Arvind Kejriwal: ਅੱਜ ਤੋਂ 'ਮਿਸ਼ਨ ਪੰਜਾਬ' 'ਤੇ ਅਰਵਿੰਦ ਕੇਜਰੀਵਾਲ, ਮੋਗਾ 'ਚ ਕਰ ਸਕਦੇ ਹਨ ਵੱਡੇ ਐਲਾਨ
2017 ਦੀਆਂ ਵਿਧਾਨ ਸਭਾ ਚੋਣਾਂ 'ਚ AAP ਪੰਜਾਬ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਿਉਂਕਿ ਇਸ ਨੇ ਕੁੱਲ 117 ਚੋਂ 20 ਸੀਟਾਂ ਜਿੱਤੀਆਂ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (AAP Punjab) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਪੰਜਾਬ ਦੇ ਦੋ ਦਿਨਾਂ ਦੌਰੇ ਦੀ ਸ਼ੁਰੂਆਤ ਕਰਨਗੇ, ਜਿੱਥੇ ਅਗਲੇ ਸਾਲ ਵਿਧਾਨ ਸਭਾ ਚੋਣਾਂ (Punjab Assembly Election 2022) ਹੋਣੀਆਂ ਹਨ। ਪੰਜਾਬ ਦੌਰੇ ਦੇ ਪਹਿਲੇ ਦਿਨ ਕੇਜਰੀਵਾਲ ਮੋਗਾ ਤੋਂ 'ਮਿਸ਼ਨ ਪੰਜਾਬ' (Mission Punjab) ਦੀ ਸ਼ੁਰੂਆਤ ਕਰਨਗੇ। ਇਸ ਤਹਿਤ ਉਹ ਅਗਲੇ ਇੱਕ ਮਹੀਨੇ ਵਿੱਚ ਸੂਬੇ ਵਿੱਚ ਕਈ ਥਾਵਾਂ ਦਾ ਦੌਰਾ ਕਰਨਗੇ ਅਤੇ ‘ਆਪ’ ਵੱਲੋਂ ਲੋਕਾਂ ਲਈ ਚੁੱਕੇ ਜਾਣ ਵਾਲੇ ਕਦਮਾਂ ਦਾ ਐਲਾਨ ਕਰਨਗੇ।
'ਆਪ' ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਸੋਮਵਾਰ ਨੂੰ ਮੋਗਾ 'ਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਕੇਜਰੀਵਾਲ ਪੰਜਾਬੀਆਂ ਲਈ ਵੱਡੇ ਐਲਾਨ ਕਰ ਸਕਦੇ ਹਨ। ਉਨ੍ਹਾਂ ਨੇ ਆਪਣੇ ਬਿਆਨ ਵਿੱਚ ਕਿਹਾ ਸੀ, ‘ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸ਼ਹਿਰਾਂ ਤੋਂ ਪਿੰਡਾਂ ਤੱਕ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਅਤੇ ਵੱਖ-ਵੱਖ ਮੀਟਿੰਗਾਂ ਕਰਕੇ ਸੂਬੇ ਲਈ ਵਿਸਥਾਰਤ ਰੂਪ-ਰੇਖਾ ਵੀ ਤਿਆਰ ਕਰ ਰਹੀ ਹੈ। ਇਸ ਨੂੰ ਬਾਅਦ ਵਿੱਚ ਪਾਰਟੀ ਦੇ ਚੋਣ ਮਨੋਰਥ ਪੱਤਰ ਵਿੱਚ ਸ਼ਾਮਲ ਕੀਤਾ ਜਾਵੇਗਾ।
'ਆਪ' ਨੇ ਐਤਵਾਰ ਨੂੰ ਇੱਕ ਬਿਆਨ 'ਚ ਕਿਹਾ ਕਿ ਕੇਜਰੀਵਾਲ ਔਰਤਾਂ ਲਈ ਵੀ ਵੱਡੇ ਐਲਾਨ ਕਰਨਗੇ। ਇਸ ਦੇ ਨਾਲ ਹੀ ਮੋਗਾ 'ਚ ਆਪਣੇ ਪ੍ਰੋਗਰਾਮ ਤੋਂ ਬਾਅਦ 'ਆਪ' ਮੁਖੀ ਕੇਜਰੀਵਾਲ ਲੁਧਿਆਣਾ 'ਚ ਪਾਰਟੀ ਦੀ ਮੀਟਿੰਗ 'ਚ ਸ਼ਿਰਕਤ ਕਰਨਗੇ। ਮੰਗਲਵਾਰ ਨੂੰ ਉਹ ਪਾਰਟੀ ਦੇ ਇੱਕ ਹੋਰ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ ਅਤੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਕੇਜਰੀਵਾਲ ਨੇ ਪਿਛਲੇ ਮਹੀਨੇ ਪੰਜਾਬ ਦਾ ਦੌਰਾ ਵੀ ਕੀਤਾ ਸੀ, ਜਿਸ ਦੌਰਾਨ ਉਨ੍ਹਾਂ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਕਿਸਾਨਾਂ ਅਤੇ ਵਪਾਰੀਆਂ ਨਾਲ ਗੱਲਬਾਤ ਕੀਤੀ ਸੀ।
'ਆਪ' ਨੇ 2017 ਦੀਆਂ ਚੋਣਾਂ 'ਚ ਦਿਖਾਇਆ ਸੀ ਦਮ
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ AAP ਪੰਜਾਬ ਵਿੱਚ ਦੂਜੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ ਕਿਉਂਕਿ ਇਸ ਨੇ ਕੁੱਲ 117 ਚੋਂ 20 ਸੀਟਾਂ ਜਿੱਤੀਆਂ ਸਨ। ਹਾਲਾਂਕਿ, ਇਸ ਸਾਲ 'ਆਪ' ਨੂੰ ਸੱਤਾਧਾਰੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਤੋਂ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੋਗਾ ਸਿਆਸੀ ਤੌਰ 'ਤੇ ਅਹਿਮ
ਦੱਸ ਦਈਏ ਕਿ ਚੋਣਾਂ ਦੇ ਨਜ਼ਰੀਏ ਤੋਂ ਮੋਗਾ ਅਹਿਮ ਮੰਨਿਆ ਜਾਂਦਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਮੋਗਾ ਵਿੱਚ ਸਿਆਸੀ ਰੈਲੀ ਕਰਕੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਸੀ। ਚੋਣਾਂ ਦੌਰਾਨ ਅਕਾਲੀ ਦਲ, ਕਾਂਗਰਸ ਨੇ ਵੀ ਇੱਥੇ ਵੱਡੀਆਂ ਰੈਲੀਆਂ ਕੀਤੀਆਂ। ਕਾਂਗਰਸ ਦੇ ਹਰਜੋਤ ਕਮਲ ਸਿੰਘ ਮੋਗਾ ਤੋਂ ਵਿਧਾਇਕ ਹਨ।
ਸੋਨੂੰ ਸੂਦ ਦੀ ਭੈਣ ਮੋਗਾ ਸੀਟ ਤੋਂ ਚੋਣ ਲੜੇਗੀ ਜਦੋਕਿ ਕੈਪਟਨ ਦੀ ਪਟਿਆਲਾ 'ਤੇ ਅੱਖ
ਇਸ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਟਿਆਲਾ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ। ਕੈਪਟਨ ਨੇ ਆਪਣੀ ਫੇਸਬੁੱਕ ਪੋਸਟ 'ਚ ਕਿਹਾ, 'ਮੈਂ ਪਟਿਆਲਾ ਤੋਂ ਚੋਣ ਲੜਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਹੈ। ਮੈਂ ਸਿੱਧੂ ਲਈ ਇਹ ਸੀਟ ਛੱਡਣ ਵਾਲਾ ਨਹੀਂ ਹਾਂ।
ਉਧਰ ਅਦਾਕਾਰ ਸੋਨੂੰ ਸੂਦ ਨੇ ਹਾਲ ਹੀ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਮੋਗਾ ਸੀਟ ਤੋਂ ਚੋਣ ਲੜੇਗੀ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਉਹ ਕਿਸ ਪਾਰਟੀ ਤੋਂ ਚੋਣ ਲੜੇਗੀ। ਹਾਲਾਂਕਿ, ਸੋਨੂੰ ਸੂਦ ਆਪ ਦੇ ਕਰੀਬੀ ਹਨ। ਉਹ ਦਿੱਲੀ ਸਰਕਾਰ ਦੇ ਪ੍ਰੋਗਰਾਮ 'ਦੇਸ਼ ਕੇ ਮੈਂਟਰਸ' ਦੇ ਬ੍ਰਾਂਡ ਅੰਬੈਸਡਰ ਵੀ ਹੈ।
ਇਹ ਵੀ ਪੜ੍ਹੋ: Petrol Diesel Prices on 22 November : ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਇੱਥੇ ਕਰੋ ਚੈੱਕ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: