ਪੜਚੋਲ ਕਰੋ

ਦਿੱਲੀ ਤੋਂ ‘ਵਿਹਲੇ’ ਹੋਏ ਕੇਜਰੀਵਾਲ ਨੇ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ‘ਚ ਕਰਦਾ ਹਾਂ ਪੂਰਾ, ਤੁਸੀਂ ਬੱਸ ਜਿਤਾ ਦਿਓ ਫਿਰ ਦੇਖਿਓ

ਕੇਜਰੀਵਾਲ ਨੇ ਵਾਅਦਾ ਕੀਤਾ ਕਿ ਇਲਾਕੇ ਵਿੱਚ ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਬਣਾਇਆ ਜਾਵੇਗਾ। ਇੱਥੋਂ ਦੇ ਲੋਕਾਂ ਨੂੰ ਬਿਸਤ ਦੁਆਬ ਨਹਿਰ ਦਾ ਕੋਈ ਲਾਭ ਨਹੀਂ ਮਿਲਦਾ ਹੈ। ਅਸੀਂ ਇੱਥੋਂ ਦੇ ਕਿਸਾਨਾਂ ਨੂੰ ਵੀ ਉਸ ਨਹਿਰ ਤੋਂ ਪਾਣੀ ਦੇਣ ਦਾ ਪ੍ਰਬੰਧ ਕਰਾਂਗੇ।

Punjab News: ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ(Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ਼ਾਂਕ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਬਹੁਮਤ ਦੇ ਕੇ ਜਿਤਾਇਆ ਸੀ। ਇਸ ਲਈ ਤੁਹਾਡੀਆਂ ਉਮੀਦਾਂ ਵੀ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ 'ਤੇ 2 ਲੱਖ ਰੁਪਏ ਅਤੇ ਕੁਝ 'ਤੇ 1 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਕਰੀਬ 20 ਰਾਜਾਂ ਵਿੱਚ ਭਾਜਪਾ ਦੀ ਸਰਕਾਰ ਹੈ ਅਤੇ ਬਾਕੀ ਰਾਜਾਂ ਵਿੱਚ ਹੋਰ ਪਾਰਟੀਆਂ ਦੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਦੋ ਥਾਵੇਂ 'ਪੰਜਾਬ ਅਤੇ ਦਿੱਲੀ' ਵਿੱਚ ਸਰਕਾਰ ਹੈ ਅਤੇ ਦੋਵੇਂ ਥਾਵਾਂ 'ਤੇ ਲੋਕਾਂ ਦੇ ਜ਼ੀਰੋ ਬਿਜਲੀ ਦੇ ਬਿੱਲ ਆਉਂਦੇ ਹਨ ਅਤੇ 24 ਘੰਟੇ ਬਿਜਲੀ ਮਿਲਦੀ ਹੈ। ਜਦੋਂ ਕਿ ਦੂਜੇ ਰਾਜਾਂ ਵਿੱਚ ਬਿਜਲੀ ਬਹੁਤ ਮਹਿੰਗੀ ਹੈ। ਮੁਫ਼ਤ ਬਿਜਲੀ ਹੋਣਾ ਇੱਕ ਚਮਤਕਾਰ ਵਰਗਾ ਹੈ।

ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ। ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ। ਉੱਥੇ ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਸਾਰੇ ਸਰਕਾਰੀ ਹਸਪਤਾਲਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਉੱਥੇ ਇਲਾਜ ਵੀ ਮੁਫ਼ਤ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਸਕੂਲਾਂ ਨੂੰ ਠੀਕ ਕੀਤਾ ਜਾ ਰਹੀ ਹੈ। ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲ ਚੁੱਕੀ ਹੈ।

ਅਸੀਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਅਤੇ ਹੋਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਕੰਮ ਵੀ ਅਜੇ ਜਾਰੀ ਹੈ। ਹੁਣ ਟੈਂਕੀ 'ਤੇ ਸਰਕਾਰੀ ਮੁਲਾਜ਼ਮ ਨਹੀਂ ਲੱਭਦੇ। ਉਹ ਆਪਣੇ ਕੰਮ 'ਤੇ ਮਿਲਦੇ ਹਨ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਕਈ ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਰੋਜ਼ਾਨਾ ਲੱਖਾਂ ਰੁਪਏ ਦੀ ਬੱਚਤ ਹੋ ਰਹੀ ਹੈ।

ਕੇਜਰੀਵਾਲ ਨੇ ਕਿਹਾ ਕਿ ਜਦੋਂ ਤੁਹਾਡਾ ਲੋਕ ਸਭਾ ਮੈਂਬਰ, ਤੁਹਾਡਾ ਵਿਧਾਇਕ ਅਤੇ ਸੂਬਾ ਸਰਕਾਰ ਤਿੰਨੋਂ ਹੀ ਆਮ ਆਦਮੀ ਪਾਰਟੀ ਦੇ ਹੋਣਗੇ ਤਾਂ ਇਲਾਕੇ ਦਾ ਵਿਕਾਸ ਬਹੁਤ ਤੇਜ਼ੀ ਨਾਲ ਹੋਵੇਗਾ। ਉਨ੍ਹਾਂ ਡਾ. ਰਾਜਕੁਮਾਰ ਚੱਬੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦਾ ਇੱਕ ਵੀ ਪਰਿਵਾਰ ਅਜਿਹਾ ਨਹੀਂ ਹੋਵੇਗਾ, ਜਿਸ ਦਾ ਉਨ੍ਹਾਂ ਨੇ ਮੁਫ਼ਤ ਇਲਾਜ ਨਾ ਕੀਤਾ ਹੋਵੇ |

ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਜੇ ਡਾ.ਇਸ਼ਾਂਕ ਇਤਿਹਾਸਕ ਬਹੁਮਤ ਨਾਲ ਜਿਤਾਓ ਗਏ, ਤੁਹਾਡੇ ਸਾਰੇ ਕੰਮ ਪੂਰੇ ਹੋ ਜਾਣਗੇ। ਕੇਜਰੀਵਾਲ ਨੇ ਵਾਅਦਾ ਕੀਤਾ ਕਿ ਇਲਾਕੇ ਵਿੱਚ ਇੱਕ ਆਈਟੀਆਈ-ਪੋਲੀਟੈਕਨਿਕ ਕਾਲਜ ਬਣਾਇਆ ਜਾਵੇਗਾ। ਇੱਥੋਂ ਦੇ ਲੋਕਾਂ ਨੂੰ ਬਿਸਤ ਦੁਆਬ ਨਹਿਰ ਦਾ ਕੋਈ ਲਾਭ ਨਹੀਂ ਮਿਲਦਾ ਹੈ। ਅਸੀਂ ਇੱਥੋਂ ਦੇ ਕਿਸਾਨਾਂ ਨੂੰ ਵੀ ਉਸ ਨਹਿਰ ਤੋਂ ਪਾਣੀ ਦੇਣ ਦਾ ਪ੍ਰਬੰਧ ਕਰਾਂਗੇ।

ਖੇਤੀ ਆਧਾਰਿਤ ਅਤੇ ਔਰਤਾਂ ਆਧਾਰਿਤ ‘ਲਘੂ ਉਦਯੋਗਾਂ’ ਲਈ ਨਵੀਂ ਨੀਤੀ ਬਣਾਈ ਜਾਵੇਗੀ ਤਾਂ ਜੋ ਇੱਥੇ ਵੱਧ ਤੋਂ ਵੱਧ ਉਦਯੋਗ ਆਉਣ ਅਤੇ ਸਾਡੇ ਬੱਚਿਆਂ ਨੂੰ ਵੱਧ ਤੋਂ ਵੱਧ ਨੌਕਰੀਆਂ ਮਿਲ ਸਕਣ। ਖੇਡਾਂ ਲਈ ਲੋੜੀਂਦੇ ਸਾਰੇ ਸਟੇਡੀਅਮ ਇੱਥੇ ਬਣਾਏ ਜਾਣਗੇ।

ਇਸ ਨਾਲ ਨੌਜਵਾਨਾਂ ਨੂੰ ਨਸ਼ਾ ਛੱਡਣ ਵਿੱਚ ਵੀ ਮਦਦ ਮਿਲੇਗੀ। ਆਦਮਪੁਰ ਤੋਂ ਗੜ੍ਹਸ਼ੰਕਰ ਜਾਣ ਵਾਲੀ ਸੜਕ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ 'ਤੇ ਰੱਖਿਆ ਜਾਵੇਗਾ ਅਤੇ ਗੁਰੂ ਘਰਾਂ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ 18 ਫੁੱਟ ਚੌੜਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
ਪਾਕਿਸਤਾਨ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਇਆ ਧਮਾਕਾ, 21 ਲੋਕਾਂ ਦੀ ਮੌਤ, ਦਰਜਨਾਂ ਜ਼ਖ਼ਮੀ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Punjab Bypoll: ਪੰਜਾਬ 'ਚ 2 ਰੈਲੀਆਂ ਕਰਨਗੇ ਅਰਵਿੰਦ ਕੇਜਰੀਵਾਲ, ਦਿੱਲੀ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਦਮ ਦਿਖਾਉਣਗੇ 'ਆਪ' ਸੁਪਰੀਮੋ
Embed widget