ਪੜਚੋਲ ਕਰੋ
ਪੰਜਾਬੀ ਆਮ ਆਦਮੀ ਕਲੀਨਿਕਾਂ ਤੋਂ ਬਹੁਤ ਖੁਸ਼, ਹੁਣ ਪੂਰੇ ਦੇਸ਼ ਵਿੱਚ ਕਲੀਨਿਕ ਖੋਲ੍ਹਣੇ: ਕੇਜਰੀਵਾਲ ਨੇ ਕੀਤੇ ਐਲਾਨ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੂਰੇ ਦੇਸ਼ ਵਿੱਚ ਮੁਹੱਲਾ ਕਲੀਨਿਕ ਖੋਲ੍ਹਣੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਕਲੀਨਿਕਾਂ ਤੋਂ ਬਹੁਤ ਖੁਸ਼ ਹਨ। ਪੂਰੇ ਦੇਸ਼ ਵਿੱਚ ਹੁਣ ਅਜਿਹੇ ਕਲੀਨਿਕ ਖੋਲ੍ਹਣੇ ਹਨ।
Punjab news: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਪੂਰੇ ਦੇਸ਼ ਵਿੱਚ ਮੁਹੱਲਾ ਕਲੀਨਿਕ ਖੋਲ੍ਹਣੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਕਲੀਨਿਕਾਂ ਤੋਂ ਬਹੁਤ ਖੁਸ਼ ਹਨ। ਪੂਰੇ ਦੇਸ਼ ਵਿੱਚ ਹੁਣ ਅਜਿਹੇ ਕਲੀਨਿਕ ਖੋਲ੍ਹਣੇ ਹਨ।
पंजाब के लोग आम आदमी क्लिनिक से बहुत ख़ुश हैं। पूरे देश में अब हमें ऐसे क्लिनिक खोलने हैं। pic.twitter.com/EAB58R7Bph
— Arvind Kejriwal (@ArvindKejriwal) August 17, 2022
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਹੁਣ 100 ਆਮ ਆਦਮੀ ਕਲੀਨਿਕ ਸਿਹਤ ਸੇਵਾਵਾਂ ਤਹਿਤ ਸੇਵਾ ਕਰਨਗੇ। ਪਹਿਲੇ ਦਿਨ ਹੀ ਆਮ ਆਦਮੀ ਕਲੀਨਿਕਾਂ ‘ਚ ਪੰਜਾਬੀਆਂ ਦਾ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ। ਇਹ ਪਹਿਲੀ ਵਾਰ ਹੈ ਕਿ ਇਲਾਜ ਕਰਵਾਉਣ ਜਾਂ ਦਵਾਈ ਲੈਣ ਆਏ ਲੋਕ ਖੁਸ਼ ਨਜ਼ਰ ਆਏ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ ਅਤੇ 25 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਦੀ ਗੱਲ ਆਖੀ ਸੀ। ਯਾਨੀ ਹੁਣ ਪੰਜਾਬ ‘ਚ 100 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰਨਗੇ। ਇਨ੍ਹਾਂ ਵਿੱਚੋਂ 13 ਮੋਹਾਲੀ ਜ਼ਿਲ੍ਹੇ ਦੇ ਵੱਖ ਵੱਖ ਸਾਹਿਰ ਅਤੇ ਪਿੰਡਾਂ ਵਿੱਚ ਖੋਲ੍ਹੇ ਗਏ ਹਨ।ਇਸ ਦੌਰਾਨ ਮੁੱਖ ਮੰਤਰੀ ਕਿਹਾ ਹੈ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ।’ ਮਾਨ ਨੇ ਕਿਹਾ ਕਿ ਅਸੀਂ ਆਮ ਆਦਮੀ ਕਲੀਨਿਕ ਸਥਾਪਤ ਕਰਨ ਦਾ ਵਾਅਦਾ ਕੀਤਾ ਸੀ। ਦਿੱਲੀ ਵਿੱਚ ਇਹ ਪ੍ਰਣਾਲੀ ਬਹੁਤ ਸਫ਼ਲ ਰਹੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਗਰੀਬ ਲੋਕ ਪੈਸੇ ਦੀ ਕਮੀ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਪੰਜਾਬ ਵਿੱਚ ਅਜਿਹਾ ਕੋਈ ਨਹੀਂ ਹੋਵੇਗਾ, ਜੋ ਪੈਸੇ ਦੀ ਘਾਟ ਕਾਰਨ ਇਲਾਜ ਨਾ ਕਰਵਾ ਸਕੇ। ਅਸੀਂ ਇਸ ਦੀ ਸ਼ੁਰੂਆਤ ਦਿੱਲੀ ਸਰਕਾਰ ਦੀ ਤਰਜ਼ 'ਤੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਫਰੀ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਕੇ ਆਮ ਆਦਮੀ ਕਲੀਨਿਕ ਬਣਾਏ ਹਨ। ਇਨ੍ਹਾਂ ਕਲੀਨਿਕਾਂ ਵਿੱਚ 100 ਤਰ੍ਹਾਂ ਦੇ ਖੂਨ ਦੇ ਟੈਸਟ ਕੀਤੇ ਜਾਣਗੇ। ਖੂਨ ਦੇ ਨਮੂਨੇ ਲੈ ਕੇ ਲੈਬ ਨੂੰ ਭੇਜੇ ਜਾਣਗੇ। ਪਿੰਡਾਂ ਵਿੱਚ ਡਿਸਪੈਂਸਰੀਆਂ ਪੱਕੀਆਂ ਹੋਣਗੀਆਂ। ਅਸੀਂ ਆਪਣੀ ਗਾਰੰਟੀ ਪੂਰੀ ਕਰਾਂਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਬਾਲੀਵੁੱਡ
ਤਕਨਾਲੌਜੀ
Advertisement