ਪੜਚੋਲ ਕਰੋ
Advertisement
(Source: ECI/ABP News/ABP Majha)
ਖਟਕੜ ਕਲਾਂ 'ਚ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਕੇਜਰੀਵਾਲ ਦੀ ਮੂੰਹ ਬੋਲੀ ਭੈਣ, ਸੁਖਪਾਲ ਖਹਿਰਾ ਨੇ AAP 'ਤੇ ਕਸਿਆ ਤੰਜ
ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ , ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ (646 PTI's) ਨੂੰ ਮਿਲੋ, ਜੋ ਇੱਕ ਵਾਰ ਫਿਰ ਖਟਕੜ ਕਲਾਂ ਵਿੱਚ ਪੰਡਾ
ਚੰਡੀਗੜ੍ਹ: ਕਾਂਗਰਸ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ , ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੂੰ (646 PTI's) ਨੂੰ ਮਿਲੋ, ਜੋ ਇੱਕ ਵਾਰ ਫਿਰ ਖਟਕੜ ਕਲਾਂ ਵਿੱਚ ਪੰਡਾਲ ਦੇ ਸਾਹਮਣੇ ਇੱਕ ਪਾਣੀ ਵਾਲੀ ਟੈਂਕੀ ਦੇ ਉੱਪਰ ਹੈ, ਜਿੱਥੇ ਉਹ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਦੇਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਾਂ ਸਿਰਫ 2022 ਵਿੱਚ ਵੋਟਾਂ ਲਈ ਭੈਣ ਬਣਾ ਲਈ ਸੀ?
Lets see if our Inqlabi leaders @ArvindKejriwal & @BhagwantMann meet their sister Sippy Sharma (jobless 646 PTI’s) who’s once again atop a water tank in SBS Nagar where they’re going to pay respects to Shaheed Bhagat Singh ji? Or she was made sister just for votes in 22?@INCIndia pic.twitter.com/JaLhZzeTGl
— Sukhpal Singh Khaira (@SukhpalKhaira) September 28, 2022
ਦਰਅਸਲ 'ਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਨੇ ਖਟਕੜ ਕਲਾਂ ਵਿਖੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 646 ਪੀਟੀਆਈ ਬੇਰੁਜ਼ਗਾਰ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਦੇ ਘਰ ਨੇੜੇ ਟੈਂਕੀ ’ਤੇ ਚੜ੍ਹ ਕੇ ਧਰਨਾ ਦਿੱਤਾ। ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੂੰ ਭਰਤੀ ਕੀਤਾ ਜਾਵੇਗਾ, ਪਰ ਇਹ ਵਾਅਦਾ ਵਫ਼ਾ ਨਹੀਂ ਹੋਇਆ।
ਇਸ ਲਈ ਅੱਜ ਉਹ ਧਰਨਾ ਦੇਣ ਲਈ ਮਜਬੂਰ ਹਨ। ਟੈਂਕੀ 'ਤੇ ਚੜ੍ਹਨ ਵਾਲੀ ਬੇਰੁਜ਼ਗਾਰ ਪੀਟੀਆਈ ਮਹਿਲਾ ਅਧਿਆਪਕ ਸਿੱਪੀ ਸ਼ਰਮਾ ਨੇ ਆਪਣੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਹੈ। ਵੀਡੀਓ ਵਿੱਚ ਇੱਕ ਬੇਰੁਜ਼ਗਾਰ ਪੀਟੀਆਈ ਮਹਿਲਾ ਟੀਚਰ ਦੱਸ ਰਹੀ ਹੈ ਕਿ ਉਸ ਦੇ ਭਰਾ ਅਰਵਿੰਦ ਕੇਜਰੀਵਾਲ ਨੇ ਉਸ ਨਾਲ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਂਦੇ ਹੀ ਉਨ੍ਹਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।
ਸਿੱਪੀ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਨੌਕਰੀਆਂ ਦੇਣੀਆਂ ਤਾਂ ਦੂਰ, ਹੁਣ ਉਹ ਮਿਲਣ ਤੋਂ ਵੀ ਕੰਨੀ ਕਤਰਾਉਂਦੇ ਹਨ। ਅੱਜ ਮਜ਼ਬੂਰੀ ਵਿੱਚ ਆਪਣਾ ਹੱਕ ਲੈਣ ਲਈ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਖਟਕੜਕਲਾਂ ਵਿੱਚ ਪਾਣੀ ਵਾਲੀ ਟੈਂਕੀ ’ਤੇ ਧਰਨੇ ’ਤੇ ਬੈਠਣਾ ਪਿਆ ਹੈ। ਅੱਜ ਕੇਜਰੀਵਾਲ ਖਟਕੜਕਲਾਂ ਆ ਰਹੇ ਹਨ। ਜਿੱਥੇ ਪੰਡਾਲ ਲਗਾਇਆ ਹੋਇਆ ਹੈ, ਉਸ ਦੇ ਸਾਹਮਣੇ ਪਾਣੀ ਵਾਲੀ ਟੈਂਕੀ 'ਤੇ ਬੈਠੇ ਹੋਏ ਹਨ।
ਸਿੱਪੀ ਕਹਿ ਰਹੀ ਹੈ ਕਿ ਉਹ ਅਤੇ ਉਸ ਦੇ ਦੋ ਸਾਥੀ ਟੈਂਕੀ 'ਤੇ ਬੈਠੇ ਹਨ। ਹੁਣ ਦੇਖਣਾ ਇਹ ਹੈ ਕਿ ਉਨ੍ਹਾਂ ਦੇ ਭਰਾ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਆਉਂਦੇ ਹਨ ਜਾਂ ਨਹੀਂ। ਇਸ ਦੇ ਨਾਲ ਹੀ ਸਿੱਪੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਆਸਤ ਵੀ ਸ਼ੁਰੂ ਹੋ ਗਈ ਹੈ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਤਾਅਨਾ ਮਾਰਦੇ ਹੋਏ ਟਵੀਟ ਕੀਤਾ ਹੈ ਕਿ ਹੁਣ ਦੇਖਦੇ ਹਾਂ ਕਿ ਕ੍ਰਾਂਤੀਕਾਰੀ ਆਪਣੀ ਬੇਰੁਜ਼ਗਾਰ ਪੀਟੀਆਈ ਭੈਣ ਸਿੱਪੀ ਸ਼ਰਮਾ ਨੂੰ ਮਿਲਦੇ ਹਨ ਜਾਂ ਨਹੀਂ। ਕੇਜਰੀਵਾਲ ਆਪਣਾ ਭਰਾ ਹੋਣ ਦਾ ਫਰਜ਼ ਨਿਭਾਉਂਦੇ ਹਨ ਜਾਂ ਸਾਬਤ ਕਰਦੇ ਹਨ ਕਿ ਉਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੋਟਾਂ ਲੈਣ ਲਈ ਹੀ ਉਸ ਨੂੰ ਭੈਣ ਬਣਾਇਆ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement