ਕੈਨੇਡੀਅਨ ਪੁਲਿਸ ਨੇ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਅਨੁਸਾਰ ਉਸ ਨੂੰ ਕੈਨੇਡਾ ਵਿੱਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿਚ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਪਿਛਲੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਭਾਰਤੀ ਸੁਰੱਖਿਆ ਏਜੰਸੀਆਂ ਮੁਤਾਬਕ ਗੈਂਗਸਟਰ ਅਰਸ਼ ਡੱਲਾ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਆਪਣੀ ਪਤਨੀ ਨਾਲ ਕੈਨੇਡਾ 'ਚ ਰਹਿ ਰਿਹਾ ਹੈ। ਉਸ ਦੇ ਦੋ ਸਾਥੀਆਂ ਨੂੰ ਵੀ ਐਤਵਾਰ ਸਵੇਰੇ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਸ਼ੂਟਰਾਂ ਨੇ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ 'ਤੇ ਜਸਵੰਤ ਸਿੰਘ ਗਿੱਲ ਨੂੰ ਗਵਾਲੀਅਰ 'ਚ ਵੀ ਮਾਰਿਆ ਸੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਸਾਂਝੀ ਕੀਤੀ ਸੀ।