Punjab Elections: ਕੇਜਰੀਵਾਲ ਵੱਲੋਂ ਭ੍ਰਿਸ਼ਟ ਤੇ ਅਪਰਾਧੀ ਨੇਤਾਵਾਂ ਲਈ ਐਂਟਰੀ ਬੰਦ, ਬੋਲੇ, ਪੰਜਾਬ 'ਚ ਕੁਝ ਮਹੀਨਿਆਂ ਬਾਅਦ 'ਆਪ' ਸਰਕਾਰ ਬਣ ਰਹੀ
Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ 'ਚ ਕੁਝ ਮਹੀਨਿਆਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਰਹੀ ਹੈ। ਇਸ ਲਈ ਦੂਜੀਆਂ ਪਾਰਟੀਆਂ ਦੇ ਕਈ ਨੇਤਾ ਆਮ ਆਦਮੀ ਪਾਰਟੀ ਨੇ ਸ਼ਾਮਲ ਹੋਣ ਲਈ ਆ ਰਹੇ ਹਨ ਪਰ ਅਸੀਂ ਕਿਸੇ ਵੀ ਹਾਲਤ ਵਿੱਚ ਭ੍ਰਿਸ਼ਟ ਤੇ ਅਪਰਾਧੀ ਨੇਤਾ ਨੂੰ ਨਹੀਂ ਲਵਾਂਗੇ। ਪੰਜਾਬ ਦਾ ਸਾਫ ਸੁਥਰੀ ਇਮਾਨਦਾਰ ਸਰਕਾਰ ਦੇਵਾਂਗਾ।
पंजाब में कुछ महीने बाद आम आदमी पार्टी की सरकार बनने जा रही है। इसलिए दूसरी पार्टियों के कई नेता आम आदमी पार्टी ने शामिल होने के लिए आ रहे हैं। लेकिन हम किसी भी हालत में भ्रष्टाचारी और क्रिमिनल नेता को नहीं लेंगे। पंजाब को साफ़ सुथरी ईमानदार सरकार देंगे। https://t.co/Q6kNrZPi10
— Arvind Kejriwal (@ArvindKejriwal) December 13, 2021
ਇਸ ਤੋਂ ਪਹਿਲਾਂ 'ਆਪ' ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਚਾਰ ਵੱਡੇ ਮੰਤਰੀ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਉਨ੍ਹਾਂ ਚਾਰ ਮੰਤਰੀਆਂ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਗੰਭੀਰ ਇਲਜ਼ਾਮ ਹਨ। ਇਸ ਲਈ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਰਾਘਵ ਚੱਢਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਇੱਕ ਇਮਾਨਦਾਰ ਪਾਰਟੀ ਹੈ। ਇਸ ਲਈ ਅਸੀਂ ਉਨ੍ਹਾਂ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਰਾਘਵ ਚੱਢਾ ਦੇ ਇਸ ਦਾਅਵੇ ਨੇ ਵੱਡੀ ਚਰਚਾ ਛੇੜ ਦਿੱਤੀ ਹੈ ਕਿ ਆਖਰ ਉਹ ਕਿਹੜੇ ਮੰਤਰੀ ਹਨ ਜੋ ਕਾਂਗਰਸ ਅੰਦਰ ਖੁਸ਼ ਨਹੀਂ ਹਨ।
पंजाब की कांग्रेस सरकार के चार बड़े मंत्री कांग्रेस पार्टी को छोड़कर आम आदमी पार्टी में शामिल होना चाहते हैं। उन चारों मंत्रियों पर नजायज रेता माइनिंग के गंभीर आरोप हैं।
— Raghav Chadha (@raghav_chadha) December 13, 2021
आम आदमी पार्टी कट्टर ईमानदार पार्टी है। इसलिए हमने उन्हें लेने से मना कर दिया। pic.twitter.com/VuvnPadV76
ਉਧਰ, ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਟਵੀਟ ਕਰਦਿਆਂ ਕਿਹਾ ਹੈ ਕਿ ਕਾਂਗਰਸ ਸਰਕਾਰ ਜਾਣ ਵਾਲੀ ਹੈ। ਸਿਰਫ਼ ਇੱਕ ਮਹੀਨਾ ਬਾਕੀ ਹੈ। ਇਸੇ ਲਈ ਇਨ੍ਹਾਂ ਦੇ ਕਈ ਵੱਡੇ ਲੀਡਰ ਜੰਮ ਕੇ ਪੰਜਾਬ ਨੂੰ ਲੁੱਟ ਰਹੇ ਹਨ। ਅਸੀਂ ਆਪਣੀ ਪਾਰਟੀ ਵਿੱਚ ਕਿਸੇ ਵੀ ਬੇਈਮਾਨ ਆਗੂ ਨੂੰ ਸ਼ਾਮਲ ਨਹੀਂ ਕਰਾਂਗੇ।
कांग्रेस सरकार जाने वाली है। केवल एक महीना बचा है। इसलिए उनके कई बड़े नेता जम के पंजाब को लूट रहे हैं। हम किसी भी बेईमान नेता को अपनी पार्टी में शामिल नहीं करेंगे। https://t.co/gnc08uE6WG
— Bhagwant Mann (@BhagwantMann) December 13, 2021
ਇਹ ਵੀ ਪੜ੍ਹੋ: ਸਿੱਖ ਭਾਈਚਾਰੇ ਖਿਲਾਫ ਟਿੱਪਣੀ: Kangana Ranaut ਨੂੰ 22 ਦਸੰਬਰ ਤੋਂ ਪਹਿਲਾਂ ਪੁਲਿਸ ਅੱਗੇ ਪੇਸ਼ ਹੋਣ ਦੇ ਹੁਕਮ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904