Punjab News : ਪੰਜਾਬ ਅੰਦਰ ਆਮ ਆਦਮੀ ਪਾਰਟੀ (AAP Govt ) ਦੀ ਸਰਕਾਰ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਇੱਕ ਸਾਲ ਪਹਿਲਾਂ ਅੱਜ ਦੇ ਦਿਨ ਪੰਜਾਬ ਦੇ ਲੋਕਾਂ ਦੀਆਂ ਨਵੀਆਂ ਉਮੀਦਾਂ ਨੇ ਸਹੁੰ ਚੁੱਕੀ ਸੀ। 'ਆਪ' 'ਤੇ ਪੰਜਾਬ ਦੀ ਉਮੀਦ ਹੁਣ ਭਰੋਸਾ ਬਣ ਗਈ ਹੈ।





ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਇਸ ਇੱਕ ਸਾਲ ਵਿੱਚ ਜਨਤਾ ਨਾਲ ਕੀਤੇ ਕਈ ਵਾਅਦੇ ਪੂਰੇ ਕੀਤੇ ਗਏ। ਕੁਝ ਆਉਣ ਵਾਲੇ ਸਾਲਾਂ ਵਿੱਚ ਪੂਰੇ ਕੀਤੇ ਜਾਣਗੇ। ਇਨ੍ਹਾਂ 5 ਸਾਲਾਂ ਵਿੱਚ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਾਂਗੇ। ਰੰਗਲਾ ਪੰਜਾਬ ਬਣਾਵੇਗਾ।


 ਇਹ ਵੀ ਪੜ੍ਹੋ : ਕਪਿਲ ਸ਼ਰਮਾ ਆਪਣੇ ਸ਼ੋਅ 'ਤੇ ਲੜਕੀਆਂ ਨਾਲ ਇੰਜ ਕਰਦੇ ਹਨ ਫਲਰਟ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ

ਕੇਜਰੀਵਾਲ ਦੇ ਟਵੀਟ ਦਾ ਜਵਾਬ ਦਿੰਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਅਰਵਿੰਦ ਜੀ ਤੁਹਾਡੇ ਸੁਪਨਿਆਂ ਦੀ ਲੋਕ ਪੱਖੀ ਸੋਚ ਨੂੰ ਭਰੋਸਿਆਂ ਦੇ ਰੂਪ ਵਿੱਚ ਲੋਕਾਂ ਦੀਆਂ ਆਸਾਂ ਤੇ ਉਮੀਦਾਂ ਉੱਤੇ ਪੂਰਾ ਉਤਾਰਨਾ ਸਾਡਾ ਮੰਤਵ ਹੈ..ਰੱਬ ਬਲ ਬਖ਼ਸ਼ੇ ਤੇ ਮੇਹਰ ਕਰੇ…ਇਨਕਲਾਬ ਜ਼ਿੰਦਾਬਾਦ …ਪੰਜਾਬ ਜ਼ਿੰਦਾਬਾਦ।



 

ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵੱਡੀਆਂ ਉਮੀਦਾਂ ਨਾਲ ਚੁਣੀ ਗਈ ਸਰਕਾਰ ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇੱਕ ਇਤਿਹਾਸ ਰਚਿਆ ਸੀ।