Punjab News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। ਖਹਿਰਾ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਹੈ ਕਿ ਉਸ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
ਖਹਿਰਾ ਨੇ ਕਿਹਾ ਕਿ ਉਸ ਨੂੰ ਕੈਨੇਡਾ ਵਿੱਚ ਲੁਕੇ ਗੈਂਗਸਟਰ ਅਰਸ਼ ਡੱਲਾ ਵੱਲੋਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ ਪਰ ਉਸ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੇ 'ਚ ਉਨ੍ਹਾਂ ਦੀ ਸਵੈ-ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਦੇ ਹਥਿਆਰ ਵਾਪਸ ਕੀਤੇ ਜਾਣੇ ਚਾਹੀਦੇ ਹਨ।
ਹਾਈਕੋਰਟ ਨੇ ਇਸ ਮਾਮਲੇ ਵਿੱਚ ਸਾਰੀਆਂ ਧਿਰਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਤੈਅ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਸੁਖਪਾਲ ਸਿੰਘ ਖਹਿਰਾ ਖਿਲਾਫ ਦਰਜ ਕੇਸ ਦੀ ਸੁਣਵਾਈ ਹੋਈ। ਇਸ ਸਬੰਧੀ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਸਬੰਧੀ ਆਪਣਾ ਜਵਾਬ ਦਾਖ਼ਲ ਕੀਤਾ ਸੀ। ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਇਹ ਅਰਜ਼ੀ ਦਾਇਰ ਕੀਤੀ ਗਈ। ਇਸ ਦੇ ਨਾਲ ਹੀ ਹੁਣ ਅਦਾਲਤ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੇ ਜਵਾਬ 'ਤੇ ਗੌਰ ਕਰੇਗੀ। ਉਸ ਤੋਂ ਬਾਅਦ ਅਗਲੇਰੀ ਕਾਰਵਾਈ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ