Door Step Ration Delivery Scheme: ਆਮ ਆਦਮੀ ਪਾਰਟੀ ਵੱਲੋਂ ਅੱਜ 10 ਫਰਵਰੀ ਨੂੰ ਅਨਾਜ ਮੰਡੀ ਖੰਨਾ ਦੇ ਰਹੌਣ ਯਾਰਡ ਵਿਚ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਦੇਖਦੇ ਹੋਏ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। 


  ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕੇਜਰੀਵਾਲ ਦੀ ਇਹ ਤੀਜੀ ਰੈਲੀ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ। ਲੁਧਿਆਣਾ ਰੈਲੀ 'ਚ ਕੇਜਰੀਵਾਲ ਈਡੀ ਅਤੇ ਦਿੱਲੀ ਪੁਲਿਸ ਵੱਲੋਂ ਖੁਦ ਨੂੰ ਦਿੱਤੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਣਗੇ। 



ਪੰਜਾਬ ਵਿੱਚ ਘਰ-ਘਰ ਮੁਫ਼ਤ ਰਾਸ਼ਨ ਸਕੀਮ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਸ਼ੁਰੂਆਤ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। 'ਆਪ' ਨੇ ਇਸ ਰੈਲੀ ਨੂੰ ਮਹਾਰੈਲੀ ਦਾ ਨਾਂ ਦਿੱਤਾ ਹੈ।



 ਖ਼ੁਰਾਕ ਤੇ ਫੂਡ ਸਪਲਾਈ ਵਿਭਾਗ, ਮਾਰਕਫੈੱਡ ਨੇ ‘ਆਪ’ ਸਰਕਾਰ ਦੀ ਇਸ ਯੋਜਨਾ ਨੂੰ ਨੇਪਰੇ ਚਾੜ੍ਹਨ ਲਈ ਤਿਆਰੀ ਖਿੱਚ ਲਈ ਹੈ। ਇਸ ਸਕੀਮ ਨਾਲ 24 ਲੱਖ ਪਰਿਵਾਰਾਂ ਨੂੰ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਕੇਂਦਰੀ ਸਕੀਮ ਤਹਿਤ ਲਾਭਪਾਤਰੀਆਂ ਨੂੰ ਪਹਿਲਾਂ ਕਣਕ ਮੁਹੱਈਆ ਕਰਵਾਈ ਜਾਂਦੀ ਸੀ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial