Punjab News: ਵਿਪਾਸਨਾ ਤੋਂ ਬਾਹਰ ਆ ਕੇ ਪੰਜਾਬ ਦੀ ਸਿਆਸਤ 'ਚ ਸਰਗਰਮ ਹੋਏ ਅਰਵਿੰਦ ਕੇਜਰੀਵਾਲ, ਸੱਦੀ ਵਿਧਾਇਕਾਂ ਦੀ ਮੀਟਿੰਗ
ਤਾਜ਼ਾ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸਿੱਧੇ ਅੰਮ੍ਰਿਤਸਰ ਸਥਿਤ ਵਿਧਾਇਕ ਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੇ ਘਰ ਪਹੁੰਚੇ ਹਨ। ਉਹ ਇੱਥੇ ਕਿੰਨਾ ਸਮਾਂ ਰਹਿਣਗੇ, ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਐਤਵਾਰ ਨੂੰ ਉਹ ਅੰਮ੍ਰਿਤਸਰ ਵਿੱਚ ਵਿਧਾਇਕਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ 10 ਦਿਨਾਂ ਦੀ ਵਿਪਾਸਨਾ ਸਮਾਪਤ ਹੋ ਗਈ ਹੈ। ਇਸ ਤੋਂ ਬਾਅਦ ਉਹ ਇੱਥੋਂ ਸਿੱਧੇ ਅੰਮ੍ਰਿਤਸਰ ਪਹੁੰਚੇ। 5 ਮਾਰਚ ਨੂੰ ਉਹ ਵਿਪਾਸਨਾ ਲਈ ਹੁਸ਼ਿਆਰਪੁਰ ਪਹੁੰਚੇ ਅਤੇ ਧਿਆਨ ਲਗਾਇਆ ਪਰ ਉਨ੍ਹਾਂ ਦੇ ਸੁਰੱਖਿਆ ਕਾਫਲੇ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਵਿਰੋਧੀ ਨੇਤਾਵਾਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਸੀ
ਤਾਜ਼ਾ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਸਿੱਧੇ ਅੰਮ੍ਰਿਤਸਰ ਸਥਿਤ ਵਿਧਾਇਕ ਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦੇ ਘਰ ਪਹੁੰਚੇ ਹਨ। ਉਹ ਇੱਥੇ ਕਿੰਨਾ ਸਮਾਂ ਰਹਿਣਗੇ, ਇਸ ਬਾਰੇ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ ਪਰ ਐਤਵਾਰ ਨੂੰ ਉਹ ਅੰਮ੍ਰਿਤਸਰ ਵਿੱਚ ਵਿਧਾਇਕਾਂ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਜਲਦੀ ਹੀ ਅੰਮ੍ਰਿਤਸਰ ਪਹੁੰਚਣ ਦੀ ਖ਼ਬਰ ਹੈ।
ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਵੀ ਸੀਐਮ ਮਾਨ ਨਾਲ ਲੁਧਿਆਣਾ ਜਾ ਰਹੇ ਹਨ, ਜਿੱਥੇ ਉਹ ਇੱਕ ਰੈਲੀ ਕਰਨਗੇ। ਇਸ ਤੋਂ ਪਹਿਲਾਂ, ਜਦੋਂ ਉਹ 5 ਮਾਰਚ ਨੂੰ ਹੁਸ਼ਿਆਰਪੁਰ ਪਹੁੰਚੇ ਸਨ, ਤਾਂ ਦਿੱਲੀ ਅਤੇ ਪੰਜਾਬ ਦੇ ਭਾਜਪਾ ਅਤੇ ਕਾਂਗਰਸ ਨੇਤਾਵਾਂ ਨੇ ਉਨ੍ਹਾਂ ਦੇ ਕਾਫਲੇ 'ਤੇ ਸਵਾਲ ਖੜ੍ਹੇ ਕੀਤੇ ਸਨ।
ਭਾਜਪਾ ਆਗੂਆਂ ਮਨਜਿੰਦਰ ਸਿੰਘ ਸਿਰਸਾ, ਪਰਵੇਸ਼ ਵਰਮਾ ਅਤੇ ਕਾਂਗਰਸੀ ਆਗੂ ਸੰਦੀਪ ਦੀਕਸ਼ਿਤ ਤੋਂ ਇਲਾਵਾ, ਪੰਜਾਬ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਪ੍ਰਗਟ ਸਿੰਘ ਵਰਗੇ ਆਗੂਆਂ ਨੇ ਇਸ ਮੁੱਦੇ 'ਤੇ ਸਵਾਲ ਉਠਾਏ ਸਨ।
ਮਨਜਿੰਦਰ ਸਿਰਸਾ ਨੇ ਵੀ ਚੁੱਕੇ ਸਵਾਲ
ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ ਤੋਂ ਵੱਧ ਦੀਆਂ ਕਾਰਾਂ, ਫਾਇਰ ਬ੍ਰਿਗੇਡ, ਐਂਬੂਲੈਂਸ ਤੇ 100 ਤੋਂ ਵੱਧ ਕਮਾਂਡੋ ਹਨ। ਉਹ ਕਿਸ ਤਰ੍ਹਾਂ ਦਾ ਆਮ ਆਦਮੀ ਹੈ? ਅਰਵਿੰਦ ਕੇਜਰੀਵਾਲ ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ।’’
ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ‘ਵਿਪਾਸਨਾ’ ਨਹੀਂ ਸਗੋਂ ਮੁੱਖ ਮੰਤਰੀ ਬਣਨ ਦੇ ਆਪਣੇ ਸੁਪਨੇ ਨੂੰ ਪੂਰਾ ਕਰਨਾ ਹੈ, ਲੁਧਿਆਣਾ ਦੇ ਲੋਕ ਸੰਜੀਵ ਅਰੋੜਾ (ਲੁਧਿਆਣਾ ਪੱਛਮੀ ਤੋਂ ਉਮੀਦਵਾਰ) ਨੂੰ ਕਦੇ ਵੀ ਜਿੱਤਣ ਨਹੀਂ ਦੇਣਗੇ। ਕੇਜਰੀਵਾਲ ਮੰਗਲਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ’ਚ ਇਕ ਗੈਸਟ ਹਾਊਸ ’ਚ ਸਖਤ ਸੁਰੱਖਿਆ ਵਿਚਕਾਰ ਪਹੁੰਚੇ। ਉਨ੍ਹਾਂ ਦਾ ਦੌਰਾ ਆਗਾਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਇਆ ਹੈ, ਜਿਸ ਦੌਰਾਨ ‘ਆਪ’ ਸੂਬੇ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ‘ਆਪ’ ਦੇ ਸੰਜੀਵ ਅਰੋੜਾ ਲੁਧਿਆਣਾ ਪੱਛਮੀ ਉਪ ਚੋਣ ਲੜਨਗੇ, ਇਹ ਸੀਟ ਪਿਛਲੇ ਮਹੀਨੇ ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ ਤੋਂ ਬਾਅਦ ਖਾਲੀ ਹੋਈ ਸੀ।






















