Punjab News: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਪਾਰਟੀ ਦੇ ਵਜ਼ੀਰਾਂ ਦੀ ਤੁਲਨਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਨਾਲ ਕਰਨ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਕਿਸਾਨ ਸੈੱਲ ਦੇ ਕੌਮੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਟਵੀਟ ਕਰ ਕੇ ਅਰਵਿੰਦ ਕੇਜਰੀਵਾਲ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਲਈ ਆਖਿਆ ਹੈ।

 





ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਬਰਾਬਰੀ ਨਹੀਂ ਕੀਤੀ ਜਾ ਸਕਦੀ ਤੇ ਅਰਵਿੰਦ ਕੇਜਰੀਵਾਲ ਨੇ ਤਾਂ ਬਿਕਰਮ ਮਜੀਠੀਆ ਕੋਲੋਂ ਮੁਆਫੀ ਮੰਗ ਲਈ ਸੀ। ‘ਆਪ’ ਆਗੂ ਸਾਵਰਕਰ ਤਾਂ ਹੋ ਸਕਦੇ ਹਨ ਪਰ ਸ਼ਹੀਦ ਭਗਤ ਸਿੰਘ ਨਹੀਂ ਹੋ ਸਕਦੇ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਨੇ ਮੁਨੀਸ਼ ਜਿਹੇ ਦਾਗੀ ਦੀ ਸ਼ਹੀਦ ਭਗਤ ਸਿੰਘ ਨਾਲ ਤੁਲਨਾ ਕਰ ਕੇ ਸ਼ਹੀਦ-ਏ-ਆਜ਼ਮ ਦਾ ਅਪਮਾਨ ਕੀਤਾ ਹੈ, ਜਿਸ ਕਰ ਕੇ ਕੇਜਰੀਵਾਲ ਨੂੰ ਭਾਰਤ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

 

ਇਹ ਵੀ ਪੜ੍ਹੋ : CM Bhagwant Mann Birthday: ਅੱਜ ਸੀਐਮ ਭਗਵੰਤ ਮਾਨ ਦਾ ਜਨਮ ਦਿਨ, ਤਸਵੀਰ ਸਾਂਝੀ ਕਰਕੇ ਕਿਹਾ- ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ...

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਸੀ, ‘‘ਜੇਲ੍ਹ ਦੀਆਂ ਸਲਾਖਾਂ ਅਤੇ ਫਾਂਸੀ ਦਾ ਫੰਦਾ ਭਗਤ ਸਿੰਘ ਦੇ ਇਰਾਦਿਆਂ ਨੂੰ ਕਮਜ਼ੋਰ ਨਹੀਂ ਸੀ ਕਰ ਸਕਿਆ। ਇਹ ਆਜ਼ਾਦੀ ਦੀ ਦੂਜੀ ਲੜਾਈ ਹੈ। ਮਨੀਸ਼ ਤੇ ਸਤੇਂਦਰ ਅੱਜ ਦੇ ਭਗਤ ਸਿੰਘ ਹਨ। 75 ਸਾਲਾਂ ਵਿੱਚ ਦੇਸ਼ ਨੂੰ ਇੱਕ ਅਜਿਹਾ ਸਿੱਖਿਆ ਮੰਤਰੀ ਮਿਲਿਆ, ਜਿਸ ਨੇ ਗਰੀਬਾਂ ਦੇ ਬੱਚਿਆਂ ਵਿੱਚ ਸੁਨਹਿਰੀ ਭਵਿੱਖ ਦੀ ਉਮੀਦ ਜਗਾਈ ਹੈ।’’

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।