Punjab Elections 2022: ਸਰਕਾਰੀ ਦਫਤਰਾਂ 'ਚ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਏ ਆਜ਼ਮ ਦੀ ਤਸਵੀਰ ਲੱਗੇਗੀ। ਤਿੰਨ ਦਿਨਾਂ ਪੰਜਾਬ ਦੌਰੇ 'ਤੇ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਵੱਲੋਂ ਅੰਮ੍ਰਿਤਸਰ 'ਚ  ਪ੍ਰੈੱਸ ਕਾਨਫ੍ਰੰਸ ਦੌਰਾਨ ਵੱਡਾ ਐਲਾਨ ਕੀਤਾ ਗਿਆ। ਉਹਨਾਂ ਕਿਹਾ ਕਿ ਜਦੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਤਾਂ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ 'ਤੇ ਚੱਲੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਸਿਆਸੀ ਆਗੂ ਦੀ ਫੋਟੋ ਨਹੀਂ ਲਗਾਈ ਜਾਵੇਗੀ ਸਿਰਫ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲੱਗਣਗੀਆਂ। ਉਹਨਾਂ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦਾ ਸੰਘਰਸ਼ ਹਰ ਪੀੜੀ ਲਈ ਪ੍ਰੇਰਨਾਦਾਇਕ ਹੈ ਅਤੇ ਸਾਨੂੰ ਵੀ ਉਹਨਾਂ ਦੇ ਵਿਚਾਰਾਂ 'ਤੇ ਚੱਲਣ ਲਈ ਪ੍ਰੇਰਨਾ ਮਿਲੇਗੀ। ਭਗਵੰਤ ਮਾਨ ਨੇ ਵੀ ਕੇਜਰੀਵਾਲ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਫੈਸਲਾ ਦੱਸਿਆ।


 
ਅੰਮ੍ਰਿਤਸਰ ਪੂਰਬੀ ਸੀਟ ਨੂੰ ਲੈ ਕੇ ਹੋ ਰਹੀ ਸਿਆਸਤ  
ਕੇਜਰੀਵਾਲ ਨੇ ਕਿਹਾ ਕਿ ਸੀਟ ਨੂੰ ਲੈ ਕੇ ਲੜਾਈ ਚੱਲ ਰਹੀ ਹੈ ਜਿਸ ਵਿਚਾਲੇ ਜਨਤਾ ਦੇ ਮੁੱਦੇ ਦੱਬਦੇ ਜਾ ਰਹੇ ਹਨ ਉਹਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਸਰ ਪੂਰਬੀ ਸੀਟ 'ਤੇ ਖੜੀ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਬਿਨਾਂ ਲਾਈਮ ਲਾਈਟ 'ਚ ਆਇਆ ਜਨਤਾ ਦੀ ਸੇਵਾ ਕਰ ਰਹੀ ਹੈ। ਉਹਨਾਂ ਕਿਹਾ ਕਿ ਮਜੀਠੀਆ ਤੇ ਸਿੱਧੂ ਸਿਰਫ ਕੁਰਸੀ ਲਈ ਲੜ ਰਹੇ ਹਨ ਸਿਰਫ ਇੱਕ ਦੂਸਰੇ ਨੂੰ ਹਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 


 


ਇਹ ਵੀ ਪੜ੍ਹੋ: Breaking : ਕੇਜਰੀਵਾਲ ਨੇ ਪ੍ਰੋ. ਦਵਿੰਦਰਪਾਲ ਭੁੱਲਰ ਦੀ ਰਿਹਾਈ ਬਾਰੇ ਕਈ ਵੱਡੀ ਗੱਲ, ਸਿੱਖ ਜਥੇਬੰਦੀਆਂ ਕਰ ਰਹੀਆਂ ਵਿਰੋਧ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904