ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 22 ਨਵੰਬਰ ਨੂੰ ਵੱਡਾ ਐਲਾਨ ਕਰਦੇ ਹੋਏ ਮੋਗਾ ਤੋਂ ‘ਮਿਸ਼ਨ ਪੰਜਾਬ’ ਦੀ ਸ਼ੁਰੂਆਤ ਕਰਨਗੇ। 

Continues below advertisement


2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਮਿਸ਼ਨ ਪੰਜਾਬ’ ਤਹਿਤ ‘ਆਪ’ ਸੁਪਰੀਮੋ ਅਗਲੇ ਇੱਕ ਮਹੀਨੇ ਵਿੱਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਲਈ ਪਾਰਟੀ ਦੇ ਪ੍ਰੋਗਰਾਮਾਂ ਦਾ ਐਲਾਨ ਕਰਨਗੇ।


ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੋਮਵਾਰ 22 ਨਵੰਬਰ ਤੋਂ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਮਿਸ਼ਨ ਪੰਜਾਬ ਦੀ ਸ਼ੁਰੂਆਤ ਕਰਨ ਲਈ ਦੋ ਦਿਨਾਂ ਦੌਰੇ 'ਤੇ ਪੰਜਾਬ ਆਉਣਗੇ। 


ਉਨ੍ਹਾਂ ਦੱਸਿਆ ਕਿ ਆਪਣੇ ਦੋ ਦਿਨਾਂ ਪੰਜਾਬ ਦੌਰੇ ਦੌਰਾਨ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਮੋਗਾ ਵਿਖੇ ਪਾਰਟੀ ਦੇ ਪ੍ਰੋਗਰਾਮ ਦੌਰਾਨ ਪੰਜਾਬ ਅਤੇ ਪੰਜਾਬੀਆਂ ਲਈ ਵੱਡਾ ਐਲਾਨ ਵੀ ਕਰਨਗੇ। ਇਸ ਤੋਂ ਬਾਅਦ ਉਹ ਲੁਧਿਆਣਾ ਵਿੱਚ ਪਾਰਟੀ ਵੱਲੋਂ ਰੱਖੀ ਮੀਟਿੰਗ ਵਿੱਚ ਹਿੱਸਾ ਲੈਣਗੇ। 23 ਨਵੰਬਰ ਦਿਨ ਮੰਗਲਵਾਰ ਨੂੰ ਅੰਮ੍ਰਿਤਸਰ 'ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨ ਤੋਂ ਬਾਅਦ ਪਾਰਟੀ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨਗੇ।


 


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ