ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਵੀਰਵਾਰ ਤੋਂ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਸੂਬੇ ਦੇ ਕਿਸਾਨਾਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਪੰਜਾਬ ਵਿੱਚ 2022 ਵਿੱਚ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣੀਆਂ ਹਨ। ਆਮ ਆਦਮੀ ਪਾਰਟੀ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਲਈ ਪੂਰੀ ਤਿਆਰੀ ਕਰ ਰਹੀ ਹੈ। ਇਸ ਤੋਂ ਪਹਿਲਾਂ 2017 ''ਆਪ' ਨੇ ਵਿਧਾਨ ਸਭਾ ਚੋਣਾਂ 'ਚ ਆਪਣੀ ਕਿਸਮਤ ਅਜ਼ਮਾਈ ਸੀ।


ਦੱਸ ਦਈਏ ਕਿ ਪਿਛਲੀਆਂ ਚੋਣ ਵਿੱਚ ਆਪ ਮੁੱਖ ਵਿਰੋਧੀ ਪਾਰਟੀ ਵਜੋਂ ਉੱਭਰੀ ਸੀ। ਇਸ ਵਾਰ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦੀ ਉਮੀਦ ਹੈ। ਇਹੀ ਕਾਰਨ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ। ਕੇਜਰੀਵਾਲ ਇਸ ਤੋਂ ਪਹਿਲਾਂ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ ਤੇ ਜਲੰਧਰ ਦਾ ਦੌਰਾ ਕਰ ਚੁੱਕੇ ਹਨ। ਇੱਥੇ ਉਨ੍ਹਾਂ ਨੇ ਕਾਰੋਬਾਰੀਆਂ ਤੇ ਉੱਦਮੀਆਂ ਤੋਂ ਸਮਰਥਨ ਮੰਗਿਆ ਤੇ ਕਈ ਵੱਡੇ ਵਾਅਦੇ ਕੀਤੇ।


ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਖੁਦ ਲਗਾਤਾਰ ਪੰਜਾਬ ਦਾ ਦੌਰਾ ਕਰ ਰਹੇ ਹਨ। ਉਹ ਇਸ ਮਹੀਨੇ ਆਪਣੇ ਦੂਜੇ ਦੌਰੇ 'ਤੇ ਪੰਜਾਬ ਆ ਰਹੇ ਹਨ। 'ਆਪ' ਦੇ ਪੰਜਾਬ 'ਚ ਸਿਆਸੀ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਬੁੱਧਵਾਰ ਨੂੰ ਕਿਹਾ ਕਿ ਕੇਜਰੀਵਾਲ ਆਪਣੇ ਦੌਰੇ ਦੇ ਪਹਿਲੇ ਦਿਨ ਮਾਨਸਾ 'ਚ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਤੇ ਗੱਲਬਾਤ ਕਰਨਗੇ।


ਕੇਜਰੀਵਾਲ ਸ਼ੁੱਕਰਵਾਰ ਨੂੰ ਬਠਿੰਡਾ ਦਾ ਦੌਰਾ ਕਰਨਗੇ ਤੇ ਉੱਥੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਨਗੇ। ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਮਹੀਨੇ ਕੇਜਰੀਵਾਲ ਦੀ ਇਹ ਲਗਾਤਾਰ ਤੀਜੀ ਪੰਜਾਬ ਫੇਰੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਲਗਾਤਾਰ ਪੰਜਾਬ ਦੇ ਵੋਟਰਾਂ ਨੂੰ ਖੁਸ਼ ਕਰਨ ਲਈ ਵੱਡੇ ਐਲਾਨ ਕਰ ਰਹੇ ਹਨ ਪਰ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਹੈ।


ਕੇਜਰੀਵਾਲ ਨੇ ਵੀ ਹੋਰਨਾ ਪਾਰਟੀਆਂ ਵਾਂਗ ਸੀਐਮ ਦੇ ਨਾਂ ਦਾ ਐਲਾਨ ਨਹੀਂ ਕੀਤਾ, ਜਿਸ ਦਾ ਸਭ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ। ਉਧਰ ਪਾਰਟੀ ਦੇ ਕਈ ਵਰਕਰਾਂ ਦੀ ਮੰਗ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਆਪਣਾ ਸੀਐਮ ਕੈਂਡੀਡੇਟ ਐਲਾਨਣ।


ਇਹ ਵੀ ਪੜ੍ਹੋ: Social Media: Mohammad Shami ਖਿਲਾਫ ਪਾਕਿਸਤਾਨ ਨੇ ਚਲਾਈ ਸੀ ਸੂਚਨਾ ਮੁਹਿੰਮ: ਰਿਪੋਰਟ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904