Arvind Kejriwal will visit Jalandhar: ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਤੋਂ ਪੰਜਾਬ ਦੇ ਦੌਰੇ 'ਤੇ ਆ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੇਜਰੀਵਾਲ ਨੇ ਪੰਜਾਬ ਦਾ ਕਈ ਵਾਰ ਦੌਰਾ ਕੀਤਾ ਸੀ ਅਤੇ ਪੰਜਾਬੀਆਂ ਨੂੰ ਖੁਸ਼ ਕਰਨ ਦਾ ਕੋਈ ਮੌਕਾ ਹੱਥੋਂ ਨਹੀਂ ਜਾਣ ਦਿੱਤਾ। ਇਸ ਤੋਂ ਬਾਅਦ ਇੱਕ ਵਾਰ ਫਿਰ ਕੇਜਰੀਵਾਲ ਪੰਜਾਬ ਦੌਰਾ ਕਰ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ 15 ਜੂਨ ਨੂੰ ਜਲੰਧਰ ਆ ਰਹੇ ਹਨ। ਇਸ ਵਾਰ ਕੇਜਰੀਵਾਲ ਦਾ ਇਹ ਦੌਰਾ ਪੰਜਾਬ 'ਚ ਆਪ ਦੀ ਸੱਤਾ ਕਾਇਮ ਹੋਣ ਤੋਂ ਕਰੀਬ ਤਿੰਨ ਮਹੀਨਿਆਂ ਬਾਅਦ ਹੋ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਖਾਸ ਕਰਕੇ ਪੰਜਾਬੀ ਐਨਆਰਈਜ਼ ਨੂੰ ਖਾਸ ਤੋਹਫਾ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਪੰਜਾਬ ਵੋਲਵੋ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦਾ ਐਲਾਨ ਕਰ ਦਿੱਤਾ ਹੈ। ਇਸ ਸਰਵੀਸ 15 ਜੂਨ ਤੋਂ ਸ਼ੁਰੂ ਹੇ ਰਹੀ ਹੈ। ਜਿਸ 'ਚ ਹੁਣ ਕੇਜਰੀਵਾਲ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਬੱਸ ਸੇਵਾ ਸ਼ੁਰੂ ਕਰਨ ਵਿੱਚ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਬੱਸਾਂ ਨੂੰ ਹਰੀ ਝੰਡੀ ਦਿਖਾਉਣਗੇ।
‘ਆਪ’ ਆਗੂ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਬੱਸ ਰੂਟਾਂ ਤੋਂ ਨਿੱਜੀ ਕੰਪਨੀ ਦਾ ਏਕਾਧਿਕਾਰ ਖ਼ਤਮ ਕੀਤਾ ਗਿਆ ਹੈ ਅਤੇ ਟਰਾਂਸਪੋਰਟ ਵਿਭਾਗ ’ਚ ਲਗਜਰੀ ਬੱਸਾਂ ਨੂੰ ਸ਼ਾਮਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਬੱਸਾਂ ’ਚ ਸਹੂਲਤਾਂ ਦਾ ਨਵੀਨੀਕਰਨ ਅਤੇ ਵਿਕਾਸ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ ਹੈ।
ਮਾਨ ਸਰਕਾਰ ਵੱਲੋਂ ਦਿੱਲੀ ਏਅਰਪੋਰਟ ਲਈ ਸੁਪਰ ਲਗਜ਼ਰੀ ਵੋਲਵੋ ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨਾਂ ਬੱਸਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਅੱਧਾ ਹੋਵੇਗਾ, ਜਦੋਂ ਕਿ ਸਹੂਲਤਾਂ ਦੁੱਗਣੀਆਂ ਹੋਣਗੀਆਂ। ਇਨਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈਬਸਾਇਟਜ਼ ’ਤੇ ਆਸਾਨੀ ਨਾਲ ਦੇਖੀ ਜਾ ਸਕਦੀ ਹੈ ਅਤੇ ਬੱਸਾਂ ਦੀ ਸਮਾਂ ਸਾਰਣੀ ਵੀ ਉਕਤ ਸਾਇਟਾਂ ’ਤੇ ਉਪਲੱਬਧ ਹੈ।
ਇਹ ਵੀ ਪੜ੍ਹੋ: Rajya Sabha Election 2022: ਰਾਜ ਸਭਾ ਚੋਣਾਂ 'ਚ ਖੂਬ ਹੋਈ ਕਰਾਸ ਵੋਟਿੰਗ, ਅਜੇ ਮਾਕਨ ਸਮੇਤ ਇਨ੍ਹਾਂ ਵੱਡੇ ਚਿਹਰਿਆਂ ਨੂੰ ਮਿਲੀ ਕਰਾਰੀ ਹਾਰ