ਅੱਜ ਮੋਗਾ 'ਚ ਕਿਸਾਨਾਂ ਨੂੰ ਸੰਬੋਧਨ ਕਰਨਗੇ ਅਰਵਿੰਦ ਕੇਜਰੀਵਾਲ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਦੇ ਮੁਤਾਬਕ ਇਹ ਮਹਾਪੰਚਾਇਤ ਜ਼ਿਲ੍ਹਾ ਮੋਗੇ ਦੇ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿੱਚ ਹੋਏਗੀ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਕਿਸਾਨਾਂ ਦੀ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਦੇ ਮੁਤਾਬਕ ਇਹ ਮਹਾਪੰਚਾਇਤ ਜ਼ਿਲ੍ਹਾ ਮੋਗੇ ਦੇ ਬਾਘਾ ਪੁਰਾਣਾ ਦੀ ਅਨਾਜ ਮੰਡੀ ਵਿੱਚ ਹੋਏਗੀ। ਮੁੱਖ ਮੰਤਰੀ ਕੇਜਰੀਵਾਲ ਕਰੀਬ 2 ਵਜੇ ਇਸ ਮਹਾਪੰਚਾਇਤ ਵਿੱਚ ਹਿੱਸਾ ਲੈਣਗੇ ਤੇ ਕਿਸਾਨਾਂ ਨਾਲ ਰੂ-ਬ-ਰੂ ਹੋਣਗੇ।
ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਮੇਰਠ ਵਿੱਚ ਸੰਬੋਧਨ ਕਰ ਚੁੱਕੇ ਹਨ। ਅੱਜ ਮੋਗਾ ਵਿੱਚ ਮਹਾਪੰਚਾਇਤ ਮਗਰੋਂ ਕੇਜਰੀਵਾਲ 4 ਅਪ੍ਰੈਲ ਨੂੰ ਹਰਿਆਣਾ ਦੇ ਜੀਂਦ ਵਿੱਚ ਸਥਿਤ ਹੁੱਡਾ ਮੈਦਾਨ ਵਿੱਚ ਹੋਣ ਵਾਲੀ ਕਿਸਾਨ ਮਹਾਪੰਚਾਇਤ ਨੂੰ ਵੀ ਸੰਬੋਧਨ ਕਰਨ ਲਈ ਪਹੁੰਚਣਗੇ।
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਆਪ ਦਾ ਆਰੋਪ ਹੈ ਕਿ ਕਿਸਾਨ ਜੋ ਅੱਜ ਦਿੱਲੀ ਦੀਆਂ ਬਰੂਹਾਂ ਤੇ ਅੰਦੋਲਨ ਕਰ ਰਹੇ ਹਨ, ਉਸ ਪਿੱਛੇ ਕੇਂਦਰ ਦੀ ਭਾਜਪਾ, ਪੰਜਾਬ ਕਾਂਗਰਸ ਅਤੇ ਅਕਾਲੀ ਦਲ ਦਾ ਹੱਥ ਹੈ।ਉਨ੍ਹਾਂ ਕੈਪਟਨ ਸਿਰ ਇਹ ਵੀ ਦੋਸ਼ ਮੜੇ ਹਨ ਕਿ ਕੈਪਟਨ ਹੀ ਇਸ ਮੁੱਦੇ ਦਾ ਹੱਲ ਨਹੀਂ ਕਰਨਾ ਚਾਹੁੰਦੇ ਅਤੇ ਅਕਾਲੀ ਦਲ ਦਾ ਇਸ ਕਾਨੂੰਨ ਨੂੰ ਬਣਾਉਣ ਦੀ ਪ੍ਰੀਕਿਰਆ ਵਿੱਚ ਸ਼ੁਰੂ ਤੋਂ ਹੀ ਸ਼ਾਮਲ ਹੈ।
ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :