Arvind Kejriwal : ਚੰਡੀਗੜ੍ਹ ਫਤਹਿ ਕਰਨ ਮਗਰੋਂ ਕੇਜਰੀਵਾਲ ਨੇ ਪੰਜਾਬ ਬਾਰੇ ਕੀਤੇ ਵੱਡਾ ਐਲਾਨ
ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਆਪ ਦੇ ਸਾਰੇ ਜੇਤੂ ਉਮੀਦਵਾਰਾਂ ਤੇ ਵਰਕਰਾਂ ਨੂੰ ਬਹੁਤ ਬਹੁਤ ਮੁਬਾਰਕਾਂ।
चंडीगढ़ नगर निगम में आम आदमी पार्टी की ये जीत पंजाब में आने वाले बदलाव का संकेत है।चंडीगढ़ के लोगों ने आज भ्रष्ट राजनीति को नकारते हुए AAP की ईमानदार राजनीति को चुना है।
— Arvind Kejriwal (@ArvindKejriwal) December 27, 2021
AAP के सभी विजयी उम्मीदवारों एवं सभी कार्यकर्ताओं को बहुत-बहुत बधाई।
इस बार पंजाब बदलाव के लिए तैयार है।
ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।
ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ ਪਰ ਉਹ ਬਹੁਮਤ ਹਾਸਲ ਨਹੀਂ ਕਰ ਸਕੀ। ਆਮ ਆਦਮੀ ਪਾਰਟੀ ਨੂੰ ਬਹੁਮਤ ਲਈ 4 ਸੀਟਾਂ ਦੀ ਲੋੜ ਹੈ। ਕੁੱਲ 35 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਕੋਲ 14 ਸੀਟਾਂ ਹਨ। ਦੂਜੇ ਨੰਬਰ ਉੱਪਰ ਬੀਜੇਪੀ ਰਹੀ ਹੈ। ਬੀਜੇਪੀ ਨੇ 12 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 8 ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਹਮਣੇ ਸਾਰੇ ਲੋਕ ਭਾਜਪਾ ਦੇ ਸੀ। ਕੇਂਦਰ, ਨਗਰ ਨਿਗਮ, ਗਵਰਨਰ ਸਭ ਬੀਜੇਪੀ ਦੇ ਸੀ। ਇਸ ਦੇ ਬਾਵਜੂਦ ਸਾਰੇ ਬੀਜੇਪੀ ਨੇਤਾ ਹਾਰ ਗਏ। ਉਨ੍ਹਾਂ ਕਿਹਾ ਕਿ ਲੋਕ ਵੱਡੇ ਹੁੰਦੇ ਹਨ, ਨੇਤਾ ਨਹੀਂ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਜਿੱਤ ਹਾਸਲ ਹੋਈ ਹੈ। ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰ ਚੁੱਕੇ ਹਨ।
ਇਹ ਵੀ ਪੜ੍ਹੋ : Kulwant Singh : ਮੋਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490