Minister Video Viral: ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਕੈਬਨਿਟ ਚੋਂ ਬਰਖਾਸਤ ਕਰਕੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਜ ਕੀਤਾ ਜਾਵ। ਇਹ ਗੱਲ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਹੀ।
ਚੰਨੀ ਨੇ ਕਿਹਾ ਕਿ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਸ਼ਲੀਲ ਵੀਡੀਓ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਸਾਹਮਣੇ ਆਈ ਕਥਿਤ ਅਸ਼ਲੀਲ ਵੀਡੀਓ ਨੇ ਸਾਡੇ ਸੱਭਿਆਚਾਰ ਨੂੰ ਗੰਧਲਾ ਕੀਤਾ ਹੈ ਤੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਦੀਆਂ ਅਜਿਹੀਆ ਹਰਕਤਾਂ ਨਿੱਤ ਦਿਨ ਸਾਹਮਣੇ ਆ ਰਹੀਆਂ ਹਨ।
ਚੰਨੀ ਨੇ ਕਿਹਾ ਕਿ ਭਗਵੰਤ ਮਾਨ ਤੋਂ ਤਾਂ ਕਿਸੇ ਕਿਸਮ ਦੀ ਕਾਰਵਾਈ ਦੀ ਆਸ ਨਹੀਂ ਕੀਤੀ ਜਾ ਸਕਦੀ ਕਿਉਂ ਕਿ ਲਾਲ ਚੰਦ ਕਟਾਰੂਚੱਕ ਵਾਲੇ ਮਾਮਲੇ ਵਿੱਚ ਵੀ ਕੋਈ ਕਾਰਵਾਈ ਨਹੀਂ ਹੋਈ ਪਰ ਆਪਣੇ ਲੀਡਰਾਂ ਨੂੰ ਸਾਫ ਪਾਕ ਦੱਸਣ ਵਾਲੇ ਅਰਵਿੰਦ ਕੇਜਰੀਵਾਲ ਦੱਸਣ ਕਿ ਉਹ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਕੀ ਕਾਰਵਾਈ ਕਰਵਾਉਣਗੇ।
ਉਨਾਂ ਕਿਹਾ ਕਿ ਬਲਕਾਰ ਸਿੰਘ ਤੇ ਐਫ.ਆਈ.ਆਰ ਦਰਜ ਹੋਣੀ ਚਾਹੀਦੀ ਹੈ। ਚੰਨੀ ਨੇ ਕਿਹਾ ਕਿ ਬਦਲਾਵ ਦਾ ਨਾਰਾ ਲਾ ਕੇ ਸੱਤਾ ਤੇ ਕਾਬਜ ਹੋਏ ਆਮ ਆਦਮੀ ਪਾਰਟੀ ਦੇ ਲੀਡਰਾਂ ਦੀਆ ਸਾਹਮਣੇ ਆਈਆਂ ਵਿਿਡਓਜ਼ ਨੇ ਸਮਾਜ ਨੂੰ ਸ਼ਰਮਸ਼ਾਰ ਕੀਤਾ ਹੈ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਤੇ ਵਿਧਾਇਕ ਲੋਕਾਂ ਦੇ ਵਿੱਚ ਜਾਣਯੋਗ ਨਹੀਂ ਹਨ ਤੇ ਲੋਕ ਇਨਾਂ ਵੋਟਾਂ ਪਾਉਣੀਆ ਤਾਂ ਦੂਰ ਦੀ ਗੱਲ ਆਪਣੇ ਘਰਾਂ ਦੇ ਵਿੱਚ ਵੜਨ ਵੀ ਨਹੀਂ ਦੇਣਗੇ।
ਚੰਨੀ ਨੇ ਕਿਹਾ ਕਿ 24 ਘੰਟਿਆਂ ਵਿੱਚ ਬੇਅਦਬੀ ਦੇ ਦੋਸ਼ੀਆਂ ਤੇ ਕਾਰਵਾਈ ਕਰਨ ਦੇ ਦਾਵੇ ਕਰਨ ਵਾਲੇ ਅਰਵਿੰਦ ਕੇਜਰੀਵਾਲ ਦੱਸਣ ਕਿ ਸਵਾ ਦੋ ਸਾਲ ਵਿੱਚ ਬੇਅਦਬੀ ਦੇ ਦੋਸ਼ੀਆਂ ਤੇ ਕਾਰਵਾਈ ਕਿਉਂ ਨਹੀਂ ਹੋਈ। ਚੰਨੀ ਨੇ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਹਿਲਾਵਾ ਨੂੰ ਇੱਕ ਹਜਾਰ ਰੁਪਏ ਦੇਣ ਦਾ ਵਾਦਾ ਕਰਕੇ 27 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕੋਈ ਪੈਸਾ ਨਹੀਂ ਦਿੱਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial