![ABP Premium](https://cdn.abplive.com/imagebank/Premium-ad-Icon.png)
Punjab Election 2022: ਪੰਜਾਬ ਆ ਰਹੇ ਕੇਜਰੀਵਾਲ, ਸੇਖਵਾਂ ਨਾਲ ਮੁਲਾਕਾਤ, ਮੁੱਖ ਮੰਤਰੀ ਦੇ ਚਿਹਰੇ ਦਾ ਹੋ ਸਕਦਾ ਐਲਾਨ
Punjab Election 2022: ਪੰਜਾਬ ਆ ਰਹੇ ਕੇਜਰੀਵਾਲ, ਸੇਖਵਾਂ ਨਾਲ ਮੁਲਾਕਾਤ, ਮੁੱਖ ਮੰਤਰੀ ਦੇ ਚਿਹਰੇ ਦਾ ਹੋ ਸਕਦਾ ਐਲਾਨ
![Punjab Election 2022: ਪੰਜਾਬ ਆ ਰਹੇ ਕੇਜਰੀਵਾਲ, ਸੇਖਵਾਂ ਨਾਲ ਮੁਲਾਕਾਤ, ਮੁੱਖ ਮੰਤਰੀ ਦੇ ਚਿਹਰੇ ਦਾ ਹੋ ਸਕਦਾ ਐਲਾਨ Arvind Kejriwal Coming to Punjab on 26th august at gurdaspur, may announce the name of the Chief Minister Punjab Election 2022: ਪੰਜਾਬ ਆ ਰਹੇ ਕੇਜਰੀਵਾਲ, ਸੇਖਵਾਂ ਨਾਲ ਮੁਲਾਕਾਤ, ਮੁੱਖ ਮੰਤਰੀ ਦੇ ਚਿਹਰੇ ਦਾ ਹੋ ਸਕਦਾ ਐਲਾਨ](https://feeds.abplive.com/onecms/images/uploaded-images/2021/08/24/017e4887bd1206a9e32fd802046c0300_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਪ ਪੰਜਾਬ ਨੇ ਅਜੇ ਤੱਕ ਆਪਣੀ ਪਾਰਟੀ ਵੱਲੋਂ ਸੀਐਮ ਦੇ ਨਾਂ ਦਾ ਐਲਾਨ ਨਹੀਂ ਕੀਤਾ। ਇਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।
ਹੁਣ ਪਾਰਟੀ ਇੰਚਾਰਜ ਰਾਘਵ ਚੱਢਾ ਨੇ ਆਪਣੇ ਟਵਿੱਟਰ ਤੋਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ 26 ਅਗਸਤ ਨੂੰ ਪੰਜਾਬ ਦੇ ਗੁਰਦਾਸਪੁਰ ਆ ਰਹੇ ਹਨ।
ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ ਤੇ ਆਉਣਗੇ ਅਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।
— Raghav Chadha (@raghav_chadha) August 25, 2021
ਇਸ ਦੌਰੇ ਕਰਕੇ ਕਿਆਸ ਲਗਾਏ ਜਾ ਰਹੇ ਹਨ ਕਿ ਹੋ ਸਕਦਾ ਹੈ ਕਿ ਆਪ ਕਨਵੀਨਰ ਕੇਜਰੀਵਾਲ ਪਾਰਟੀ ਵੱਲੋਂ ਸੀਐਮ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਵੀ ਕਰ ਦੇਣ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ ਉਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਨੂੰ ਮਿਲਣਗੇ। ਸੀਐਮ ਕੇਜਰੀਵਾਲ ਜਥੇਦਾਰ ਸੇਵਾ ਸਿੰਘ ਦੇ ਪਿੰਦ ਸੇਖਵਾਂ ਨੂੰ ਮਿਲਣ ਵੀ ਜਾਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਫੇਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ 2017 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜੀਆਂ ਸੀ ਅਤੇ 20 ਸੀਟਾਂ ਜਿੱਤ ਕੇ ਪਾਰਟੀ ਸੂਬੇ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ।
ਇਹ ਵੀ ਪੜ੍ਹੋ: Krishna Janmashtami 2021: ਸ੍ਰੀ ਕ੍ਰਿਸ਼ਨ ਕਿਉਂ ਰੱਖਦੇ ਸੀ ਮੁਰਲੀ ਤੇ ਮੋਰ ਖੰਭ, ਜਾਣ ਧਾਰਮਿਕ ਮਹੱਤਵ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)