Legal Notice: ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅੱਜ ਸਾਬਕਾ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਬਰਾੜ ਵੱਲੋਂ ਇਹ ਦਾਅਵਾ ਕਿ ਕਲੇਰ ਨੇ ਅਦਾਲਤ ਵਿਚ ਇਹ ਹਲਫੀਆ ਬਿਆਨ ਦਾਇਰ ਕੀਤਾ ਸੀ ਕਿ ਬੇਅਦਬੀ ਮਾਮਲੇ ਵਿਚ ਨਾਮਜ਼ਦ ਡੇਰਾ ਸਿਰਸਾ ਦੇ ਮੈਂਬਰ ਬੇਕਸੂਰ ਹਨ, ਕਰਨ ਲਈ ਜਾਰੀ ਕੀਤਾ ਗਿਆ ਹੈ।


ਅਜਿਹਾ ਹੀ ਨੋਟਿਸ ਰਤਨਦੀਪ ਸਿੰਘ ਧਾਲੀਵਾਲ ਨੂੰ ਜਾਰੀ ਕੀਤਾ ਗਿਆ ਹੈ ਜੋ ਯੂ ਟਿਊਬ ਚੈਨਲ ਟਾਕ ਵਿਦ ਰਤਨ ਚਲਾਉਂਦਾ ਹੈ। ਅਰਸ਼ਦੀਪ ਸਿੰਘ ਕਲੇਰ ਵੱਲੋਂ ਭੇਜੇ ਲੀਗਲ ਨੋਟਿਸ ਵਿਚ ਉਹਨਾਂ ਦੇ ਵਕੀਲ ਨੇ ਕਿਹਾ ਕਿ ਕਲੇਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਜਿਹਾ ਕੋਈ ਹਲਫੀਆ ਬਿਆਨ ਦਾਇਰ ਨਹੀਂ ਕੀਤਾ ਅਤੇ ਲੋਕਾਂ ਸਾਹਮਣੇ ਐਡਵੋਕੇਟ ਕਲੇਰ ਦੇ ਅਕਸ ਨੂੰ ਸੱਟ ਮਾਰਨ ਵਾਸਤੇ ਜਾਣ ਬੁੱਝ ਕੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। 


ਨੋਟਿਸ ਵਿਚ ਕਿਹਾ ਗਿਆ ਕਿ ਇੰਟਰਵਿਊ ਦੇ ਰੂਪ ਵਿਚ ਬਰਾੜ ਨੇ ਇਹ ਗਲਤ ਦਾਅਵਾ ਕੀਤਾ ਹੈ ਤੇ ਇਸਨੂੰ ਸੋਸ਼ਲ ਮੀਡੀਆ ’ਤੇ ਪਾ ਕੇ ਅਕਾਲੀ ਆਗੂ ਦੇ ਅਕਸ ਨੂੰ ਹੋਰ ਸੱਟ ਮਾਰੀ ਜਾ ਰਹੀ ਹੈ। ਨੋਟਿਸ ਵਿਚ ਕਿਹਾ ਗਿਆ ਚਰਨਜੀਤ ਬਰਾੜ ਨੇ ਝੂਠਾ ਦੋਸ਼ ਲਗਾਇਆ ਹੈ ਕਿ ਐਡਵੋਕੇਟ ਕਲੇਰ ਨੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਦੀ ਇਕ ਕੇਸ ਵਿਚ ਪ੍ਰਤੀਨਿਧਤਾ ਕਰ ਰਹੇ ਹਨ।


ਨੋਟਿਸ ਵਿਚ ਚਰਨਜੀਤ ਬਰਾੜ ਤੇ ਰਤਨਦੀਪ ਧਾਲੀਵਾਲ ਨੂੰ ਸਪਸ਼ਟ ਕੀਤਾ ਗਿਆ ਕਿ ਦੋਵਾਂ ਖਿਲਾਫ ਧਾਰਾ 420, 499, 500, 501 ਅਤੇ 506 ਆਈ ਪੀ ਸੀ ਤਹਿਤ ਫੌਜਦਾਰੀ ਕੇਸ ਚਲਾਉਣਾ ਬਣਦਾ ਹੈ। ਦੋਵਾਂ ਨੂੰ ਆਖਿਆ ਗਿਆ ਹੈ ਕਿ ਉਹ ਆਪਣੇ ਮਨਘੜਤ ਦੋਸ਼ ਵਾਪਸ ਲੈਣ ਅਤੇ ਬਿਨਾਂ ਸ਼ਰਤ ਮੁਆਫੀ ਮੰਗਣ ਨਹੀਂ ਤਾਂ ਦੋਵਾਂ ਖਿਲਾਫ ਫੌਜਦਾਰੀ ਤੇ ਦੀਵਾਨੀ ਮਾਣਹਾਨੀ ਕੇਸ ਦਾਇਰ ਕੀਤੇ ਜਾਣਗੇ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial