ਪੰਜਾਬ ਸਰਕਾਰ ਦੀ ਸੁਰੱਖਿਆ ਲਈ ਕੇਜਰੀਵਾਲ ਨੇ ਆਪਣੇ ਆਪ ਨੂੰ ਦੱਸਿਆ 'ਆਪ' ਪੰਜਾਬ ਦਾ ਕਨਵੀਨਰ, ਸੁਖਪਾਲ ਖਹਿਰਾ ਨੇ ਕਿਹਾ, 'ਕਿੰਨੀ ਧੋਖਾਧੜੀ ਕੀਤੀ'
ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਦੱਸਿਆ ਗਿਆ ਹੈ। ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡਾ ਇਲਜ਼ਾਮ ਲਾਇਆ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸੂਚੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਦੱਸਿਆ ਗਿਆ ਹੈ। ਇਸ ਬਾਰੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਖਹਿਰਾ ਨੇ ਲਿਸਟ ਸ਼ੇਅਰ ਕਰਦਿਆਂ ਵੱਡਾ ਇਲਜ਼ਾਮ ਲਾਇਆ ਹੈ।
ਦਰਅਸਲ ਪੰਜਾਬ ਸਰਕਾਰ ਨੇ ਸੁਰੱਖਿਆ ਲਈ 29 ਅਪ੍ਰੈਲ ਨੂੰ ਇੱਕ ਸੂਚੀ ਜਾਰੀ ਕੀਤੀ ਸੀ। ਇਸ ਸੂਚੀ ਅਨੁਸਾਰ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਕਨਵੀਨਰ ਹਨ, ਜਦੋਂਕਿ ਪੰਜਾਬ ਵਿੱਚ ਕਨਵੀਨਰ ਦਾ ਮਤਲਬ ਪ੍ਰਧਾਨ ਹੈ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਹਨ।
What a fraud committed by @ArvindKejriwal to show himself as Convenor Aap Punjab to secure Z Plus security personnel from Pb govt despite already having Z Plus cover from GOI as Cm Delhi.Below documents are from a writ petition in High Court. @BhagwantMann must explain dis fraud? pic.twitter.com/dWcb7VPvfv
— Sukhpal Singh Khaira (@SukhpalKhaira) July 27, 2022
ਇਸ ਬਾਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦਿਆਂ ਕਿਹਾ ਕਿ ਕਿੰਨੀ ਧੋਖਾਧੜੀ ਕੀਤੀ ਹੈ। ਅਰਵਿੰਦ ਕੇਜਰੀਵਾਲ ,ਭਾਰਤ ਸਰਕਾਰ ਤੋਂ ਪਹਿਲਾਂ ਹੀ ਜ਼ੈੱਡ ਪਲੱਸ ਸੁਰੱਖਿਆ ਕਵਰ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਤੋਂ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਖੁਦ ਨੂੰ ਆਪ ਪੰਜਾਬ ਕਨਵੀਨਰ ਵਜੋਂ ਦਰਸਾ ਰਹੇ ਹਨ , ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਦੁਆਰਾ ਪ੍ਰਵਾਨਿਤ Z+ ਸ਼੍ਰੇਣੀ ਦੇ ਤਹਿਤ ਕੇਜਰੀਵਾਲ ਕੋਲ ਪਹਿਲਾਂ ਹੀ ਉੱਚ ਪੱਧਰੀ ਸੁਰੱਖਿਆ ਹੈ। ਖਹਿਰਾ ਨੇ ਕਿਹਾ ਹੇਠਾਂ ਦਿੱਤੇ ਦਸਤਾਵੇਜ਼ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦੇ ਹਨ। ਭਗਵੰਤ ਮਾਨ ਨੂੰ ਧੋਖਾਧੜੀ ਦੀ ਵਿਆਖਿਆ ਕਰਨੀ ਚਾਹੀਦੀ ਹੈ?