ਹੜ੍ਹ ਪੀੜਤ ਇਲਾਕਿਆਂ ਦਾ ਕੇਜਰੀਵਾਲ ਨੇ ਕੀਤਾ ਦੌਰਾ, ਲੋਕਾਂ ਨੂੰ ਦਿੱਤਾ ਹੌਂਸਲਾ, ਦੇਖੋ ਤਸਵੀਰਾਂ
ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਹਰ ਲੋੜਵੰਦ ਵਿਅਕਤੀ ਨੂੰ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ।

Punjab News: ਪੰਜਾਬ ਵਿੱਚ ਭਿਆਨਕ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (AAP) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ (4 ਸਤੰਬਰ) ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੇ ਦਰਦ ਨੂੰ ਨੇੜਿਓਂ ਮਹਿਸੂਸ ਕੀਤਾ, ਪ੍ਰਭਾਵਿਤ ਪਰਿਵਾਰਾਂ ਨੂੰ ਮਿਲੇ ਅਤੇ ਰਾਹਤ ਸਮੱਗਰੀ ਵੀ ਵੰਡੀ।
ਅਰਵਿੰਦ ਕੇਜਰੀਵਾਲ ਨੇ ਕਿਹਾ, "ਇਸ ਔਖੇ ਸਮੇਂ ਵਿੱਚ, ਪੰਜਾਬ ਸਰਕਾਰ ਹਰ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ। ਹਰ ਲੋੜਵੰਦ ਵਿਅਕਤੀ ਨੂੰ ਮਦਦ ਦਿੱਤੀ ਜਾ ਰਹੀ ਹੈ।" ਪੰਜਾਬ ਵਿੱਚ 'ਆਪ' ਪ੍ਰਧਾਨ ਅਮਨ ਅਰੋੜਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਕੱਲੇ ਨਹੀਂ ਹਨ, ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਸਾਨੂੰ ਪੂਰਾ ਵਿਸ਼ਵਾਸ ਹੈ ਕਿ ਇਕੱਠੇ ਮਿਲ ਕੇ ਅਸੀਂ ਜਲਦੀ ਹੀ ਇਸ ਆਫ਼ਤ ਵਿੱਚੋਂ ਬਾਹਰ ਨਿਕਲਾਂਗੇ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਰਕੇ ਕਈ ਪਿੰਡ ਡੁੱਬ ਗਏ ਹਨ ਅਤੇ ਲੱਖਾਂ ਲੋਕਾਂ ਦਾ ਨੁਕਸਾਨ ਹੋਇਆ ਹੈ, ਕਿੰਨੀਆਂ ਫਸਲਾਂ ਤਬਾਹ ਹੋ ਗਈਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੜ੍ਹ ਪੀੜਤਾਂ ਨੂੰ ਮਿਲਣ ਲਈ ਪਹੁੰਚੇ। ਅੱਜ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਆਉਣ ਵਾਲੇ ਸਨ, ਪਰ ਉਨ੍ਹਾਂ ਦੀ ਸਿਹਤ ਵਿਗੜ ਗਈ ਜਿਸ ਕਰਕੇ ਉਹ ਨਾਲ ਨਹੀਂ ਆ ਸਕੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਹੜ੍ਹ ਪੀੜਤਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਹੌਂਸਲਾ ਦਿੱਤਾ।
आज पंजाब के बाढ़ प्रभावित इलाकों का दौरा किया। वहाँ लोगों के दुख-दर्द को करीब से महसूस किया, पीड़ित परिवारों से मुलाक़ात की और राहत सामग्री भी वितरित की।
— Arvind Kejriwal (@ArvindKejriwal) September 4, 2025
इस कठिन समय में पंजाब सरकार हर परिवार के साथ मज़बूती से खड़ी है। हर ज़रूरतमंद तक मदद पहुँचाई जा रही है। पंजाब के लोग अकेले… pic.twitter.com/dPAwDnELCA
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















