Breaking News: ਕੇਜਰੀਵਾਲ 15 ਜੂਨ ਨੂੰ ਕਰਨਗੇ ਪੰਜਾਬ ਦਾ ਦੌਰਾ, ਪੰਜਾਬ ਸਰਕਾਰ ਦੀ ਨਵੀਂ ਸਕੀਮ ਦੀ ਕਰਨਗੇ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਸਰਕਾਰੀ ਬੱਸਾਂ ਜਲੰਧਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀ ਪੰਜਾਬ ਸਰਕਾਰ ਦੀਆਂ ਬੱਸਾਂ ਦੀ ਸੇਵਾ ਕਾਫੀ ਸਮੇਂ ਤੋਂ ਬੰਦ ਸੀ ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਪੰਜਾਬ ਦੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਲਿਜਾਣ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਸਰਕਾਰੀ ਬੱਸਾਂ ਜਲੰਧਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀ ਪੰਜਾਬ ਸਰਕਾਰ ਦੀਆਂ ਬੱਸਾਂ ਦੀ ਸੇਵਾ ਕਾਫੀ ਸਮੇਂ ਤੋਂ ਬੰਦ ਸੀ ਜਿਸ ਦਾ ਫਾਇਦਾ ਪ੍ਰਾਈਵੇਟ ਟਰਾਂਸਪੋਰਟ ਦੀਆਂ ਬੱਸਾਂ ਲੈ ਰਹੀਆਂ ਸਨ।
ਮਾਨ ਸਰਕਾਰ ਨੇ ਵੱਡੇ ਘਰਾਣਿਆਂ ਦੇ ਪ੍ਰਾਈਵੇਟ ਬੱਸ ਮਾਫ਼ੀਏ ਨੂੰ ਪਾਈ ਨੱਥ। ਪੰਜਾਬ ਤੋਂ ਦਿੱਲੀ ਹਵਾਈ ਅੱਡੇ ਤੱਕ ਘੱਟ ਕਿਰਾਏ ਤੇ ਵੱਧ ਸਹੂਲਤਾਂ ਵਾਲੀ ਸ਼ੁਰੂ ਹੋਵੇਗੀ ਸਰਕਾਰੀ VOLVO ਬੱਸਾਂ ਦੀ ਸੇਵਾ।
— AAP Punjab (@AAPPunjab) June 12, 2022
ਲੋਕਾਂ ਨਾਲ਼ ਕੀਤੇ ਵਾਅਦੇ ਪੂਰੇ ਕਰਨ ਲਈ ਬਚਨਬੱਧ ਹੈ 'ਆਪ' ਦੀ ਸਰਕਾਰ। pic.twitter.com/TmVtiZQzQD
ਦੱਸ ਦਈਏ ਕਿ ਪੰਜਾਬ ਦਾ ਟਰਾਂਸਪੋਰਟ ਵਿਭਾਗ 15 ਜੂਨ ਤੋਂ ਦਿੱਲੀ ਹਵਾਈ ਅੱਡੇ ਲਈ ਬੱਸ ਸੇਵਾ ਸ਼ੁਰੂ ਕਰਨ ਜਾ ਰਿਹਾ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਇਸ ਦਾ ਰਸਮੀ ਐਲਾਨ ਨਹੀਂ ਕੀਤਾ ਪਰ 15 ਜੂਨ ਤੋਂ ਇਸ ਦੀ ਬੁਕਿੰਗ http://www.punbusonline.com/ ਤੇ http://www.pepsuonline.com 'ਤੇ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ 16 ਜੂਨ ਤੋਂ ਦਿੱਲੀ ਤੋਂ ਪੰਜਾਬ ਲਈ ਬੱਸਾਂ ਰਵਾਨਾ ਹੋਣਗੀਆਂ।
ਪਨਬਸ ਦੀ ਵੈੱਬਸਾਈਟ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਤੋਂ 1, 6 ਬੱਸਾਂ ਦਿੱਲੀ ਹਵਾਈ ਅੱਡੇ ਲਈ ਰਵਾਨਾ ਕੀਤੀਆਂ ਜਾ ਰਹੀਆਂ ਹਨ। ਅੰਮ੍ਰਿਤਸਰ ਤੋਂ ਜਲੰਧਰ ਤੇ ਲੁਧਿਆਣਾ ਲਈ ਚੱਲਣ ਵਾਲੀਆਂ ਬੱਸਾਂ ਤੇ ਜਲੰਧਰ ਤੋਂ ਚੱਲਣ ਵਾਲੀਆਂ ਬੱਸਾਂ ਲੁਧਿਆਣਾ ਵਿਖੇ ਰੁਕਣਗੀਆਂ। ਇਸ ਦੇ ਨਾਲ ਹੀ ਇਨ੍ਹਾਂ ਬੱਸਾਂ ਦਾ ਸਮਾਂ ਅੰਤਰਰਾਸ਼ਟਰੀ ਉਡਾਣਾਂ ਦੇ ਹਿਸਾਬ ਨਾਲ ਤਿਆਰ ਕੀਤਾ ਗਿਆ ਹੈ।
ਪੈਪਸੂ ਦੀ ਇੱਕ ਬੱਸ ਵੀ ਪਟਿਆਲਾ ਤੋਂ ਦਿੱਲੀ ਏਅਰਪੋਰਟ ਲਈ ਰਵਾਨਾ ਕੀਤੀ ਜਾ ਰਹੀ ਹੈ। ਜਿਸ ਦਾ ਕਿਰਾਇਆ 835 ਰੁਪਏ ਹੈ ਤੇ ਫਿਲਹਾਲ ਇਸ 'ਤੇ 10 ਫੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ ਤੇ ਇਸ ਨੂੰ 752 ਰੁਪਏ 'ਚ ਬੁੱਕ ਕੀਤਾ ਜਾ ਸਕਦਾ ਹੈ।
ਅਜਿਹੇ 'ਚ ਪੰਜਾਬ ਆਉਣ ਵਾਲੀਆਂ ਜ਼ਿਆਦਾਤਰ ਬੱਸਾਂ ਰਾਤ ਨੂੰ ਹੀ ਰਵਾਨਾ ਹੋ ਰਹੀਆਂ ਹਨ ਪਰ ਇਨ੍ਹਾਂ ਦਾ ਕਿਰਾਇਆ ਸਾਰਿਆਂ ਲਈ ਹੈਰਾਨੀਜਨਕ ਹੈ। ਤੁਸੀਂ ਸਿਰਫ਼ 1320 ਰੁਪਏ ਵਿੱਚ ਅੰਮ੍ਰਿਤਸਰ, 1170 ਰੁਪਏ ਵਿੱਚ ਜਲੰਧਰ ਅਤੇ 1000 ਰੁਪਏ ਵਿੱਚ ਲੁਧਿਆਣਾ ਤੋਂ ਦਿੱਲੀ ਹਵਾਈ ਅੱਡੇ ਤੱਕ ਪਹੁੰਚ ਸਕਦੇ ਹੋ, ਜਦਕਿ ਪਹਿਲਾਂ ਪ੍ਰਾਈਵੇਟ ਬੱਸਾਂ 3000 ਦੇ ਕਰੀਬ ਕਿਰਾਇਆ ਵਸੂਲਦੀਆਂ ਸਨ। ਦੱਸ ਦਈਏ ਕਿ ਪਹਿਲਾਂ ਸਿਰਫ ਪ੍ਰਾਈਵੇਟ ਬੱਸਾਂ ਹੀ ਦਿੱਲੀ ਏਅਰਪੋਰਟ ਜਾਂਦੀਆਂ ਸੀ ਜੋ ਕਾਫੀ ਵੱਧ ਕਿਰਾਇਆ ਵਸੂਲਦੀਆਂ ਸੀ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















