਰੇਡ ਕਰਕੇ ਦੋਸ਼ੀ ਹਰਪ੍ਰੀਤ ਸਿੰਘ ਨੂੰ ਕਾਬੂ ਕੀਤਾ ਅਤੇ ਉਸਦੀ ਤਲਾਸ਼ੀ ਦੌਰਾਨ ਉਸ ਪਾਸੋਂ ਇਕ ਪਿਸਟਲ 32 ਬੋਰ ਸਮੇਤ 04 ਰੌਂਦ ਬ੍ਰਾਮਦ ਕੀਤੇ ਗਏ ਹਨ। ਪੰਜ ਲੱਖ ਦੀ ਫਿਰੌਤੀ ਕੁੱਝ ਪੈਸੇ ਵੀ ਇਸਦੇ ਵੱਲੋਂ ਟਰਾਂਸਫਰ ਕੀਤੇ ਗਏ ਸਨ।

 


 

ਇਸ ਬ੍ਰਾਮਦਗੀ ਸਬੰਧੀ ਦੋਸ਼ੀ ਖਿਲਾਫ 25(6,7,8)-54-59 ਅਸਲਾ ਐਕਟ ਥਾਣਾ ਸਿਟੀ ਸਾਊਥ ਮੋਗਾ ਰਜਿਸਟਰ ਕੀਤਾ ਗਿਆ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਪੁਲਿਸ ਨੂੰ 2 ਦਿਨ ਦਾ ਰਿਮਾਂਡ ਮਿਲਿਆ ਹੈ। ਦੋਸ਼ੀ ਪਾਸੋਂ ਰਿਮਾਂਡ ਦੌਰਾਨ ਇਹ ਨਜਾਇਜ਼ ਅਸਲਾ ਕਿਸ ਵਿਅਕਤੀ ਪਾਸੋਂ ਲੈ ਕੇ ਆਏ ਸੀ ਅਤੇ ਕਈ ਹੋਰ ਵਡੇ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ। ਇਸ ਸਬੰਧੀ ਪੁਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਸਾਹਮਣੇ ਆਏ ਬੈਕਵਰਡ/ਫਾਰਵਰਡ ਲਿੰਕ ਦੇ ਵਿਅਕਤੀਆਂ ਖਿਲਾਫ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।