ਕਨਸੋਆਂ ਹੋਈਆਂ ਸੱਚ....! ਪੰਜਾਬ ਦੀ ਸਿਆਸਤ 'ਚ ਮੁੜ ਸਰਗਰਮ ਹੋਏ ਅਰਵਿੰਦ ਕੇਜਰੀਵਾਲ, ਸਿਵਲ ਹਸਪਤਾਲ 'ਚ ਕਰਨਗੇ ਉਦਘਾਟਨ
ਹੁਣ ਪਿਛਲੇ ਦਿਨਾਂ ਤੋਂ ਇਹ ਚਰਚਾਵਾਂ ਸ਼ਾਂਤ ਹੋਈਆਂ ਸਨ ਕਿ ਹੁਣ ਪਤਾ ਲੱਗਿਆ ਹੈ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਉਦਘਾਟਨ ਕਰਨ ਆ ਰਹੇ ਹਨ ਇਸ ਨੇ ਮੁੜ ਤੋਂ ਧੁਦਖੀ ਉੱਤੇ ਤੇਲ ਪਾਉਣ ਦਾ ਕੰਮ ਕੀਤਾ ਹੈ।
Punjab News: ਲੁਧਿਆਣਾ ਵਿੱਚ 18 ਮਾਰਚ ਨੂੰ, ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਖੋਵਾਲ ਰੋਡ 'ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਇੱਕ ਰੈਲੀ ਕਰਨਗੇ। ਸੂਤਰਾਂ ਅਨੁਸਾਰ ਕੇਜਰੀਵਾਲ ਤੇ ਸੀਐਮ ਮਾਨ 18 ਮਾਰਚ ਨੂੰ ਸਿਵਲ ਹਸਪਤਾਲ ਦਾ ਦੌਰਾ ਕਰਨਗੇ।
ਪਤਾ ਲੱਗਾ ਹੈ ਕਿ ਇਸ ਦੌਰਾਨ ਉਹ ਹਸਪਤਾਲ ਵਿੱਚ ਆਧੁਨਿਕ ਸੇਵਾਵਾਂ ਦਾ ਉਦਘਾਟਨ ਕਰਨਗੇ। ਇਨ੍ਹਾਂ ਦੋਵਾਂ ਆਗੂਆਂ ਦੇ ਸਿਵਲ ਹਸਪਤਾਲ ਆਉਣ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਸਪਤਾਲ ਦੇ ਸਟਾਫ਼ ਨੂੰ ਛੁੱਟੀ ਨਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੂੰ ਦੇਖਭਾਲ ਕਰਨ ਲਈ ਵੀ ਕਿਹਾ ਗਿਆ ਹੈ।
ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਡੀਸੀ ਜਤਿੰਦਰ ਜੋਰਵਾਲ ਦੇ ਨਾਲ ਸਿਵਲ ਸਰਜਨ ਡਾ. ਰਮਨਦੀਪ ਕੌਰ ਤੇ ਪੰਜਾਬ ਸਿਹਤ ਪ੍ਰਣਾਲੀ ਨਿਗਮ, ਨਗਰ ਨਿਗਮ ਦੇ ਅਧਿਕਾਰੀ ਵੀ ਨਿਯਮਿਤ ਤੌਰ 'ਤੇ ਸਿਵਲ ਹਸਪਤਾਲ ਦਾ ਦੌਰਾ ਕਰ ਰਹੇ ਹਨ। ਅਧਿਕਾਰੀ ਹਸਪਤਾਲ ਨੂੰ ਅਪਗ੍ਰੇਡ ਕਰਨ ਸੰਬੰਧੀ ਚੱਲ ਰਹੇ ਕੰਮ ਦਾ ਵੀ ਜਾਇਜ਼ਾ ਲੈ ਰਹੇ ਹਨ। ਸਰਕਾਰ ਦਾ ਦਾਅਵਾ ਹੈ ਕਿ ਬਹੁਤ ਜਲਦੀ ਸਿਵਲ ਹਸਪਤਾਲ ਇੱਕ ਨਵੇਂ ਰੂਪ ਵਿੱਚ ਆਧੁਨਿਕ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।
ਜ਼ਿਕਰ ਕਰ ਦਈਏ ਕਿ ਲੁਧਿਆਣਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਜਿੱਥੋਂ ਆਪ ਦੇ ਮੌਜੂਦਾ ਰਾਜ ਸਭਾ ਮੈਂਬਰ ਨੂੰ ਉਮੀਦਵਾਰ ਬਣਾਇਆ ਗਿਆ ਹੈ ਤੇ ਉਦੋਂ ਤੋਂ ਹੀ ਚਰਚਾਵਾਂ ਹਨ ਕਿ ਉਮੀਦਵਾਰ ਸੰਜੀਵ ਅਰੋੜਾ ਦੇ ਜਿੱਤਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਕੋਟੇ ਤੋਂ ਰਾਜ ਸਭਾ ਭੇਜਿਆ ਜਾਵੇਗਾ ਹਾਲਾਂਕਿ ਆਪ ਨੇ ਇਸ ਨੂੰ ਬੱਸ ਅਫਵਾਹਾਂ ਦੱਸਿਆ ਹੈ ਜਦੋਂ ਕਿ ਵਿਰੋਧੀ ਇਸ ਨੂੰ ਲੈ ਕੇ ਪੱਕੇ ਦਾਅਵੇ ਕਰ ਰਹੇ ਹਨ।
ਹੁਣ ਪਿਛਲੇ ਦਿਨਾਂ ਤੋਂ ਇਹ ਚਰਚਾਵਾਂ ਸ਼ਾਂਤ ਹੋਈਆਂ ਸਨ ਕਿ ਹੁਣ ਪਤਾ ਲੱਗਿਆ ਹੈ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਉਦਘਾਟਨ ਕਰਨ ਆ ਰਹੇ ਹਨ ਇਸ ਨੇ ਮੁੜ ਤੋਂ ਧੁਦਖੀ ਉੱਤੇ ਤੇਲ ਪਾਉਣ ਦਾ ਕੰਮ ਕੀਤਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
