ਪੜਚੋਲ ਕਰੋ

ਕੇਜਰੀਵਾਲ ਮੁੜ ਚੜ੍ਹਾਉਣਗੇ ਪੰਜਾਬ ਦਾ ਸਿਆਸੀ ਪਾਰਾ, ਕੱਲ੍ਹ ਤੋਂ ਪੰਜਾਬ ਦੌਰਾ, ਕਈ ਹਲਕਿਆਂ 'ਚ ਕਰਨਗੇ ਪ੍ਰਚਾਰ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 28 ਜਨਵਰੀ ਤੋਂ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ 28 ਤੋਂ 30 ਜਨਵਰੀ ਤੱਕ ਪੰਜਾਬ ਦੌਰਾ ਕਰਨਗੇ। ਇਸ ਦੌਰਾਨ ਕੇਜਰੀਵਾਲ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 28 ਜਨਵਰੀ ਤੋਂ ਪੰਜਾਬ ਦੌਰੇ 'ਤੇ ਆ ਰਹੇ ਹਨ। ਉਹ 28 ਤੋਂ 30 ਜਨਵਰੀ ਤੱਕ ਪੰਜਾਬ ਦੌਰਾ ਕਰਨਗੇ। ਇਸ ਦੌਰਾਨ ਕੇਜਰੀਵਾਲ ਕਈ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਕੇਜਰੀਵਾਲ ਜਲੰਧਰ ਤੇ ਅੰਮ੍ਰਿਤਸਰ ਵੀ ਜਾਣਗੇ।

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਈ ਦੌਰੇ ਕਰ ਚੁੱਕੇ ਹਨ। ਉਨ੍ਹਾਂ ਨੇ ਖੁਦ ਹੀ ਚੋਣ ਪ੍ਰਚਾਰ ਦੀ ਕਮਾਨ ਸੰਭਾਲੀ ਹੋਈ ਹੈ। ਕੇਜਰੀਵਾਲ ਦਾ ਦਾਅਵਾ ਹੈ ਕਿ ਇਸ ਵਾਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਹੁਣ ਤੱਕ ਦੇ ਚੋਣ ਸਰਵੇਖਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਬੜ੍ਹਤ ਮਿਲਦੀ ਦਿਖਾਈ ਦੇ ਰਹੀ ਹੈ। 

ਰਾਹੁਲ ਗਾਂਧੀ ਵੀ ਪਹੁੰਚ ਰਹੇ ਪੰਜਾਬ

ਉਧਰ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਾਹੁਲ ਗਾਂਧੀ ਕਾਂਗਰਸ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਭਾਲਦੇ ਨਜ਼ਰ ਆਉਣਗੇ। ਰਾਹੁਲ ਗਾਂਧੀ 27 ਜਨਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਰਾਹੁਲ ਗਾਂਧੀ ਪੰਜਾਬ ਵਿੱਚ ਪਾਰਟੀ ਦੇ ਸਾਰੇ 117 ਉਮੀਦਵਾਰਾਂ ਦੇ ਨਾਲ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿੱਚ ਅਰਦਾਸ ਤੇ ਲੰਗਰ ਛਕਣਗੇ।

ਰਾਹੁਲ ਗਾਂਧੀ ਜਲੰਧਰ ਦੇ ਮਿੱਠਾਪੁਰ ਤੋਂ ਪਾਰਟੀ ਦੀ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ। ਕਾਂਗਰਸ ਹੁਣ ਤੱਕ 109 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ ਤੇ ਜਲਦੀ ਹੀ ਹੋਰ ਨਾਵਾਂ ਦਾ ਐਲਾਨ ਕਰਨ ਦੀ ਉਮੀਦ ਹੈ। ਪਾਰਟੀ ਮੁਤਾਬਕ ਸਾਬਕਾ ਕਾਂਗਰਸ ਪ੍ਰਧਾਨ ਵੀਰਵਾਰ ਸਵੇਰੇ ਦਿੱਲੀ ਤੋਂ ਅੰਮ੍ਰਿਤਸਰ ਪਹੁੰਚਣਗੇ। ਅੰਮ੍ਰਿਤਸਰ ਪੁੱਜਣ ਤੋਂ ਬਾਅਦ ਉਹ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ 117 ਪਾਰਟੀ ਉਮੀਦਵਾਰਾਂ ਦੇ ਨਾਲ ਲੰਗਰ ਵਿੱਚ ਪ੍ਰਸ਼ਾਦਾ ਛਕਣਗੇ।

ਰਾਹੁਲ ਗਾਂਧੀ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਾਨ 'ਤੇ ਵੀ ਮੱਥਾ ਟੇਕਣਗੇ।ਦੁਪਹਿਰ ਬਾਅਦ ਰਾਹੁਲ ਅੰਮ੍ਰਿਤਸਰ ਤੋਂ 100 ਕਿਲੋਮੀਟਰ ਦੂਰ ਜਲੰਧਰ ਪਹੁੰਚਣਗੇ। ਬਾਅਦ ਵਿੱਚ ਸ਼ਾਮ ਨੂੰ ਰਾਹੁਲ ਗਾਂਧੀ ਦਿੱਲੀ ਪਰਤਣ ਤੋਂ ਪਹਿਲਾਂ ਜਲੰਧਰ ਦੇ ਮਿੱਠਾਪੁਰ ਵਿੱਚ ਪੰਜਾਬ ਫਤਿਹ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget