ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ। ਇਸ ਦੇ ਨਾਲ ਹੀ ਦੱਸ ਦਈਏ ਕਿ ਆਪ ਪੰਜਾਬ ਨੇ ਅਜੇ ਤੱਕ ਆਪਣੀ ਪਾਰਟੀ ਵੱਲੋਂ ਸੀਐਮ ਦੇ ਨਾਂ ਦਾ ਐਲਾਨ ਨਹੀਂ ਕੀਤਾ। ਇਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।


ਹੁਣ ਪਾਰਟੀ ਇੰਚਾਰਜ ਰਾਘਵ ਚੱਢਾ ਨੇ ਆਪਣੇ ਟਵਿੱਟਰ ਤੋਂ ਜਾਣਕਾਰੀ ਸਾਂਝੀ ਕੀਤੀ ਹੈ ਕਿ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਯਾਨੀ 26 ਅਗਸਤ ਨੂੰ ਪੰਜਾਬ ਦੇ ਗੁਰਦਾਸਪੁਰ ਆ ਰਹੇ ਹਨ।


ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਦਿੱਲੀ ਦੇ ਮਾਣਯੋਗ ਮੁੱਖ ਮੰਤਰੀ @ArvindKejriwal ਜੀ ਕੱਲ੍ਹ ਨੂੰ ਪੰਜਾਬ ਦੇ ਦੌਰੇ 'ਤੇ ਆਉਣਗੇ ਤੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਉਨ੍ਹਾਂ ਦੇ ਪਿੰਡ ਸੇਖਵਾਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਮਿਲਣਗੇ।






ਇਸ ਦੌਰੇ ਕਰਕੇ ਕਿਆਸ ਲਗਾਏ ਜਾ ਰਹੇ ਹਨ ਕਿ ਹੋ ਸਕਦਾ ਹੈ ਕਿ ਆਪ ਕਨਵੀਨਰ ਕੇਜਰੀਵਾਲ ਪਾਰਟੀ ਵੱਲੋਂ ਸੀਐਮ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਵੀ ਕਰ ਦੇਣ।


ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ ਉਥੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਨੂੰ ਮਿਲਣਗੇ। ਸੀਐਮ ਕੇਜਰੀਵਾਲ ਜਥੇਦਾਰ ਸੇਵਾ ਸਿੰਘ ਦੇ ਪਿੰਦ ਸੇਖਵਾਂ ਨੂੰ ਮਿਲਣ ਵੀ ਜਾਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਸ ਫੇਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ 2017 ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜੀਆਂ ਸੀ ਅਤੇ 20 ਸੀਟਾਂ ਜਿੱਤ ਕੇ ਪਾਰਟੀ ਸੂਬੇ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਸੀ।


ਇਹ ਵੀ ਪੜ੍ਹੋ: Krishna Janmashtami 2021: ਸ੍ਰੀ ਕ੍ਰਿਸ਼ਨ ਕਿਉਂ ਰੱਖਦੇ ਸੀ ਮੁਰਲੀ ਤੇ ਮੋਰ ਖੰਭ, ਜਾਣ ਧਾਰਮਿਕ ਮਹੱਤਵ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904