Arvind Kejriwal ਨੇ ਕਾਂਗਰਸ ਦੇ ਸੀਐਮ ਚਿਹਰੇ ਨੂੰ ਲੈ ਕੇ ਕਹੀ ਇਹ ਗੱਲ, Charanjit Channi 'ਤੇ ਲਾਏ ਗੰਭੀਰ ਇਲਜ਼ਾਮ
ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਚੁਣਨ ਲਈ ਕਾਂਗਰਸ ਵੱਲੋਂ ਸਰਵੇਖਣ ਕੀਤਾ ਜਾ ਰਿਹਾ ਹੈ, ਜਿਸ 'ਚੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਦੇ ਨਾਂ ਸਾਹਮਣੇ ਆਏ ਹਨ। ਮਾਹੌਲ ਸੀਐਮ ਚੰਨੀ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ।
Punjab Assembly Election 2022: ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਵੱਲੋਂ ਮੁੱਖ ਮੰਤਰੀ ਚੁਣੇ ਜਾਣ ਦੀਆਂ ਅਟਕਲਾਂ ਤੋਂ ਬਾਅਦ ਇੱਕ ਵਾਰ ਫਿਰ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਸਵਾਲ ਕੀਤਾ ਹੈ ਕਿ ਕੀ ਪੰਜਾਬ ਦੇ ਲੋਕ ਅਜਿਹੇ ਵਿਅਕਤੀ ਨੂੰ ਮੁੱਖ ਮੰਤਰੀ ਬਣਾਉਣਾ ਚਾਹੁਣਗੇ, ਜਿਸ 'ਤੇ ਰੇਤ ਚੋਰੀ ਤੇ ਟਰਾਂਸਫਰ ਪੋਸਟਿੰਗ 'ਚ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਹਨ?
ਪੰਜਾਬ 'ਚ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਚੁਣਨ ਲਈ ਕਾਂਗਰਸ ਵੱਲੋਂ ਸਰਵੇਖਣ ਕੀਤਾ ਜਾ ਰਿਹਾ ਹੈ, ਜਿਸ 'ਚੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਦੇ ਨਾਂ ਸਾਹਮਣੇ ਆਏ ਹਨ। ਮਾਹੌਲ ਸੀਐਮ ਚੰਨੀ ਦੇ ਹੱਕ ਵਿੱਚ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ 6 ਫਰਵਰੀ ਨੂੰ ਕਾਂਗਰਸ ਪਾਰਟੀ ਇਸ ਗੱਲ ਤੋਂ ਪਰਦਾ ਹਟਾ ਸਕਦੀ ਹੈ ਕਿ ਪੰਜਾਬ 'ਚ ਪਾਰਟੀ ਦਾ ਚਿਹਰਾ ਕੌਣ ਹੋਵੇਗਾ। ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 6 ਫਰਵਰੀ ਨੂੰ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨ ਸਕਦੇ ਹਨ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਚਰਚਾ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਪਾਰਟੀ ਆਪਣੀ ਸ਼ਕਤੀ ਐਪ ਰਾਹੀਂ ਕਾਂਗਰਸੀ ਨੇਤਾਵਾਂ ਤੇ ਵਰਕਰਾਂ ਦਾ ਫੀਡਬੈਕ ਲੈ ਰਹੀ ਹੈ। ਪਾਰਟੀ ਨੇ ਇਸ ਮੁੱਦੇ 'ਤੇ ਆਮ ਲੋਕਾਂ ਦੀ ਰਾਏ ਵੀ ਮੰਗੀ ਹੈ। ਸੂਤਰਾਂ ਨੇ ਦੱਸਿਆ ਕਿ ਰਾਹੁਲ ਗਾਂਧੀ ਦੇ 6 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਕੇ ਅਹਿਮ ਐਲਾਨ ਕਰਨ ਦੀ ਸੰਭਾਵਨਾ ਹੈ।
ਰਾਹੁਲ ਗਾਂਧੀ ਨੇ 27 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਐਲਾਨ ਕੀਤਾ ਸੀ ਕਿ ਕਾਂਗਰਸ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਨਾਲ ਲੜੇਗੀ ਤੇ ਇਸ ਬਾਰੇ ਫੈਸਲਾ ਪਾਰਟੀ ਵਰਕਰਾਂ ਨਾਲ ਸਲਾਹ ਕਰਕੇ ਲਿਆ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin