ਲੁਧਿਆਣਾ: ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ 12 ਮਈ ਨੂੰ ਦਿੱਲੀ ਤੇ ਹਰਿਆਣਾ ਵਿੱਚ ਚੋਣਾਂ ਖ਼ਤਮ ਹੋਣ ਬਾਅਦ 13 ਤੋਂ 17 ਮਈ ਤਕ ਪੰਜਾਬ ਵਿੱਚ ਹੀ ਰੁਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਾਬ ਵਿੱਚ ਪਾਰਟੀ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ਤੋਂ ਜਿੱਤ ਹਾਸਲ ਕਰੇਗੀ।
ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਪੱਤਰ ਬਾਰੇ ਅਰੋੜਾ ਨੇ ਕਿਹਾ ਕਿ ਉਹ ਮੈਨੀਫੈਸਟੋ ਵਿੱਚ ਖੇਤਰ ਦੇ ਆਧਾਰ 'ਤੇ ਹਲਕੇ ਨਾਲ ਜੁੜੇ ਮੁੱਦਿਆਂ ਨੂੰ ਸ਼ਾਮਲ ਕਰਨ ਦੀ ਕੋਸ਼ਿਸ਼ ਕਰਨਗੇ। ਪਾਰਟੀ ਜਲਦ ਮੈਨੀਫੈਸਟੋ ਦਾ ਐਲਾਨ ਕਰੇਗੀ। ਇਸ ਦੇ ਨਾਲ ਹੀ ਲੁਧਿਆਣਾ ਵਿੱਚ ਪਾਰਟੀ ਨੂੰ ਛੱਡਣ ਸਬੰਧੀ ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ। ਚੋਣਾਂ ਵੇਲੇ ਦਲਬਦਲੀਆਂ ਆਮ ਗੱਲ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਟਕਸਾਲੀ ਲੀਡਰਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ ਤੇ ਇਸ ਦਾ ਅਸਰ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ। ਅੰਮ੍ਰਿਤਸਰ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਬਣਾਏ ਜਾਣ ਬਾਰੇ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੀਜੇਪੀ ਵਿਰੋਧੀ ਲਹਿਰ ਚੱਲ ਰਹੀ ਹੈ, ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪਏਗਾ।
ਕੇਜਰੀਵਾਲ ਲਾਉਣਗੇ ਪੰਜਾਬ 'ਚ ਪੰਜ ਦਿਨ ਡੇਰੇ
ਏਬੀਪੀ ਸਾਂਝਾ
Updated at:
22 Apr 2019 03:21 PM (IST)
ਅਰਵਿੰਦ ਕੇਜਰੀਵਾਲ 12 ਮਈ ਨੂੰ ਦਿੱਲੀ ਤੇ ਹਰਿਆਣਾ ਵਿੱਚ ਚੋਣਾਂ ਖ਼ਤਮ ਹੋਣ ਬਾਅਦ 13 ਤੋਂ 17 ਮਈ ਤਕ ਪੰਜਾਬ ਵਿੱਚ ਹੀ ਰੁਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪੰਜਾਬ ਵਿੱਚ ਪਾਰਟੀ ਨੂੰ ਵਧੀਆ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਾਰੀਆਂ ਸੀਟਾਂ ਤੋਂ ਜਿੱਤ ਹਾਸਲ ਕਰੇਗੀ।
- - - - - - - - - Advertisement - - - - - - - - -