ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 15 ਜੂਨ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਪੰਜਾਬ ਦੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਲਿਜਾਣ ਦੀ ਸ਼ੁਰੂਆਤ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਸਰਕਾਰੀ ਬੱਸਾਂ ਜਲੰਧਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ। ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀ ਪੰਜਾਬ ਸਰਕਾਰ ਦੀਆਂ ਬੱਸਾਂ ਦੀ ਸੇਵਾ ਕਾਫੀ ਸਮੇਂ ਤੋਂ ਬੰਦ ਸੀ ਜਿਸ ਦਾ ਫਾਇਦਾ ਪ੍ਰਾਈਵੇਟ ਟਰਾਂਸਪੋਰਟ ਦੀਆਂ ਬੱਸਾਂ ਲੈ ਰਹੀਆਂ ਸਨ।