Punjab News : ਕੇਜਰੀਵਾਲ ਨੇ ਚੰਡੀਗੜ੍ਹ ਦੇ ਹੋਟਲ 'ਚ ਕੀਤੀ ਸੀਐਮ ਭਗਵੰਤ ਮਾਨ ਨਾਲ ਮੀਟਿੰਗ, ਕਟਾਰੂਚੱਕ ਸਣੇ ਕਈ ਮੁੱਦੇ ਵਿਚਾਰੇ
Punjab News : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਹ ਬੀਤੀ 1 ਜੂਨ ਨੂੰ ਸੈਕਟਰ-17 ਦੇ ਹੋਟਲ ਤਾਜ ਵਿੱਚ ਠਹਿਰੇ ਸਨ ਜਿੱਥੇ ਪਾਰਟੀ ਆਗੂਆਂ ਨਾਲ ਮੀਟਿੰਗ
Punjab News : ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਹ ਬੀਤੀ 1 ਜੂਨ ਨੂੰ ਸੈਕਟਰ-17 ਦੇ ਹੋਟਲ ਤਾਜ ਵਿੱਚ ਠਹਿਰੇ ਸਨ ਜਿੱਥੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ ਗਈ। 'ਆਪ' ਕੌਂਸਲਰ ਤਰੁਣਾ ਮਹਿਤਾ ਦੇ ਕਾਂਗਰਸ 'ਚ ਸ਼ਾਮਲ ਹੋਣ ਤੋਂ ਬਾਅਦ ਕੇਜਰੀਵਾਲ ਪਹਿਲੀ ਵਾਰ ਚੰਡੀਗੜ੍ਹ ਪੁੱਜੇ ਹਨ।
ਉਧਰ, ਚਰਚਾ ਹੈ ਕਿ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਵਿਚਕਾਰ ਪਾਰਟੀ ਦੇ ਕਈ ਵਿਵਾਦਤ ਮਾਮਲਿਆਂ ਸਮੇਤ ਹੋਰ ਵਿਸ਼ਿਆਂ 'ਤੇ ਚਰਚਾ ਹੋਈ ਹੈ। ਇਸ ਦੇ ਨਾਲ ਹੀ ਅਗਲੀ ਰਣਨੀਤੀ 'ਤੇ ਵੀ ਵਿਚਾਰ ਕੀਤਾ ਗਿਆ। ਆਮ ਆਦਮੀ ਪਾਰਟੀ ਲਈ ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਕਾਫੀ ਚੁਣੌਤੀ ਭਰੂਪਰ ਹਨ। ਇਸ ਪਾਰਟੀ ਹੁਣ ਤੋਂ ਹੀ ਰਣਨੀਤੀ ਉਲੀਕ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵਿਚਾਲੇ ਹੋਈ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਕਟਾਰੂਚੱਕ ਦਾ ਜਿਨਸੀ ਸ਼ੋਸ਼ਣ ਮਾਮਲਾ, ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਗ੍ਰਾਂਟਾਂ ਤੇ ਯੂਨੀਵਰਸਿਟੀ ਤੋਂ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਣ ਸਮੇਤ ਕਈ ਵਿਸ਼ਿਆਂ 'ਤੇ ਚਰਚਾ ਹੋਈ। ਹਾਲਾਂਕਿ, ਦੋਵੇਂ ਲੀਡਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਮਿਲ ਰਹੇ ਹਨ। ਉਹ ਭਾਜਪਾ ਦੇ ਆਰਡੀਨੈਂਸ ਦਾ ਵਿਰੋਧ ਕਰ ਰਹੇ ਹਨ ਤੇ ਰਾਜ ਸਭਾ ਵਿੱਚ ਬਿੱਲ ਨੂੰ ਰੱਦ ਕਰਵਾਉਣ ਲਈ ਸਮਰਥਨ ਮੰਗ ਰਹੇ ਹਨ।
ਇਹ ਵੀ ਪੜ੍ਹੋ : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨਾਲ ਕਈ ਸ਼ਹਿਰਾਂ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਵੇਖੋ ਤਾਜ਼ਾ ਰੇਟ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਮਾਮਲਾ ਵੀ ਗਰਮਾਇਆ ਹੋਇਆ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਕੈਬਨਿਟ ਕਟਾਰੂਚੱਕ ਦੀ ਇੱਕ ਵੀਡੀਓ ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੂੰ ਸ਼ਿਕਾਇਤ ਦੇ ਨਾਲ ਦਿੱਤੀ ਗਈ ਸੀ। ਰਾਜਪਾਲ ਵੱਲੋਂ ਫੋਰੈਂਸਿਕ ਜਾਂਚ ਕਾਰਵਾਈ ਗਈ ਤਾਂ ਵੀਡੀਓ ਸਹੀ ਪਾਈ ਗਈ ਸੀ। ਵੀਡੀਓ ਵਿੱਚ ਦਿਖਾਈ ਦੇਣ ਵਾਲੇ ਸਾਰੇ ਪਾਤਰ ਸਹੀ ਹੋਣ ਦੀ ਗੱਲ ਸਾਹਮਣੇ ਆਉਣ ਮਗਰੋਂ ਕਟਾਰੂਚੱਕ ਦੇ ਅਸਤੀਫੇ ਦੀ ਮੰਗ ਉੱਠ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰੈਂਸਿਕ ਰਿਪੋਰਟ ਸਮੇਤ ਕੈਬਨਿਟ ਮੰਤਰੀ ਕਟਾਰੂਚੱਕ ਖਿਲਾਫ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ ਜਦੋਂਕਿ ਰਾਜਪਾਲ ਨੇ ਕਟਾਰੂਚੱਕ ਦੇ ਇਸ ਕੰਮ ਨੂੰ ਘਿਨਾਉਣਾ ਕੰਮ ਹੋਏ, ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਕਰਨ ਦੀ ਮੰਗ ਕੀਤੀ ਹੈ।