ਪੜਚੋਲ ਕਰੋ
AAP ਪੰਜਾਬ ਦੇ ਸਾਰੇ ਵਿਧਾਇਕ ਹੁਣ ਐਤਵਾਰ ਨੂੰ ਜਾਣਗੇ ਦਿੱਲੀ , ਅਰਵਿੰਦ ਕੇਜਰੀਵਾਲ ਦਾ ਆਇਆ ਸੱਦਾ
ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉਤੇ ਲਗਾਏ ਵਿਧਾਇਕਾਂ ਦੇ ਖਰੀਦੋ ਫ਼ਰੋਖ਼ਤ ਦੇ ਦੋਸ਼ਾਂ ਤੋਂ ਬਾਅਦ ਹੁਣ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ। ਪੰਜਾਬ ਦੇ ਸਾਰੇ ਵਿਧਾਇਕ ਹੁਣ ਐਤਵਾਰ ਨੂੰ ਦਿੱਲੀ ਜਾਣਗੇ।
Arvind Kejriwal
ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉਤੇ ਲਗਾਏ ਵਿਧਾਇਕਾਂ ਦੇ ਖਰੀਦੋ ਫ਼ਰੋਖ਼ਤ ਦੇ ਦੋਸ਼ਾਂ ਤੋਂ ਬਾਅਦ ਹੁਣ ਸਾਰੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਦਿੱਲੀ ਬੁਲਾਇਆ ਹੈ। ਪੰਜਾਬ ਦੇ ਸਾਰੇ ਵਿਧਾਇਕ ਹੁਣ ਐਤਵਾਰ ਨੂੰ ਦਿੱਲੀ ਜਾਣਗੇ।
ਇਸ ਸਬੰਧੀ ਵਿਧਾਇਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਵਟਸਐਪ ਗਰੁੱਪ ਦੇ ਰਾਹੀਂ ਮੈਸਜ਼ ਮਿਲੇ ਹਨ। ਵਿਧਾਇਕਾਂ ਨੇ ਕਿਹਾ ਕਿ ਇਹ ਨਹੀਂ ਦੱਸਿਆ ਗਿਆ ਕਿ ਕਿਸ ਸਬੰਧੀ ਮੀਟਿੰਗ ਬੁਲਾਈ ਗਈ ਹੈ, ਇਸ ਤਰ੍ਹਾਂ ਦੀਆਂ ਮੀਟਿੰਗ ਪਹਿਲਾਂ ਵੀ ਹੁੰਦੀਆਂ ਰਹੀਆਂ ਹਨ। ਜ਼ਿਕਰਯੋਗ ਹੈ ਕਿ ‘ਆਪ’ ਵੱਲੋਂ ਭਾਜਪਾ ਉਤੇ ਦੋਸ਼ ਲਗਾਏ ਹਨ ਕਿ ਭਾਜਪਾ ਪੰਜਾਬ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ।
ਓਧਰ ਆਮ ਆਦਮੀ ਪਾਰਟੀ ਨੇ ਅੱਜ 'ਆਪਰੇਸ਼ਨ ਲੋਟਸ' ਬਾਰੇ ਪੰਜਾਬ ਦੇ ਪੁਲਿਸ ਮੁਖੀ ਕੋਲ ਸ਼ਿਕਾਇਤ ਕੀਤੀ ਹੈ। 'ਆਪ' ਦੇ ਇੱਕ ਦਰਜਨ ਵਿਧਾਇਕ ਡੀਜੀਪੀ ਕੋਲ ਸ਼ਿਕਾਇਤ ਕਰਨ ਪਹੁੰਚੇ ਤੇ ਭਾਜਪਾ ਆਗੂਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। 'ਆਪ' ਦੇ ਸੀਨੀਅਰ ਲੀਡਰ ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਬੀਜੇਪੀ ਨੇ 'ਆਪਰੇਸ਼ਨ ਲੋਟਸ' ਤਹਿਤ 11 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਹੈ। ਇਨ੍ਹਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ।
ਹਰਪਾਲ ਚੀਮਾ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇੱਕ ਵਿਧਾਇਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਧਾਇਕਾਂ ਵਿੱਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧ ਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੂਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਸਿੰਘ ਬਿਲਾਸਪੁਰ, ਲਾਭ ਸਿੰਘ ਉਗੋਕੋ ਤੇ ਬਲਜਿੰਦਰ ਕੌਰ ਸ਼ਾਮਲ ਹਨ। ਵਿੱਤ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਆਪਰੇਸ਼ਨ ਲੋਟਸ ਤਹਿਤ ਕਰਨਾਟਕ, ਗੋਆ, ਅਰੁਣਾਚਲ ਪ੍ਰਦੇਸ਼ 'ਚ ਵਿਧਾਇਕਾਂ ਦੀ ਖਰੀਦੋ-ਫਰੋਖਤ ਕੀਤੀ। ਉਸ ਤੋਂ ਬਾਅਦ ਦਿੱਲੀ ਵਿੱਚ 'ਆਪ' ਦੀ ਸਰਕਾਰ ਡੇਗਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੀ। ਹੁਣ ਪੰਜਾਬ ਵਿੱਚ ਵੀ ਅਜਿਹੀ ਕੋਸਿਸ਼ ਕਰ ਰਹੀ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ