ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਦੀ ਕੀਤੀ ਰੱਜ ਕੇ ਪ੍ਰਸੰਸਾ, ਮਾਨ ਨੇ ਜਿੰਨਾ 6 ਮਹੀਨਿਆਂ 'ਚ ਕੰਮ ਕੀਤਾ, ਕੋਈ ਪਿਛਲੇ 75 ਸਾਲਾਂ 'ਚ ਨਹੀਂ ਕਰ ਸਕਿਆ
ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੱਜ ਕੇ ਪ੍ਰਸੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਕੰਮ ਮੁੱਖ ਮੰਤਰੀ ਭਗਵੰਤ ਮਾਨ ਨੇ 6 ਮਹੀਨਿਆਂ ਦੌਰਾਨ ਕੀਤਾ
CM Bhagwant Mann: ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੱਜ ਕੇ ਪ੍ਰਸੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੋ ਵੀ ਕੰਮ ਮੁੱਖ ਮੰਤਰੀ ਭਗਵੰਤ ਮਾਨ ਨੇ 6 ਮਹੀਨਿਆਂ ਦੌਰਾਨ ਕੀਤਾ, ਕਿਸੇ ਨੇ ਵੀ ਪਿਛਲੇ 75 ਸਾਲਾਂ ਵਿੱਚ ਇੰਨਾ ਕੰਮ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਵਿਰੋਧੀ ਬਿਨਾਂ ਗੱਲੋਂ ਉਨ੍ਹਾਂ ਖ਼ਿਲਾਫ਼ ਬੋਲ ਰਹੇ ਹਨ। ਸੀਐਮ ਭਗਵੰਤ ਮਾਨ ਨੇ ਸਿਰਫ਼ ਛੇ ਮਹੀਨਿਆਂ ਵਿੱਚ ਬਿਜਲੀ ਮੁਫ਼ਤ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ ਤੇ ਪੰਜਾਬੀਆਂ ਦਾ ਪੈਸਾ ਲੁੱਟਿਆ ਹੈ।
ਜੋ ਵੀ ਕੰਮ CM @BhagwantMann ਨੇ 6 ਮਹੀਨਿਆਂ ਦੌਰਾਨ ਕੀਤਾ, ਕਿਸੇ ਨੇ ਵੀ ਪਿਛਲੇ 75 ਸਾਲਾਂ ‘ਚ ਐਨਾ ਕੰਮ ਨਹੀਂ ਕੀਤਾ
— AAP Punjab (@AAPPunjab) September 20, 2022
ਵਿਰੋਧੀ ਬਿਨਾਂ ਗੱਲੋਂ ਉਹਨਾਂ ਖ਼ਿਲਾਫ਼ ਬੋਲ ਰਹੇ ਨੇ, ਸਿਰਫ਼ 6 ਮਹੀਨਿਆਂ ‘ਚ ਬਿਜਲੀ ਮੁਫ਼ਤ ਕਰ ਦਿੱਤੀ
ਵਿਰੋਧੀਆਂ ਨੇ ਪੰਜਾਬ ਤੇ ਪੰਜਾਬੀਆਂ ਦਾ ਪੈਸਾ ਲੁੱਟਿਆ
—@ArvindKejriwal
ਕੌਮੀ ਕਨਵੀਨਰ, ‘ਆਪ’ pic.twitter.com/K7yPq7kiKV
ਦੱਸ ਦਈਏ ਕਿ ਭਗਵੰਤ ਮਾਨ ਦੇ ਜਰਮਨੀ ਫੇਰੀ ਨੂੰ ਲੈ ਕੇ ਵਿਰੋਧੀ ਧਿਰਾਂ ਸੀਐਮ ਭਗਵੰਤ ਮਾਨ ਨੂੰ ਘੇਰ ਰਹੀਆਂ ਹਨ। ਵਿਰੋਧੀ ਲੀਡਰ ਇਹ ਵੀ ਕਹਿ ਰਹੇ ਹਨ ਕਿ ਸੀਐਮ ਭਗਵੰਤ ਮਾਨ ਤੋਂ ਕੇਜਰੀਵਾਲ ਖਫਾ ਹਨ। ਇਸ ਲਈ ਪੰਜਾਬ ਦੀ ਲੀਡਰਸ਼ਿਪ ਵਿੱਚ ਤਬਦੀਲੀ ਹੋ ਸਕਦੀ ਹੈ। ਇਸ ਲਈ ਅੱਜ ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਦੀਆਂ ਤਾਰੀਫਾਂ ਦੇ ਪੁਲ ਬੰਨ੍ਹ ਕੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਨਾਲ ਡਟ ਕੇ ਖੜ੍ਹੇ ਹਨ।
ਇਹ ਵੀ ਪੜ੍ਹੋ- ਪੰਜਾਬ ਦੀ ਵਿੱਤੀ ਹਾਲਤ ਸੁਧਾਰਨ ਲਈ ਵਿਸ਼ਵ ਬੈਂਕ ਨੇ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ੇ ਨੂੰ ਦਿੱਤੀ ਮਨਜ਼ੂਰੀ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।