ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 7 ਜੁਲਾਈ ਨੂੰ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। 48 ਸਾਲਾ ਭਗਵੰਤ ਮਾਨ ਕੱਲ ਚੰਡੀਗੜ੍ਹ ਵਿੱਚ ਡਾ: ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ 'ਚ ਬੱਝਣਗੇ।
ਸੀਐਮ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਵਿਆਹ ਦੀ ਸਜਾਵਟ ਲਈ ਟੈਂਟਾਂ ਅਤੇ ਫੁੱਲਾਂ ਦੀ ਸਜਾਵਟ ਨਾਲ ਭਰਿਆ ਟਰੱਕ ਪੰਜਾਬ ਸੀਐਮ ਹਾਊਸ ਪਹੁੰਚ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨ ਦੀ ਮਾਂ-ਭੈਣ ਨੇ ਪੰਜਾਬ ਦੇ CM ਭਗਵੰਤ ਮਾਨ ਦੀ ਦੁਲਹਨ ਨੂੰ ਚੁਣਿਆ ਹੈ। ਸੀਐਮ ਮਾਨ ਦਾ ਇਹ ਦੂਜਾ ਵਿਆਹ ਹੋਵੇਗਾ। ਚਾਰ ਸਾਲ ਪਹਿਲਾਂ ਉਸ ਦਾ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਡਾ : ਗੁਰਪ੍ਰੀਤ ਕੌਰ ਹਰਿਆਣਾ ਦੀ ਰਹਿਣ ਵਾਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਪਰਿਵਾਰ ਪੇਹਵਾ ਵਿੱਚ ਰਹਿੰਦਾ ਹੈ। ਪੇਹਵਾ ਵਿੱਚ ਡਾਕਟਰ ਗੁਰਪ੍ਰੀਤ ਕੌਰ ਦੇ ਚਾਚਾ ਨੇ ਦੱਸਿਆ ਕਿ ਗੁਰਪ੍ਰੀਤ ਕੌਰ ਦੀਆਂ ਤਿੰਨ ਭੈਣਾਂ ਹਨ। ਗੁਰਪ੍ਰੀਤ ਕੌਰ ਪੜ੍ਹਾਈ ਵਿੱਚ ਸੋਨ ਤਮਗਾ ਜੇਤੂ ਹੈ। ਇਕ ਭੈਣ ਅਮਰੀਕਾ ਵਿਚ ਹੈ ਅਤੇ ਦੂਜੀ ਆਸਟ੍ਰੇਲੀਆ ਵਿਚ ਰਹਿੰਦੀ ਹੈ।
ਡਾ : ਗੁਰਪ੍ਰੀਤ ਕੌਰ ਦੇ ਚਾਚਾ ਨੇ ਕਿਹਾ ਕਿ ਮੈਨੂੰ ਵੀ ਅੱਜ ਪਤਾ ਲੱਗਾ ਹੈ ਕਿ ਮੈਨੂੰ ਵੀ ਅੱਜ ਪਤਾ ਲੱਗਾ ਕਿ ਸੀਐਮ ਭਗਵੰਤ ਮਾਨ ਨਾਲ ਵਿਆਹ ਹੋ ਰਿਹਾ ਹੈ। ਗੁਰਪ੍ਰੀਤ ਕੌਰ ਦੇ ਪਿਤਾ ਇੰਦਰਜੀਤ ਸਿੰਘ ਸਰਪੰਚ ਰਹਿ ਚੁੱਕਿਆ ਹੈ ਅਤੇ ਖੇਤੀਬਾੜੀ ਕਰਦੇ ਹਨ ਅਤੇ ਮੋਹਾਲੀ ਵਿੱਚ ਇੱਕ ਕੋਠੀ ਵੀ ਲੈ ਲਈ ਹੈ। ਗੁਰਪ੍ਰੀਤ ਕੌਰ ਨੇ ਮੌਲਾਨਾ ਮੈਡੀਕਲ ਕਾਲਜ ਤੋਂ ਪੜ੍ਹਾਈ ਕੀਤੀ ਹੈ। ਪੜ੍ਹਾਈ ਵਿੱਚ ਗੋਲਡ ਮੈਡਲਲਿਸਟ ਹੈ।