Punjab news: ਅਬੋਹਰ ਤੋਂ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਪਾਰਟੀ ਛੱਡ ਦਿੱਤੀ ਹੈ। ਹੁਣ ਉਨ੍ਹਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। 


ਜ਼ਿਕਰਯੋਗ ਹੈ ਕਿ ਅਰੁਣ ਨਾਰੰਗ ਫਾਜ਼ਿਲਕਾ ਦੀ ਅਬੋਹਰ ਵਿਧਾਨ ਸਭਾ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਭਾਜਪਾ ਦੇ ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਅਬੋਹਰ ਤੋਂ ਹਨ। ਉੱਥੇ ਹੀ ਅਰੁਣ ਨਾਰੰਗ ਜਾਖੜ ਨੂੰ ਭਾਜਪਾ ਦਾ ਸੂਬਾ ਪ੍ਰਧਾਨ ਬਣਾਉਣ ਕਰਕੇ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ।


ਅਰੁਣ ਨਾਰੰਗ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਬੋਹਰ ਹਲਕੇ ਤੋਂ ਕਾਂਗਰਸ ਤੋਂ ਉਮੀਦਵਾਰ ਸੁਨੀਲ ਜਾਖੜ (ਜੋ ਹੁਣ ਭਾਜਪਾ 'ਚ ਸ਼ਾਮਲ ਹੋ ਗਏ ਹਨ) ਨੂੰ ਹਰਾਇਆ ਸੀ। ਅਰੁਣ ਨਾਰੰਗ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿੱਚ ਬਹੁਤ ਮਸ਼ਹੂਰ ਹਨ। ਸੁਨੀਲ ਜਾਖੜ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।


ਇਹ ਵੀ ਪੜ੍ਹੋ: Punjab Roadways: PRTC ਅਤੇ ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, ਮੀਟਿੰਗ ਤੋਂ ਬਾਅਦ ਇਨ੍ਹਾਂ ਮੰਗਾਂ 'ਤੇ ਬਣੀ ਸਹਿਮਤੀ


ਅਰੁਣ ਨਾਰੰਗ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਧ ਰਿਹਾ ਹੈ। 'ਆਪ' ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।  ਉਨ੍ਹਾਂ ਕਿਹਾ ਕਿ ਨਾਰੰਗ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sultanpuri Sikh Riots Case: ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ, ਸੱਜਣ ਕੁਮਾਰ ਸਮੇਤ ਸਾਰੇ ਮੁਲਜ਼ਮਾਂ ਨੂੰ ਕੀਤਾ ਬਰੀ