Punjab Election 2022: ਮੁੱਖ ਮੰਤਰੀ ਦੇ ਚਿਹਰੇ ਬਾਰੇ ਕੇਜਰੀਵਾਲ ਦਾ ਵੱਡਾ ਐਲਾਨ, ਕਾਂਗਰਸ 'ਤੇ ਬੋਲਿਆ ਤਿੱਖਾ ਹਮਲਾ
Punjab CM Face: ਕੇਜਰੀਵਾਲ ਨੇ ਅੱਗੇ ਕਿਹਾ ਕਿ ਇੰਨੇ ਸਾਲਾਂ ਤੋਂ ਬਾਦਲ ਪਰਿਵਾਰ ਤੇ ਕਾਂਗਰਸ ਦੋਵੇਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ, ਇਹ ਸਿਲਸਿਲਾ ਹੁਣ ਰੁਕ ਜਾਵੇਗਾ।
![Punjab Election 2022: ਮੁੱਖ ਮੰਤਰੀ ਦੇ ਚਿਹਰੇ ਬਾਰੇ ਕੇਜਰੀਵਾਲ ਦਾ ਵੱਡਾ ਐਲਾਨ, ਕਾਂਗਰਸ 'ਤੇ ਬੋਲਿਆ ਤਿੱਖਾ ਹਮਲਾ Arvind Kejriwal said that the face of the Chief Minister will be announced in Punjab next week Punjab Election 2022: ਮੁੱਖ ਮੰਤਰੀ ਦੇ ਚਿਹਰੇ ਬਾਰੇ ਕੇਜਰੀਵਾਲ ਦਾ ਵੱਡਾ ਐਲਾਨ, ਕਾਂਗਰਸ 'ਤੇ ਬੋਲਿਆ ਤਿੱਖਾ ਹਮਲਾ](https://feeds.abplive.com/onecms/images/uploaded-images/2022/01/12/177ccdaa875526f4d7ec40ca840db941_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅਗਲੇ ਹਫ਼ਤੇ ਪੰਜਾਬ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਬਹੁਤ ਖਰਾਬ ਹੁੰਦੀ ਜਾ ਰਹੀ ਹੈ, ਜਿਸ ਨੂੰ ਚੰਨੀ ਸਰਕਾਰ ਸੰਭਾਲਣ ਦੇ ਸਮਰੱਥ ਨਹੀਂ ਹੈ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਇੰਨੇ ਸਾਲਾਂ ਤੋਂ ਬਾਦਲ ਪਰਿਵਾਰ ਤੇ ਕਾਂਗਰਸ ਦੋਵੇਂ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ, ਇਹ ਸਿਲਸਿਲਾ ਹੁਣ ਰੁਕ ਜਾਵੇਗਾ। ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਦੌਰਾਨ ਬੇਅਦਬੀ ਦੀਆਂ ਘਟਨਾਵਾਂ, ਬੰਬ ਧਮਾਕੇ, ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਲਾਪ੍ਰਵਾਹੀ ਹੋ ਰਹੀ ਹੈ।
We assure people of Punjab to improve law&order situation&ensure justice in all previous incidents of sacrilege if AAP comes to power. Security will be ensured to all - be it PM or anyone else. Name of CM's face will be announced next week: AAP chief Arvind Kejriwal in Chandigarh pic.twitter.com/XOrV4Qld44
— ANI (@ANI) January 12, 2022
ਕੇਜਰੀਵਾਲ ਨੇ ਕਿਹਾ ਕਿ ਜੇਕਰ 'ਆਪ' ਸੱਤਾ 'ਚ ਆਉਂਦੀ ਹੈ, ਤਾਂ ਅਸੀਂ ਪੰਜਾਬ ਦੇ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ ਤੇ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ 'ਚ ਨਿਆਂ ਯਕੀਨੀ ਬਣਾਉਣ ਦਾ ਭਰੋਸਾ ਦਿੰਦੇ ਹਾਂ। ਹਰ ਕਿਸੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ, ਚਾਹੇ ਉਹ ਪ੍ਰਧਾਨ ਮੰਤਰੀ ਹੋਵੇ ਜਾਂ ਕੋਈ ਹੋਰ।
ਇਹ ਵੀ ਪੜ੍ਹੋ: Watch: ਪਾਣੀ ਦੀ ਟੈਂਕੀ 'ਚੋਂ ਵਹਿਣ ਲੱਗੇ ਨੋਟ, ਲੋਕਾਂ ਨੇ ਇੰਝ ਸੁਕਾਈ ਕਰੋੜਾਂ ਦਾ ਨਕਦੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)